
ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਪੇਪਰ ਲੀਕ ਮੁੱਦੇ ‘ਤੇ ਵਿਰੋਧ ਪ੍ਰਦਰਸ਼ਨ ਸ਼ੁੱਕਰਵਾਰ ਨੂੰ ਇੱਕ ਨਵੇਂ ਅਤੇ ਨਾਜ਼ੁਕ ਮੋੜ ‘ਤੇ ਪਹੁੰਚ ਗਿਆ ਹੈ। ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਮੁਲਾਕਾਤ ਤੋਂ ਬਾਅਦ 26 ਦਿਨਾਂ ਪੁਰਾਣਾ ਮਰਨ ਵਰਤ ਖ਼ਤਮ ਕਰਨ ਦੇ ਬਾਵਜੂਦ CJP ਨੇ ਸਪੱਸ਼ਟ ਕੀਤਾ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੱਕ ਅੰਦੋਲਨ ਜਾਰੀ ਰਹੇਗਾ। ਵਧਦੇ ਤਣਾਅ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਆਪਣੇ ਸਾਰੇ ਰੈਂਕਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ।ਦਿੱਲੀ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਦਿੱਲੀ ਮੈਟਰੋ ਨੇ ਰਾਜੀਵ ਚੌਕ, ਮੰਡੀ ਹਾਊਸ, ਕੇਂਦਰੀ ਸਕੱਤਰੇਤ ਅਤੇ ਪਟੇਲ ਚੌਕ ਸਮੇਤ 17 ਪ੍ਰਮੁੱਖ ਮੈਟਰੋ ਸਟੇਸ਼ਨਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕੇਂਦਰੀ ਦਿੱਲੀ ਅਤੇ ਜੰਤਰ-ਮੰਤਰ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਲਗਾਈ ਗਈ ਹੈ, ਜਿਸ ਵਿਰੁੱਧ ਦਿੱਲੀ ਹਾਈ ਕੋਰਟ ਵਿੱਚ ਦਾਇਰ ਜਨਹਿੱਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਕਈ ਸਕੂਲਾਂ ਨੇ ਟ੍ਰੈਫਿਕ ਅਤੇ ਸੁਰੱਖਿਆ ਕਾਰਨਾਂ ਕਰਕੇ ਕਲਾਸਾਂ ਹਾਈਬ੍ਰਿਡ ਮੋਡ ਵਿੱਚ ਸ਼ੁਰੂ ਕਰ ਦਿੱਤੀਆਂ ਹਨ।ਸਿਆਸੀ ਪਾਰਟੀਆਂ ਵੀ ਇਸ ਮੁੱਦੇ ‘ਤੇ ਸਰਕਾਰ ਵਿਰੁੱਧ ਹਮਲਾਵਰ ਹਨ। ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੀ ਨਿਖੇਧੀ ਕੀਤੀ ਹੈ, ਜਦਕਿ ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਨੇ ਸਰਕਾਰ ‘ਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨਾਲ ਦੁਸ਼ਮਣਾਂ ਵਾਂਗ ਵਿਵਹਾਰ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰ ਲੀਕ ਮਾਮਲਿਆਂ ਵਿੱਚ ਫਾਸਟ-ਟਰੈਕ ਅਦਾਲਤਾਂ ਅਤੇ ਦੋਸ਼ੀਆਂ ਲਈ 1 ਕਰੋੜ ਰੁਪਏ ਤੱਕ ਦੇ ਜੁਰਮਾਨੇ ਅਤੇ 10 ਸਾਲ ਦੀ ਸਜ਼ਾ ਵਾਲਾ ਨਵਾਂ ਕਾਨੂੰਨ ਲਿਆਉਣ ਦਾ ਐਲਾਨ ਕੀਤਾ ਹੈ। ਫ਼ਿਲਹਾਲ ਸੀਜੇਪੀ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਕੌਂਸਟੀਚਿਊਸ਼ਨ ਕਲੱਬ ਵਿਖੇ ਨਿਰਪੱਖ ਗੱਲਬਾਤ ਦੀ ਉਮੀਦ ਕੀਤੀ ਜਾ ਰਹੀ ਹੈ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




