Breaking NewsD5 specialIndiaNewsPunjabTop News

ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਚੰਨੀ ਦੇ ਹਲਕੇ ਚਮਕੌਰ ਸਾਹਿਬ ਦੇ ਸਕੂਲਾਂ ਦਾ ਕੀਤਾ ਦੌਰਾ

ਚੰਡੀਗੜ੍ਹ : ‘ਆਪ’ ਦੀ ਕੌਮੀ ਲੀਡਰਸ਼ਿਪ ਪੰਜਾਬ ‘ਚ ਸਰਗਰਮ ਹੋ ਗਈ ਹੈ। ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਹੀ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦਾ ਸਿਆਸੀ ਮਾਹੌਲ ਭਖਾ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹਲਕੇ ‘ਚ ਸਕੂਲਾਂ ਦਾ ਦੌਰਾ ਕਰਨਗੇ। ਉਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਪਣੇ ਹਲਕੇ ਚਮਕੌਰ ਸਾਹਿਬ ਦੇ ਸਕੂਲਾਂ ਦਾ ਦੌਰਾ ਕਰ ਹਾਲ ਦਿਖਾਇਆ ਗਿਆ।

CM ਚੰਨੀ ਨੇ ਸੱਦੀ ਮੀਟਿੰਗ, ਅਹਿਮ ਫੈਸਲਿਆਂ ‘ਤੇ ਲੱਗੂ ਮੋਹਰ, ਮਿਲੇਗੀ ਖੁਸ਼ਖ਼ਬਰੀ D5 Channel Punjabi

ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਕਹਿੰਦੇ ਹਨ ਕਿ ਪੰਜਾਬ ‘ਚ ਸਿੱਖਿਆ ਕ੍ਰਾਂਤੀ ਹੋ ਰਹੀ ਹੈ ਤੇ ਪੰਜਾਬ ਦੇ ਸਕੂਲ ਪੂਰੇ ਦੇਸ਼ ਵਿੱਚੋਂ ਸਭ ਤੋਂ ਵਧੀਆ ਹਨ। ਅੱਜ ਮੈਂ ਉਨ੍ਹਾਂ ਦੇ ਹਲਕੇ ‘ਚ ਕੁਝ ਸਰਕਾਰੀ ਸਕੂਲਾਂ ਨੂੰ ਦੇਖਣ ਜਾਵਾਂਗਾ। ਉਮੀਦ ਹੈ ਕਿ ਉਨ੍ਹਾਂ ਦੇ ਆਪਣੇ ਹਲਕੇ ਦੇ ਸਰਕਾਰੀ ਸਕੂਲ ਤਾਂ ਸਭ ਤੋਂ ਵਧੀਆ ਹੋਣਗੇ।

Kangana Ranaut ਖਿਲਾਫ਼ Supreme Court‘ਚ Petition, ਅੰਦੋਲਨ ਬਾਰੇ ਕੀਤੀ ਟਿੱਪਣੀ ਪਈ ਮਹਿੰਗੀ| D5 Channel Punjabi

ਮਨੀਸ਼ ਸਿਸੋਦੀਆ ਨੇ ਅੱਗੇ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਨੇ ਦਿੱਲੀ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਮੰਗੀ, ਜਿਨ੍ਹਾਂ ‘ਚ ਅਸੀਂ ਸੁਧਾਰ ਕੀਤਾ ਹੈ। ਅਸੀਂ ਤੁਰੰਤ ਸੂਚੀ ਦੇ ਦਿੱਤੀ। ਉਹ ਪੰਜਾਬ ਦੇ ਉਨ੍ਹਾਂ 250 ਸਕੂਲਾਂ ਦੀ ਸੂਚੀ ਨਹੀਂ ਦੇ ਸਕੇ ਜਿੱਥੇ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਪੰਜ ਸਾਲਾਂ ‘ਚ ਸਿੱਖਿਆ ‘ਚ ਸੁਧਾਰ ਕੀਤਾ ਹੈ।

Punjab News : CM Channi ਨੇ ਲਿਖੀ Modi ਨੂੰ ਚਿੱਠੀ, ਆਇਆ ਚਿੱਠੀ ਦਾ ਜਵਾਬ, ਕਹੀ ਵੱਡੀ ਗੱਲ | D5 Channel Punjabi

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ‘ਚ ਕਾਂਗਰਸ ਨੂੰ ਵੀ ਪੰਜ ਸਾਲ ਮਿਲੇ ਸੀ। ‘ਆਪ’ ਨੂੰ ਦਿੱਲੀ ‘ਚ ਵੀ ਪੰਜ ਸਾਲ ਮਿਲੇ ਸੀ। ਜੇਕਰ ਦਿੱਲੀ ਦੇ ਸਕੂਲਾਂ ਵਿੱਚ ਪੰਜ ਸਾਲਾਂ ਅੰਦਰ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਦਾ ਮਾਹੌਲ ਬਣ ਸਕਦਾ ਹੈ ਤਾਂ ਪੰਜਾਬ ‘ਚ ਕਿਉਂ ਨਹੀਂ? ਪੰਜਾਬ ਦੇ ਲੋਕ ਵੀ ਆਪਣੇ ਬੱਚਿਆਂ ਲਈ ਚੰਗੀ ਸਿੱਖਿਆ ਚਾਹੁੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button