Breaking NewsD5 specialIndiaNewsPoliticsPunjab

ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੋਰੋਨਾ ਪੌਜ਼ੀਟਿਵ

ਨਵੀਂ ਦਿੱਲੀ : ਦਿੱਲੀ ਦੇ ਉਪ- ਮੁੱਖ ਮੰਤਰੀ ਮਨੀਸ਼ ਸਿਸੋਦੀਆ ਸੋਮਵਾਰ ਨੂੰ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ। ਹਲਕਾ ਬੁਖਾਰ ਹੋਣ ਤੋਂ ਬਾਅਦ ਅੱਜ ਕੋਰੋਨਾ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਮੈਂ ਆਪਣੇ ਆਪ ਨੂੰ ਇਕਾਂਤਵਾਸ ‘ਚ ਰੱਖ ਲਿਆ ਹੈ। ਫਿਲਹਾਲ ਬੁਖਾਰ ਜਾਂ ਹੋਰ ਕੋਈ ਪਰੇਸ਼ਾਨੀ ਨਹੀਂ ਹੈ ਮੈਂ ਪੂਰੀ ਤਰ੍ਹਾਂ ਠੀਕ ਹਾਂ। ਤੁਹਾਡੀਆਂ ਸਭ ਦੀਆਂ ਦੁਆਵਾਂ ਨਾਲ ਜ਼ਲਦ ਹੀ ਤੰਦਰੁਸਤ ਹੋ ਕੇ ਕੰਮ ‘ਤੇ ਪਰਤਾਂਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਵੀ ਕੋਰੋਨਾ ਸੰਕਰਮਿਤ ਪਾਏ ਗਏ ਸਨ। ਸਤਿੰਦਰ ਜੈਨ 17 ਜੂਨ ਨੂੰ ਕੋਰੋਨਾ ਸੰਕਰਮਿਤ ਪਾਏ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

🔴 Live 🔴ਜਥੇਦਾਰ ਦਾ ਬਾਦਲਾਂ ਬਾਰੇ ਵੱਡਾ ਬਿਆਨ? ਸੁਮੇਧ ਸੈਣੀ ਲਈ ਦਿੱਲੀ ਤੋਂ ਵੱਡੀ ਖ਼ਬਰ! ਕਿਸਾਨਾਂ ਨੇ ਕਰਤਾ ਚੱਕਾ ਜਾਮ

ਰਾਜਧਾਨੀ ‘ਚ ਪਿਛਲੇ ਪੰਜ ਦਿਨਾਂ ਤੋਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ 4000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਸਨ ਪਰ ਸੋਮਵਾਰ ਨੂੰ ਇਨ੍ਹਾਂ ‘ਚ ਗਿਰਾਵਟ ਦਰਜ ਕੀਤੀ ਗਈ ਅਤੇ ਅੱਜ 3229 ਮਾਮਲੇ ਹੀ ਸਾਹਮਣੇ ਆਏ। ਦਿੱਲੀ ਦੇ ਸਿਹਤ ਮੰਤਰਾਲਾ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ 3,229 ਨਵੇਂ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਰਾਜਧਾਨੀ ‘ਚ ਪੀੜਤਾਂ ਦੀ ਗਿਣਤੀ 2,21,533 ਹੋ ਗਈ। ਇਸ ਦੌਰਾਨ 3,374 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਹੁਣ ਤੱਕ ਕੁਲ 1,88,122 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਇਸ ਮਿਆਦ ‘ਚ ਕੋਰੋਨਾ ਇਨਫੈਕਸ਼ਨ ਨਾਲ 26 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਮਹਾਂਮਾਰੀ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧਕੇ 4,770 ਹੋ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button