Breaking NewsD5 specialEntertainmentNewsPunjabTop News

ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦਾ ਨਾਮ ਵੀ FIR ‘ਚ ਜੋੜਿਆ

ਨਵੀਂ ਦਿੱਲੀ : ਗਣਤੰਤਰ ਦਿਵਸ ਦੇ ਮੌਕੇ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੇ ਦੌਰਾਨ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਪੁਲਿਸ ਗੜਬੜ ‘ਚ ਦੋਵਾਂ ਦੀ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ‘ਚ ਪੁਲਿਸ ਨੇ 25 ਤੋਂ ਵੱਧ ਕੇਸ ਦਰਜ ਕੀਤੇ ਹਨ। ਹੁਣ ਤੱਕ 19 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਕਿ 50 ਲੋਕ ਹਿਰਾਸਤ ‘ਚ ਹਨ।

ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਬੇਨਕਾਬ! ਵੱਡੇ ਆਗੂ ਕੱਢ ਲਿਆਏ ਸਾਰਾ ਸੱਚ ! ਕਿਸਾਨ ਮੋਰਚੇ ਦਾ ਵੱਡਾ ਐਲਾਨ!

ਦੱਸ ਦਈਏ ਕਿ ਦੀਪ ਸਿੱਧੂ ਨੇ ਫੇਸਬੁੱਕ ‘ਤੇ ਕਿਹਾ ਸੀ ਅਸੀਂ ਪ੍ਰਦਰਸ਼ਨ ਦੇ ਆਪਣੇ ਲੋਕਤੰਤਰੀ ਅਧਿਕਾਰ ਦੇ ਤਹਿਤ ਨਿਸ਼ਾਨ ਸਾਹਿਬ ਦਾ ਝੰਡਾ ਲਾਲ ਕਿਲ੍ਹੇ ‘ਤੇ ਲਹਿਰਾਇਆ ਪਰ ਭਾਰਤੀ ਝੰਡੇ ਨੂੰ ਨਹੀਂ ਹਟਾਇਆ ਗਿਆ। ਘਟਨਾ ਦੇ ਦੋ ਦਿਨ ਪਹਿਲਾਂ ਹੀ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦਿੱਲੀ ਆਏ ਸਨ। ਸਿੰਘੂ ਬਾਰਡਰ ‘ਤੇ ਲਾਲ ਬੱਤੀ ‘ਤੇ ਬੈਠੇ ਕਿਸਾਨਾਂ ਦੇ ਵਿੱਚ ਲੱਖਾ ਨੇ ਭੜਕਾਊ ਭਾਸ਼ਣ ਵੀ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button