Breaking NewsD5 specialNewsPress ReleasePunjabTop News

ਦਿੱਲੀ ਦੇ ਮੁਹੱਲਾ ਕਲੀਨਿਕ ਫੇਲ੍ਹ, ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਨਹੀਂ, ਮਾਨ ਨਵੇਂ ਕਲੀਨਿਕ ਖੋਲ੍ਹਣ ਦੇ ਕਰ ਰਹੇ ਐਲਾਨ : ਗੁਪਤਾ

600 ਯੂਨਿਟ ਮੁਫ਼ਤ ਬਿਜਲੀ ਮੁਆਫੀ, ਆਪ ਸਰਕਾਰ ਦਾ ਪੰਜਾਬ ਦੀ ਜਨਤਾ ਨਾਲ ਧੋਖਾ: ਜੀਵਨ ਗੁਪਤਾ

ਚੰਡੀਗੜ੍ਹ: ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ 600 ਯੂਨਿਟ ਮੁਫਤ ਦੇਣ ‘ਤੇ ਚੁਟਕੀ ਲੈਂਦਿਆਂ ਕਿਹਾ ਹੈ ਕਿ ਆਪ ਸਰਕਾਰ ਵਲੋਂ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੂੰ ਮੂਰਖ ਬਣਾ ਕੇ ਉਹਨਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਆਪਣੇ ਚੋਣ ਵਾਅਦਿਆਂ ਦੌਰਾਨ ਪੰਜਾਬ ਦੇ ਹਰ ਘਰ ਦੇ ਬਿਜਲੀ ਖਪਤਕਾਰ (ਹਰ ਵਰਗ) ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਸੀ, ਜਿਸ ਤੋਂ ਹੁਣ ਭਗਵੰਤ ਮਾਨ ਸਰਕਾਰ ਪਿੱਛੇ ਹਟ ਗਈ ਹੈ।

ਸਾਹਮਣੇ ਆਇਆ ਗੋਲਡੀ ਬਰਾੜ, ਰੂਪਾ ਤੇ ਮੰਨੂ ਨੇ ਨਹੀਂ ਮੰਨੀ ਗੋਲਡੀ ਦੀ ਗੱਲ, ਐਨਕਾਊਂਟਰ ਸਮੇਂ ਵੀ ਕੀਤਾ ਸੀ ਫੋਨ

ਜੀਵਨ ਗੁਪਤਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਜਾਤ ਦੇ ਆਧਾਰ ‘ਤੇ ਵੰਡਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਹਰ ਘਰੇਲੂ ਖਪਤਕਾਰ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦੀ ਗੱਲ ਕੀਤੀ ਸੀ ਪਰ ਹੁਣ ਪੰਜਾਬ ਦੇ 80 ਫੀਸਦੀ ਲੋਕ ਮਾਨ ਸਰਕਾਰ ਵੱਲੋਂ ਲਾਈਆਂ ਸ਼ਰਤਾਂ ਅਨੁਸਾਰ ਇਸ ਅਖੌਤੀ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਣਗੇ। ਭਗਵੰਤ ਮਾਨ ਦਾਅਵਾ ਕਰਦੇ ਸਨ ਕਿ ਪੰਜਾਬ ਦੇ 51 ਲੱਖ ਤੋਂ ਵੱਧ ਪਰਿਵਾਰ ਇਸ ਦਾ ਲਾਭ ਲੈਣਗੇ, ਪਰ ਉਨ੍ਹਾਂ ਵੱਲੋਂ ਜਾਰੀ ਕੀਤੇ ਸਰਕੂਲਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮਾਨ ਸਰਕਾਰ ਇੱਕ ਵਾਰ ਫਿਰ ਪੰਜਾਬੀਆਂ ਨੂੰ ਮੂਰਖ ਬਣਾ ਰਹੀ ਹੈ। ਭਾਵੇਂ ‘ਆਪ’ ਸਰਕਾਰ ਦੀ ਇਸ ਯੋਜਨਾ ਦਾ ਲਾਭ ਛੋਟੇ ਵਰਗ ਨੂੰ ਮਿਲ ਸਕਦਾ ਹੈ, ਪਰ ਮੱਧ ਵਰਗ ਲਈ ਇਸ ਯੋਜਨਾ ਦਾ ਲਾਭ ਲੈਣਾ ਬਹੁਤ ਮੁਸ਼ਕਲ ਹੈ।

ਜਥੇਦਾਰ ਦੇ ਬਿਆਨ ’ਤੇ ਸਿੱਖਾਂ ਦਾ ਐਕਸ਼ਨ, ਨਿਕਲ ਆਏ ਘਰੋਂ ਬਾਹਰ, ਹੁਣ ਹਿੱਲਣਗੀਆਂ ਸਰਕਾਰਾਂ! D5 Channel Punjabi

ਸਰਕਾਰ ਵੱਲੋਂ ਸ਼ਰਤਾਂ ਪੂਰੀਆਂ ਨਾ ਕਰਨ ਦੀ ਸੂਰਤ ਵਿੱਚ ਮੱਧ ਵਰਗ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ, ਜਦਕਿ ਹੇਠਲੇ ਵਰਗ ਲਈ ਅਜਿਹੀ ਕੋਈ ਸ਼ਰਤ ਨਹੀਂ ਹੈ। ਗੁਪਤਾ ਨੇ ਦੱਸਿਆ ਕਿ ਇਸ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਖਪਤਕਾਰ ਦੋ ਮਹੀਨਿਆਂ ਵਿੱਚ 300 ਯੂਨਿਟ ਦੀ ਖਪਤ ਕਰਦਾ ਹੈ ਤਾਂ ਉਸ ਨੂੰ ਉਸੇ ਹਿਸਾਬ ਨਾਲ ਭੁਗਤਾਨ ਕਰਨਾ ਹੋਵੇਗਾ ਅਤੇ ਦੋ ਮਹੀਨਿਆਂ ਵਿੱਚ 600 ਯੂਨਿਟ ਦੀ ਖਪਤ ਲਈ ਬਿਜਲੀ ਦੇ ਇੱਕ ਯੂਨਿਟ ਕੀਮਤ ਵਿੱਚ ਅੰਤਰ ਹੈ, ਜਿਸਦਾ ਸਿਧਾ ਅਸਰ ਖਪਤਕਾਰ ਦੇ ਬਿੱਲ ‘ਤੇ ਪਵੇਗਾ। ਜੇਕਰ ਦੋ ਮਹੀਨਿਆਂ ਬਾਅਦ ਜਨਰਲ ਵਰਗ ਦੇ ਖਪਤਕਾਰ ਦੀ ਬਿਜਲੀ ਦੀ ਖਪਤ 600 ਯੂਨਿਟ ਤੋਂ ਇੱਕ ਯੂਨਿਟ ਵੀ ਵਧ ਜਾਂਦੀ ਹੈ ਤਾਂ ਉਸ ਨੂੰ 601 ਯੂਨਿਟ ਦਾ ਬਿੱਲ ਅਦਾ ਕਰਨਾ ਪਵੇਗਾ। ਜਦੋਂ ਕਿ ਹੇਠਲੇ ਵਰਗ ਲਈ ਅਜਿਹਾ ਨਹੀਂ ਹੈ, ਉਨ੍ਹਾਂ ਨੂੰ ਸਿਰਫ 600 ਯੂਨਿਟਾਂ ਤੋਂ ਉਪਰ ਦੀਆਂ ਯੂਨਿਟਾਂ ਦਾ ਭੁਗਤਾਨ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਨਾਲ ਬਹੁਤ ਵੱਡਾ ਧੋਖਾ ਹੈ।

ਮੋਦੀ ਮੰਨਣ ਨੂੰ ਹੋਇਆ ਤਿਆਰ, ਰੱਦ ਹੋਊ MSP ਦੀ ਨਵੀਂ ਕਮੇਟੀ | D5 Channel Punjabi

ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਪੀ.ਐਸ.ਪੀ.ਸੀ.ਐਲ. ਨੂੰ 30,000 ਕਰੋੜ ਰੁਪਏ ਅਦਾਇਗੀ ਕਰਨੀ ਹੈ। ਪੰਜਾਬ ਸਰਕਾਰ ਨੇ ਮੰਨਿਆ ਹੈ ਕਿ ਉਨ੍ਹਾਂ ਕੋਲ ਕੋਈ ਪੈਸਾ ਨਹੀਂ ਹੈ ਤਾਂ ਇਸ ਲਈ ਪੈਸਾ ਕਿੱਥੋਂ ਆਵੇਗਾ? ਜੀਵਨ ਗੁਪਤਾ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ ਨੂੰ ਮੁਹੱਲਾ ਕਲੀਨਿਕ ਸ਼ੁਰੂ ਕਰਨ ਦੀ ਗੱਲ ਕਹਿ ਕੇ ਜਨਤਾ ਨੂੰ ਮੂਰਖ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਜਦੋਂ ਕਿ ਅਸਲੀਅਤ ਇਹ ਹੈ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਉੱਥੇ ਨਾ ਤਾਂ ਆਮ ਲੋਕਾਂ ਨੂੰ ਦਵਾਈਆਂ ਮਿਲਦੀਆਂ ਹਨ ਅਤੇ ਨਾ ਹੀ ਚੰਗਾ ਇਲਾਜ।

ਬੀਜੇਪੀ ਦੀ ਵੱਡੀ ਸਾਜਿਸ਼ ਦਾ ਪਰਦਾਫ਼ਾਸ! ਉਗਰਾਹਾਂ ਦਾ ਆਇਆ ਬਿਆਨ | D5 Channel Punjabi

ਦਿੱਲੀ ‘ਚ ਮੁਹੱਲਾ ਕਲੀਨਿਕ ਪੂਰੀ ਤਰ੍ਹਾਂ ਫੇਲ ਹੋ ਚੁੱਕੇ ਹਨ, ਕਿਉਂਕਿ ਉਥੇ ਸਹੂਲਤਾਂ ਨਾਂ-ਮਾਤਰ ਹਨ, ਜਿਸ ਕਾਰਨ ਉੱਥੋਂ ਦੇ ਲੋਕ ਨਿੱਜੀ ਹਸਪਤਾਲਾਂ ਦਾ ਰੁਖ ਕਰਨ ਲਈ ਮਜਬੂਰ ਹਨ। ਅਜਿਹੇ ਵਿੱਚ ਦਿੱਲੀ ਦੇ ਫਲਾਪ ਮੁਹੱਲਾ ਕਲੀਨਿਕ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਕੇ ਭਗਵੰਤ ਮਾਨ ਜਨਤਾ ਦੇ ਟੈਕਸ ਦਾ ਪੈਸਾ ਬਰਬਾਦ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਜਨਤਾ ਦੇ ਟੈਕਸ ਦਾ ਪੈਸਾ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਸਹੂਲਤਾਂ ਦੇਣ ਵਿੱਚ ਖਰਚ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button