PunjabTop News

ਦਿੱਲੀ ਤੋਂ ਬਾਅਦ ਪੰਜਾਬ ਨੂੰ ਲੁੱਟ ਰਹੇ ਕੇਜਰੀਵਾਲ ਦਾ ਦੋਗਲਾ ਚਿਹਰਾ ਬੇਨਕਾਬ: ਵਿਜੇ ਸਾਂਪਲਾ

ਦਿੱਲੀ ਮੁੱਖ ਮੰਤਰੀ ਹੁੰਦਿਆਂ ਕੌਮੀ ਰਾਜਧਾਨੀ ਨੂੰ ਲੁੱਟ ਕੇ ਆਪਣੇ ਲਈ ਸ਼ੀਸ਼ ਮਹਿਲ ਬਣਾਉਣ ਵਾਲੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਦੋਗਲਾ ਚਿਹਰਾ ਬੇਨਕਾਬ ਹੋ ਗਿਆ ਹੈ। ਦਿੱਲੀ ਤੋਂ ਬਾਅਦ ਹੁਣ ਇਸੇ ਤਰ੍ਹਾਂ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ। ਇਹ ਸ਼ਬਦ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਦਿੱਲੀ ਵਿੱਚ ਕੇਜਰੀਵਾਲ ਦੇ ਸਾਬਕਾ ਮੁੱਖ ਮੰਤਰੀ ਨਿਵਾਸ ਨੂੰ ਲੋਕਾਂ ਲਈ ਖੋਲ੍ਹੇ ਜਾਣ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਹੇ।

ਵਿਜੇ ਸਾਂਪਲਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੇਜਰੀਵਾਲ ਕਹਿੰਦੇ ਸਨ ਕਿ ਉਹ ਸਰਕਾਰੀ ਬੰਗਲਾ ਨਹੀਂ ਲੈਣਗੇ, ਵੈਗਨਆਰ ਕਾਰ ਵਿੱਚ ਸਫ਼ਰ ਕਰਨਗੇ ਅਤੇ ਵੀਆਈਪੀ ਸੱਭਿਆਚਾਰ ਖ਼ਤਮ ਕਰਨਗੇ। ਪਰ ਅੱਜ ਉਨ੍ਹਾਂ ਦੇ ਸ਼ੀਸ਼ ਮਹਿਲ ਦੀਆਂ ਤਸਵੀਰਾਂ ਦੱਸ ਰਹੀਆਂ ਹਨ ਕਿ ਆਮ ਆਦਮੀ ਦੀ ਗੱਲ ਕਰਨ ਵਾਲੇ ਆਗੂ ਖ਼ੁਦ ਕਿੰਨੀ ਐਸ਼ੋ-ਆਰਾਮ ਵਾਲੀ ਜ਼ਿੰਦਗੀ ਦੇ ਸ਼ੌਕੀਨ ਹਨ।

ਉਨ੍ਹਾਂ ਕਿਹਾ ਕਿ 8 ਕਰੋੜ ਰੁਪਏ ਦੇ ਸ਼ੁਰੂਆਤੀ ਬਜਟ ਵਾਲੇ ਇਸ ਪ੍ਰਾਜੈਕਟ ਦੀ ਲਾਗਤ 58.83 ਕਰੋੜ ਰੁਪਏ ਤੱਕ ਪਹੁੰਚਣ ਦਾ ਬੋਰਡ ਨਿਵਾਸ ਦੇ ਬਾਹਰ ਲਗਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਵਿੱਚ ਲਗਭਗ 1.5 ਕਰੋੜ ਦੀ ਮਾਡਿਊਲਰ ਰਸੋਈ, 88 ਲੱਖ ਰੁਪਏ ਤੱਕ ਦੇ ਝੂਮਰ, 95 ਲੱਖ ਦੇ ਪਰਦੇ, 6 ਲੱਖ ਦਾ ਜੈਕੂਜ਼ੀ, 10 ਲੱਖ ਦਾ ਸੋਨਾ ਅਤੇ 14 ਲੱਖ ਦੀ ਟ੍ਰੈਡਮਿਲ ਸ਼ਾਮਲ ਹਨ। ਇਸ ਤੋਂ ਇਲਾਵਾ ਲੱਖਾਂ ਰੁਪਏ ਦੇ ਸੋਫੇ, ਟੀਵੀ ਯੂਨਿਟ ਅਤੇ ਹੋਰ ਸਜਾਵਟੀ ਸਮਾਨ ਵੀ ਲਗਾਇਆ ਗਿਆ।
ਸਾਂਪਲਾ ਨੇ ਕਿਹਾ ਕਿ ਕੈਗ ਦੀ ਰਿਪੋਰਟ ਅਨੁਸਾਰ ਨਵੀਨੀਕਰਨ ਦਾ ਖਰਚਾ 33.66 ਕਰੋੜ ਰੁਪਏ ਰਿਹਾ, ਜੋ 7.91 ਕਰੋੜ ਦੇ ਸ਼ੁਰੂਆਤੀ ਅਨੁਮਾਨ ਤੋਂ ਕਈ ਗੁਣਾ ਵੱਧ ਸੀ। ਇਸ ਵਿੱਚੋਂ 18.88 ਕਰੋੜ ਰੁਪਏ ਮਹਿੰਗੀਆਂ ਅਤੇ ਸਜਾਵਟੀ ਵਸਤਾਂ ‘ਤੇ ਖਰਚੇ ਗਏ।
ਉਨ੍ਹਾਂ ਕਿਹਾ ਕਿ ਜੋ ਕੇਜਰੀਵਾਲ ਦੂਜਿਆਂ ਨੂੰ ਇਮਾਨਦਾਰੀ ਦੇ ਸਰਟੀਫਿਕੇਟ ਵੰਡਦੇ ਸਨ, ਅੱਜ ਉਨ੍ਹਾਂ ਦੀ ਆਪਣੀ ਅਸਲੀਅਤ ਜਨਤਾ ਦੇ ਸਾਹਮਣੇ ਹੈ। ਪੰਜਾਬ ਦੇ ਲੋਕ ਵੀ ਆਮ ਆਦਮੀ ਪਾਰਟੀ ਦੇ ਇਸ ਦੋਹਰੇ ਚਿਹਰੇ ਨੂੰ ਪਛਾਣ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button