‘ਦਿਵਿਆਂਗਾਂ ਦੀਆਂ ਲੋੜਾਂ ਅਨੁਸਾਰ ਚੰਡੀਗੜ੍ਹ ਅਤੇ ਕੁਝ ਜ਼ਿਲ੍ਹਿਆਂ ਦੀਆਂ ਸਰਕਾਰੀ ਇਮਾਰਤਾਂ ‘ਚ ਕੀਤੀਆਂ ਜਾਣਗੀਆਂ ਤਬਦੀਲੀਆ’
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਮੋਗਾ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਬਠਿੰਡਾ ਅਤੇ ਮੋਹਾਲੀ ਜ਼ਿਲ੍ਹਿਆਂ ਦੀਆਂ 193 ਇਮਾਰਤਾਂ ਤੋਂ ਇਲਾਵਾ ਚੰਡੀਗੜ੍ਹ ਸ਼ਹਿਰ ਵਿਚ ਪੰਜਾਬ ਸਰਕਾਰ ਦੀਆਂ 9 ਬਿਲਡਿੰਗਾਂ ਵਿੱਚ ਦਿਵਿਆਂਗਾਂ ਦੀ ਪਹੁੰਚ ਨੂੰ ਸੁਖਾਲਾ ਬਣਾਉਣ ਲਈ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਇਸ ਨਾਲ ਦਿਵਿਆਂਗ ਬਿਨਾਂ ਕਿਸੇ ਪਰੇਸ਼ਾਨੀ ਤੋਂ ਸਰਕਾਰੀ ਇਮਾਰਤਾ ਵਿੱਚ ਆਪਣਾ ਕੰਮ ਕਰਵਾ ਸਕਣਗੇ। ਉਹਨਾਂ ਅੱਗੇ ਦੱਸਿਆ ਕਿ ਇਸ ਕਾਰਜ਼ ‘ਤੇ 50 ਕਰੋੜ ਰੁਪਏ ਖਰਚੇ ਜਾਣਗੇ।
84 Sikh ਵਿਰੋਧੀ ਦੰਗਿਆਂ ਦਾ ਇਨਸਾਫ਼? ਅਦਾਲਤ ਨੇ ਸਜ਼ਾ ਦੇਣ ਦਾ ਸੁਣਾਇਆ ਫੈਸਲਾ, CBI ਜਾਂਚ ਦੇ ਦਿੱਤੇ ਆਦੇਸ਼
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਬਿਲਡਿੰਗਾ ਨੂੰ ਦਿਵਿਆਂਗਾਂ ਦੀ ਸੁਖਾਲੀ ਪਹੁੰਚ ਦੇ ਅਨੁਕੂਲ ਬਣਾਉਣ ਲਈ ਲਿਫਟ, ਰੈਂਪ, ਪਖਾਨੇ, ਰੇਲਿੰਗ ਆਦਿ ਦੀ ਵਿਵਸਥਾ ਕੀਤੀ ਜਾਵੇਗੀ। ਡਾ.ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਮਾਰਤਾਂ ਵਿੱਚ ਪੌੜੀਆਂ ਅਤੇ ਰੈਂਪ, ਕੌਰੀਡੋਰ, ਐਂਟਰੀ ਗੇਟ, ਪਾਰਕਿੰਗ ਦੇ ਨਾਲ-ਨਾਲ ਅੰਦਰੂਨੀ ਅਤੇ ਬਾਹਰੀ ਸਹੂਲਤਾ ਜਿਵੇਂ ਸਾਈਨੇਜ, ਅਲਾਰਮ ਸਿਸਟਮ ਅਤੇ ਦਿਵਿਆਂਗਾਂ ਲਈ ਵਿਸ਼ੇਸ਼ ਪਖਾਨੇ ਆਦਿ ਨਵੀਆਂ ਸਹੂਲਤਾਂ ਸ਼ਾਮਲ ਕੀਤੀਆਂ ਜਾਣਗੀਆਂ। ਇਹ ਸਹੂਲਤਾਂ ਦਿਵਿਆਂਗਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਲੋੜੀਂਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.