PunjabTop News

ਦਿੱਲੀ ਜਾਣ ਦਾ ਕਿਸਾਨਾਂ ਨੇ 29 ਫਰਵਰੀ ਤੱਕ ਕੀਤਾ ਪ੍ਰੋਗਰਾਮ ਮੁਲਤਵੀ

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਦਿੱਲੀ ਜਾਣ ਦਾ ਪ੍ਰੋਗਰਾਮ ਫਰਵਰੀ 29 ਤੱਕ ਮੁਲਤਵੀ ਕੀਤਾ ਗਿਆ ਤੇ ਪ੍ਰੋਗਰਾਮ ਹੇਠ ਲਿਖੇ ਹੋਣਗੇ

1). ਸ਼ਹੀਦ ਸ਼ੁਭਕਰਨ ਸਿੰਘ ਅਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ 24 ਫਰਵਰੀ ਨੂੰ ਸ਼ਾਮ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇ ਜਾਣਗੇ।

2). ਦੇਸ਼ ਭਰ ਦੇ ਕਿਸਾਨਾਂ ਨੂੰ 25 ਫਰਵਰੀ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਬਲਯੂ.ਟੀ.ਓ ਦੀ ਕਾਨਫਰੰਸ ਕਰਕੇ ਜਾਗਰੂਕ ਕੀਤਾ ਜਾਵੇਗਾ।
3). 26 ਫਰਵਰੀ ਨੂੰ ਸਵੇਰੇ ਦੇਸ਼ ਦੇ ਸਾਰੇ ਪਿੰਡਾਂ ਵਿੱਚ ਡਬਲਯੂ.ਟੀ.ਓ ਦੇ ਪੁਤਲੇ ਫੂਕੇ ਜਾਣਗੇ ਅਤੇ ਸ਼ਾਮ 3 ਵਜੇ ਸ਼ੰਭੂ ਅਤੇ ਖਨੌਰੀ ਬਾਰਡਰ ਵਿਖੇ ਡਬਲਯੂ.ਟੀ.ਓ ਦੇ ਵੱਡੇ ਪੁਤਲੇ ਫੂਕੇ ਜਾਣਗੇ।
4). 27 ਫਰਵਰੀ ਨੂੰ ਦੋਵੇਂ ਮੰਚਾਂ ਦੀਆਂ ਕੌਮੀ ਪੱਧਰ ਦੀਆਂ ਮੀਟਿੰਗਾਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਹੋਣਗੀਆਂ, 28 ਫਰਵਰੀ ਨੂੰ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਕੀਤੀ ਜਾਵੇਗੀ ਅਤੇ 29 ਫਰਵਰੀ ਨੂੰ ਕਿਸਾਨ ਅੰਦੋਲਨ ਦੇ ਆਉਣ ਵਾਲੇ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਜਾਵੇਗਾ | .

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button