Breaking NewsD5 specialNewsPunjabTop News

ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ‘ਚ ਸੌਰਵ ਜੈਨ ਖ਼ਿਲਾਫ਼ ਰਾਘਵ ਚੱਢਾ ਨੇ ਕੀਤਾ ਅਪਰਾਧਿਕ ਮਾਨਹਾਨੀ ਦਾ ਮੁਕੱਦਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਪਟਿਆਲਾ ਦੇ ਨਿਵਾਸੀ ਸੌਰਵ ਜੈਨ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਹੈ। ਅਦਾਲਤ ਨੂੰ ਦਿੱਤੇ ਹਲਫ਼ਨਾਮੇ ਵਿੱਚ ਰਾਘਵ ਚੱਢਾ ਦੇ ਵਕੀਲ ਨੇ ਦੋਸ਼ ਲਾਇਆ ਕਿ ਸੌਰਵ ਜੈਨ ਨੇ ਆਪਣੇ ਰਾਜਨੀਤਿਕ ਉਦੇਸ਼ਾਂ ਦੀ ਪੂਰਤੀ ਲਈ ‘ਆਪ’ ਆਗੂ ਰਾਘਵ ਚੱਢਾ ਦੀ ਬੇਦਾਗ਼ ਛਵੀ, ਸਨਮਾਨ ਅਤੇ ਸਦਭਾਵਨਾ ਨੂੰ ਮਿੱਟੀ ਘੱਟੇ ਰੋਲਣ ਲਈ ਇੱਕ ਸਾਜਿਸ਼ ਕੀਤੀ ਹੈ। ਮਾਣਯੋਗ ਅਦਾਲਤ ਨੇ ਸ਼ਿਕਾਇਤ ਵਿੱਚ ਮਾਮਲੇ ਦਾ ਪਤਾ ਲਾਉਣ ਦੇ ਨਾਲ ਨਾਲ ਸਬੂਤ ਦੇ ਤੌਰ ‘ਤੇ ਉਪਲੱਬਧ ਸਮੱਗਰੀ ਨੂੰ ਧਿਆਨ ਨਾਲ ਦੇਖਣ ਤੋਂ ਬਾਅਦ ਅਪਰਾਧਿਕ ਮਾਨਹਾਨੀ ਦੇ ਦੋਸ਼ ਦਾ ਨੋਟਿਸ ਲਿਆ ਹੈ।

ਜੇਲ੍ਹ ਚੋਂ ਬਾਹਰ ਆਊ ਸੁਖਪਾਲ ਖਹਿਰਾ ! ਵਿਰੋਧੀਆਂ ਨੂੰ ਛਿੜੀ ਕੰਬਣੀ | D5 Channel Punjabi

ਅਜਿਹੇ ਮਾਮਲੇ ਵਿੱਚ ਸਜ਼ਾ ਦੇ ਰੂਪ ਵਿੱਚ ਦੋ ਸਾਲ ਕੈਦ ਤੱਕ ਦੀ ਵਿਵਸਥਾ ਹੈ। ਅਦਾਲਤ ਵਿੱਚ ਉਨਾਂ ਦੇ ਵਕੀਲ ਨੇ ਦੱਸਿਆ ਕਿ ਸੌਰਵ ਜੈਨ ਨੇ ਰਾਘਵ ਚੱਢਾ ਨੂੰ ਬਦਨਾਮ ਕਰਨ ਲਈ ਨਾਪਾਕ ਰਾਜਨੀਤਿਕ ਇਰਾਦੇ ਨਾਲ ਭ੍ਰਿਸ਼ਟਾਚਾਰ ਦੇ ਬੇਬੁਨਿਆਦ ਦੋਸ਼ ਲਾਏ ਹਨ। ਰਾਘਵ ਚੱਢਾ ਦਿੱਲੀ ਦੇ ਵਿਧਾਇਕ ਅਤੇ ਦਿੱਲੀ ਜਲ ਬੋਰਡ ਦੇ ਉਪ ਪ੍ਰਧਾਨ ਹਨ। ਉਹ ਦਿੱਲੀ ਵਿਧਾਨ ਸਭਾ ਦੀਆਂ ਕਈ ਸਮਿਤੀਆਂ ਦੇ ਪ੍ਰਧਾਨ ਵੀ ਹਨ ਅਤੇ ਉਨਾਂ ਕੋਲ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਦੀ ਜ਼ਿੰਮੇਵਾਰੀ ਵੀ ਹੈ। ਸ਼ਿਕਾਇਤ ਵਿੱਚ ਅੱਗੇ ਕਿਹਾ ਗਿਆ ਹੈ ਕਿ ਪ੍ਰਕਾਸ਼ਿਤ ਅਪਮਾਨਜਨਕ ਸਮੱਗਰੀ ਸਪੱਸ਼ਟ ਰੂਪ ਨਾਲ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਪੂਰੇ ਦੇਸ਼ ਵਿੱਚ ਖਾਸ ਕਰਕੇ ਦਿੱਲੀ ਦੇ ਲੋਕਾਂ ਵਿੱਚ ਰਾਘਵ ਚੱਢਾ ਦੀ ਛਵੀ ਅਤੇ ਸਨਮਾਨ ਨੂੰ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਅਜਿਹਾ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button