IndiaTop News

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੁਲਜ਼ਮ ਦੀ ਹੋਈ ਪਛਾਣ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਿਅਕਤੀ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਲੀ ਪੁਲਿਸ ਨੇ ਦੱਸਿਆ ਕਿ ਦੋਸ਼ੀ ਮੁੰਡਕਾ ਦਾ ਰਹਿਣ ਵਾਲਾ ਹੈ।ਪੁਲਿਸ ਮੁਤਾਬਕ ਦੋਸ਼ੀ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਅਜੇ ਤੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਮੁਲਜ਼ਮ ਦਾ ਨਾਂ ਜੈ ਪ੍ਰਕਾਸ਼ ਦੱਸਿਆ ਗਿਆ ਹੈ। ਇਸ ਵਿਅਕਤੀ ਨੇ ਦੇਰ ਰਾਤ ਪੁਲਿਸ ਨੂੰ ਫੋਨ ਕੀਤਾ ਅਤੇ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਦੋਸ਼ੀ ਦਾ ਦਿਮਾਗੀ ਇਲਾਜ ਚੱਲ ਰਿਹਾ ਹੈ।

ਮੰਤਰੀ ਦੇ ਘਰ ਬਾਹਰ ਪੱਕਾ ਮੋਰਚਾ, ਗੇਟ ਦੇ ਸਾਹਮਣੇ ਗੱਡਿਆ ਟੈਂਟ, ਬਣਾਈ ਰਸੋਈ, ਲਗਾਏ ਬਿਸਤਰੇ | D5 Channel Punjabi

ਪੁਲਿਸ ਨੇ ਦੱਸਿਆ ਕਿ ਦੋਸ਼ੀ ਨੇ ਸੋਮਵਾਰ ਰਾਤ 12.05 ਵਜੇ ਪੀਸੀਆਰ ਕਾਲ ਕਰ ਕੇ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਕਾਲ ਤੋਂ ਬਾਅਦ ਦਿੱਲੀ ਪੁਲਸ ਹਰਕਤ ‘ਚ ਆਈ ਅਤੇ ਉਸ ਦੀ ਪਛਾਣ ਕਰ ਲਈ। ਉਸ ਨੂੰ ਕੁਝ ਦੇਰ ਵਿਚ ਹੀ ਫੜ ਲਿਆ ਗਿਆ। ਦੋਸ਼ੀ ਦਾ ਦਿੱਲੀ ਦੇ ਗੁਲਾਬੀ ਬਾਗ ‘ਚ ਇਲਾਜ ਚੱਲ ਰਿਹਾ ਹੈ, ਜਿਸ ਕਾਰਨ ਪੁਲਸ ਨੇ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button