Breaking NewsD5 specialIndiaNewsPolitics

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਦਿੱਤੀ ਗਈ ਪਲਾਜ਼ਮਾ ਥੈਰੇਪੀ

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾ ਦਾ ਸੰਕਰਮਣ ਤੇਜ਼ੀ ਨਾਲ ਵੱਧ ਰਿਹਾ ਹੈ। ਰਾਜਧਾਨੀ ਦਿੱਲੀ ਵੀ ਕੋਰੋਨਾ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ, ਜਿੱਥੇ ਅੰਕੜਾ 50 ਹਜ਼ਾਰ ਦੇ ਪਾਰ ਪਹੁੰਚ ਗਿਆ ਹੈ। ਇਸ ਵਿੱਚ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਕੋਰੋਨਾ ਦੀ ਚਪੇਟ ‘ਚ ਆ ਗਏ ਸਨ। ਉਨ੍ਹਾਂ ਦੀ ਹਾਲਤ ਗੰਭੀਰ ਹੋਣ ਦੇ ਚੱਲਦਿਆਂ ਉਨ੍ਹਾਂ ਨੂੰ ਆਈਸੀਯੂ ‘ਚ ਸ਼ਿਫਟ ਕਰਨਾ ਪਿਆ, ਜਿੱਥੇ ਹੁਣ ਉਨ੍ਹਾਂ ਨੂੰ ਪਲਾਜਮਾ ਥੈਰੇਪੀ ਦਿੱਤੀ ਜਾ ਰਹੀ ਹੈ। ਸਤੇਂਦਰ ਜੈਨ ਦੇ ਦਫ਼ਤਰ ਮੁਤਾਬਕ ਉਨ੍ਹਾਂ ਦੀ ਹਾਲਤ ‘ਚ ਹੁਣ ਸੁਧਾਰ ਹੋ ਰਿਹਾ ਹੈ।

ਢੱਡਰੀਆਂ ਵਾਲੇ ਤੋਂ ਬਾਅਦ ਹੁਣ ਅਜਨਾਲਾ ਨੇ ਹਰਨਾਮ ਧੁੰਮਾਂ ਨਾਲ ਲਿਆ ਪੰਗਾ,ਆਪਸ ‘ਚ ਹੀ ਲੜੀ ਜਾਂਦੇ ਪੰਥ ਦੇ ਰਖਵਾਲੇ

ਦਰਅਸਲ 17 ਜੂਨ ਨੂੰ ਸਤੇਂਦਰ ਜੈਨ ਦੀ ਕੋਰੋਨਾ ਜਾਂਚ ਰਿਪੋਰਟ ਪੌਜ਼ੀਟਿਵ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਦਾ ਆਕਸੀਜਨ ਲੈਵਲ ਲਗਾਤਾਰ ਘੱਟ ਹੋ ਰਿਹਾ ਸੀ। ਡਾਕਟਰਾਂ ਮੁਤਾਬਕ ਸਮਾਨ ਰੂਪ ‘ਚ ਇਹ ਪੱਧਰ 95 ਦੇ ਕਰੀਬ ਹੁੰਦਾ ਹੈ ਪਰ ਸਤੇਂਦਰ ਜੈਨ ਦਾ ਆਕਸੀਜਨ ਲੈਵਲ 85 ਤੱਕ ਆ ਗਿਆ ਸੀ। ਇਸਦੇ ਨਾਲ ਹੀ ਉਨ੍ਹਾਂ ਨੂੰ ਨਿਮੋਨਿਆ ਹੋਣ ਦੀ ਵੀ ਪੁਸ਼ਟੀ ਹੋਈ ਹੈ।

Big Breaking-Navjot Sidhu ਦੀਆਂ ਵਧੀਆਂ ਮੁਸ਼ਕਿਲਾਂ!, ਲੱਭਣ ਲਈ ਘਰ ਪੁੱਜੀ ਪੁਲਿਸ, 2 ਦਿਨ ਤੋਂ ਨਹੀਂ ਮਿਲੇ ਸਿੱਧੂ

ਜਿਸ ਵਜ੍ਹਾ ਨਾਲ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਮੈਕਸ ਹਸਪਤਾਲ ‘ਚ ਸ਼ਿਫਟ ਕੀਤਾ ਗਿਆ ਸੀ। ਫਿਲਹਾਲ ਹੁਣ ਉਨ੍ਹਾਂ ਨੂੰ ਪਲਾਜ਼ਮਾ ਥੈਰੇਪੀ ਦਿੱਤੀ ਜਾ ਰਹੀ ਹੈ। ਜਿਸਦੇ ਨਾਲ ਹੁਣ ਉਨ੍ਹਾਂ ਨੂੰ ਬੁਖਾਰ ਨਹੀਂ ਆ ਰਿਹਾ ਹੈ। ਉਥੇ ਹੀ ਉਨ੍ਹਾਂ ਦੇ ਸਰੀਰ ‘ਚ ਆਕਸੀਜਨ ਦਾ ਵੀ ਪੱਧਰ ਠੀਕ ਬਣਿਆਂ ਹੋਇਆ ਹੈ। ਡਾਕਟਰਾਂ ਦੀ ਟੀਮ ਅਗਲੇ 24 ਘੰਟੇ ਤੱਕ ਆਈਸੀਯੂ ਵਿੱਚ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button