Press ReleasePunjabTop News

ਦਿਵਿਆਂਗ ਵਿਦਿਆਰਥੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਦਿਵਿਆਂਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ । ਸ. ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਮੁੱਖ ਤਰਜ਼ੀਹ ਦਿੱਤੀ ਹੈ ਅਤੇ ਉਹ ਚਾਹੁੰਦੇ ਹਨ ਸੂਬੇ ਦਾ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਤੋਂ ਵਾਂਝਾ ਨਾ ਰਹੇ।
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਇਹਨਾ ਸਕੀਮਾਂ ਲਈ ਰਜਿਸਟ੍ਰੇਸ਼ਨ ਦਾ ਕੰਮ 20 ਜੁਲਾਈ 2022 ਤੋਂ ਸ਼ੁਰੂ ਹੋ ਚੁੱਕਾ। ਪ੍ਰੀ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 30 ਸਤੰਬਰ 2022 ਹੈ ਜਦਕਿ ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਅਕਤੂਬਰ 2022 ਹੈ।
ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਹੁਕਮ ਦਿੱਤੇ ਕਿ ਦਿਵਿਆਗ ਵਿਦਿਆਰਥੀਆਂ ਦੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਰਜਿਸਟ੍ਰੇਸ਼ਨ ਕਰਵਾਈ ਜਾਵੇ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button