IndiaTop News

ਦਿੱਲੀ ‘ਚ ਭਾਰੀ ਬਾਰਿਸ਼ ਨਾਲ ਬੁਰਾ ਹਾਲ, NCR ‘ਚ 8ਵੀਂ ਤੱਕ ਸਕੂਲ ਬੰਦ

ਨਵੀਂ ਦਿੱਲੀ : ਦਿੱਲੀ-ਐੱਨ.ਸੀ.ਆਰ. ‘ਚ ਭਾਰੀ ਬਾਰਿਸ਼ ਦਾ ਸਿਲਸਿਲਾ ਸ਼ੁੱਕਰਵਾਰ ਸਵੇਰੇ ਵੀ ਜਾਰੀ ਰਿਹਾ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 48 ਘੰਟਿਆਂ ਤੱਕ ਰਾਸ਼ਟਰੀ ਰਾਜਧਾਨੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ‘ਚ ਬਾਰਿਸ਼ ਹੋਵੇਗੀ। ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗੁਰੂਗ੍ਰਾਮ ਆਦਿ ਇਲਾਕਿਆਂ ਵਿੱਚ ਮੀਂਹ ਕਾਰਨ ਆਵਾਜਾਈ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਰਹੀ ਹੈ ਅਤੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।

SGPC ਨੇ ਲਿਆ ਹੁਣ ਸਖ਼ਤ ਐਕਸ਼ਨ! ਬਾਦਲਾਂ ਦੀ ਹੋਈ ਐਂਟਰੀ? ਹੁਣ ਬਣੂ ਨਵਾਂ ਪ੍ਰਧਾਨ | D5 Channel Punjabi

ਇੱਕ ਅਧਿਕਾਰਤ ਆਦੇਸ਼ ਅਨੁਸਾਰ ਨੋਇਡਾ ਅਤੇ ਗ੍ਰੇਟਰ ਨੋਇਡਾ ਅਤੇ ਫਰੀਦਾਬਾਦ, ਗਾਜ਼ੀਆਬਾਦ ਵਿੱਚ ਪਹਿਲੀ ਕਲਾਸ ਤੋਂ 8ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸ਼ੁੱਕਰਵਾਰ ਨੂੰ ਬੰਦ ਰਹਿਣਗੇ। ਮੌਸਮ ਵਿਭਾਗ ਨੇ ਇਲਾਕੇ ‘ਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਸੁਖਬੀਰ ਬਾਦਲ ਨੇ ਗੈਂਗਸਟਰਾਂ ਨੂੰ ਲੈਕੇ ਖੋਲ੍ਹੇ ਰਾਜ! ਗੈਂਗਸਟਰਾਂ ਦਾ ਚੱਲਿਆ ਯੱਕਾ, ਆਪ ਪਾਰਟੀ ਦੀਆਂ ਖੋਲ੍ਹੀਆਂ ਪਰਤਾਂ

ਰਾਸ਼ਟਰੀ ਰਾਜਧਾਨੀ ਵਿੱਚ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਦੌਰਾਨ ਵੀਰਵਾਰ ਨੂੰ ਇੱਕ ਸੜਕ ਦਾ ਇੱਕ ਹਿੱਸਾ ਢਹਿ ਗਿਆ ਸੀ ਅਤੇ ਕਈ ਥਾਵਾਂ ‘ਤੇ ਦਰੱਖ਼ਤ ਉੱਖੜ ਗਏ ਹਨ। ਸੜਕਾਂ ’ਤੇ ਪਾਣੀ ਭਰਨ ਕਾਰਨ ਆਵਾਜਾਈ ਠੱਪ ਹੋ ਗਈ। ਭਾਰਤੀ ਮੌਸਮ ਵਿਭਾਗ (IMD) ਨੇ ‘ਯੈਲੋ ਅਲਰਟ’ ਜਾਰੀ ਕੀਤਾ ਹੈ ਅਤੇ ਅਲੱਗ-ਅਲੱਗ ਥਾਵਾਂ ‘ਤੇ ਭਾਰੀ ਬਾਰਿਸ਼ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਮੀਂਹ ਕਾਰਨ ਕੈਬ ਅਤੇ ਆਟੋਰਿਕਸ਼ਿਆਂ ਦੇ ਕਿਰਾਏ ਵਿੱਚ ਵੀ ਭਾਰੀ ਵਾਧਾ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button