Breaking NewsD5 specialIndiaNewsPolitics

ਦਿੱਲੀ ‘ਚ ਵਿਧਾਨ ਸਭਾ ਚੋਣਾਂ ਦਾ ਐਲਾਨ, 8 ਫਰਵਰੀ ਨੂੰ ਵੋਟਿੰਗ ਅਤੇ 11 ਨੂੰ ਆਉਣਗੇ ਨਤੀਜੇ

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜ ਗਿਆ ਹੈ। ਦਿੱਲੀ ‘ਚ 70 ਸੀਟਾਂ ਲਈ 8 ਫਰਵਰੀ ਨੂੰ ਵੋਟਾਂ ਪੈਣਗੀਆਂ, ਜਦੋਂ ਕਿ 11 ਫਰਵਰੀ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਅੱਜ ਯਾਨੀ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦੀ ਤਾਰੀਕ ਦੀ ਐਲਾਨ ਕੀਤਾ ਹੈ। ਸੁਨੀਲ ਅਰੋੜਾ ਨੇ ਦੱਸਿਆ ਕਿ ਦਿੱਲੀ ਵਿੱਚ ਚੋਣਾਂ ਸਿੰਗਲ ਫੇਜ਼ ਯਾਨੀ ਇੱਕ ਵਾਰ ਵਿੱਚ ਹੋਣਗੀਆਂ। 70 ਸੀਟਾਂ ‘ਤੇ ਵੋਟਿੰਗ ਇੱਕ ਦਿਨ ਵਿੱਚ ਹੀ ਹੋਵੇਗੀ।

ਅਤਸੀਫ਼ੇ ਤੋਂ ਬਾਅਦ Parminder Dhindsa ਦੀ ਪਹਿਲੀ Excslusive Interview | ਕੀਤੇ ਵੱਡੇ ਖ਼ੁਲਾਸੇ

ਇਸਦੇ ਲਈ 14 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। ਨਾਮਜ਼ਦਗੀ ਦੀ ਆਖਰੀ ਤਾਰੀਖ 21 ਜਨਵਰੀ ਹੋਵੇਗੀ। ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ 70 ਸੀਟਾਂ ‘ਤੇ ਵੋਟਿੰਗ ਹੋਵੇਗੀ, ਜਿਸਦੇ ਲਈ 2689 ਥਾਵਾਂ ‘ਤੇ ਵੋਟਿੰਗ ਹੋਵੇਗੀ। ਇਸਦੇ ਲਈ ਕੁਲ 13757 ਪੋਲਿੰਗ ਬੂਥ ਬਣਾਏ ਜਾਣਗੇ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਦਿੱਲੀ ਵਿੱਚ 1 ਕਰੋੜ 47 ਲੱਖ ਵੋਟਰ ਹਨ। ਚੋਣਾਂ ‘ਚ 90 ਹਜ਼ਾਰ ਕਰਮਚਾਰੀ ਤੈਨਾਤ ਕੀਤੇ ਜਾਣਗੇ।

LIVE | JNU ਯੂਨੀਵਰਸਿਟੀ ਖ਼ੂਨੀ ਕਾਂਡ ਲਈ ਜ਼ਿੰਮੇਵਾਰ ਕੌਣ ? ਮੂੰਹ ਬੰਨ੍ਹ ਕੇ ਆਏ ਗੁੰਡੇ

ਦਿੱਲੀ ਵਿੱਚ ਅੱਜ ਤੋਂ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਦੱਸ ਦਈਏ ਕਿ ਦਿੱਲੀ ਵਿਧਾਨਸਭਾ ਦਾ ਕਾਰਜਕਾਲ 22 ਫਰਵਰੀ ਨੂੰ ਖ਼ਤਮ ਹੋਵੇਗਾ। ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਸਾਲ 2015 ਦੀਆਂ ਵਿਧਾਨ ਸਭਾ ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਸੀ। ਆਮ ਆਦਮੀ ਪਾਰਟੀ ਨੇ 67 ਸੀਟਾਂ ‘ਤੇ ਚੋਣ ਜਿੱਤੀ ਸੀ। ਤਿੰਨ ਸੀਟਾਂ ਭਾਜਪਾ ਦੇ ਖਾਤੇ ‘ਚ ਗਈਆਂ। ਕਾਂਗਰਸ ਦੇ ਹੱਥ ਖਾਲੀ ਸੀ। ਦਿੱਲੀ ‘ਚ ਵਿਧਾਨ ਸਭਾ ਦੀਆਂ ਕੁੱਲ 70 ਸੀਟਾਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button