‘ਆਪ’ ਸੁਪਰੀਮ ਕੋਰਟ ਜਾਵੇਗੀ ਦਿੱਲੀ ‘ਚ ਮੇਅਰ ਦੀ ਚੋਣ ਤੀਜੀ ਵਾਰ ਮੁਲਤਵੀ ਕਰ ਦਿੱਤੀ ਗਈ ਹੈ। MCD ਦੀ ਪ੍ਰਧਾਨਗੀ ਕਰ ਰਹੇ ਸੱਤਿਆ ਸ਼ਰਮਾ ਨੇ ਸੋਮਵਾਰ ਨੂੰ ਕਿਹਾ ਕਿ ਉਪ ਰਾਜਪਾਲ ਦੁਆਰਾ ਨਾਮਜ਼ਦ ਕੀਤੇ ਗਏ 10 ਮੈਂਬਰ ਵੋਟ ਪਾ ਸਕਣਗੇ। 10 ਨਾਮਜ਼ਦ ਮੈਂਬਰਾਂ ਨੂੰ ਵੋਟ ਲਈ ਮਨਜ਼ੂਰੀ ਮਿਲਣ ਤੋਂ ਬਾਅਦ ਭਾਜਪਾ ਅਤੇ ‘ਆਪ’ ਦੇ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਐਮਸੀਡੀ ਹਾਊਸ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ।ਇਸ ਤੋਂ ਪਹਿਲਾਂ 6 ਅਤੇ 24 ਜਨਵਰੀ ਨੂੰ ਵੀ ਚੋਣਾਂ ਨਹੀਂ ਹੋ ਸਕੀਆਂ ਸਨ। ਭਾਜਪਾ ਨੇ ਐਲਜੀ ਵੀਕੇ ਸਕਸੈਨਾ ਨੂੰ ਸੈਸ਼ਨ ਦੁਬਾਰਾ ਬੁਲਾਉਣ ਲਈ 10 ਫਰਵਰੀ ਦੀ ਸਿਫ਼ਾਰਸ਼ ਕੀਤੀ ਸੀ, ਜਦੋਂ ਕਿ ਆਪ ਪਾਰਟੀ ਨੇ 3, 4 ਅਤੇ 6 ਫਰਵਰੀ ਦਾ ਸੁਝਾਅ ਦਿੱਤਾ ਸੀ। ‘ਆਪ’ ਦੇ ਸੁਝਾਅ ਤੋਂ ਬਾਅਦ, ਐੱਲ.ਜੀ. ਨੇ ਸਦਨ ਦੇ ਸੈਸ਼ਨ ਲਈ 6 ਫਰਵਰੀ ਦੀ ਤਰੀਕ ਤੈਅ ਕੀਤੀ ਸੀ। ਜਾਣਕਾਰੀ ਮੁਤਾਬਕ ‘ਆਪ’ ਇਕ ਵਾਰ ਫਿਰ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.