ਦਿੱਲੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸੇਵਾਵਾਂ ਉਪਲਬਧ ਕਰਾ ਰਹੀ SGPC : ਬੀਬੀ ਜਗੀਰ ਕੌਰ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਐਸਜੀਪੀਸੀ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ‘ਚ ਅਲੱਗ ਅਲੱਗ ਬਾਰਡਰਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਲੰਗਰ ਅਤੇ ਹੋਰ ਸੇਵਾਵਾਂ ਉਪਲੱਬਧ ਕਰਾ ਰਹੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰਿਆਣਾ ‘ਚ ਐਸਜੀਪੀਸੀ ਗੁਰਦੁਆਰਿਆਂ ਵਲੋਂ ਦਿੱਲੀ ਦੀਆਂ ਸੀਮਾਵਾਂ ‘ਤੇ ਲੰਗਰ ਪ੍ਰਦਾਨ ਕਰਨ ਤੋਂ ਇਲਾਵਾ, ਉੱਥੇ ਰਹਿਣ ਦੀ ਸਹੂਲਤ, ਡਾਕਟਰੀ ਸਹਾਇਤਾ ਅਤੇ ਬਾਥਰੂਮਾਂ ਦੀ ਵੀ ਵਿਵਸਥਾ ਕੀਤੀ ਗਈ ਹੈ।
🔴LIVE| ਅਗਲੀ ਮੀਟਿੰਗ ਚ ਕਿਸਾਨਾਂ ਦਾ ਧਮਾਕਾ ,ਕੇਂਦਰ ਮੰਗਾਂ ਮੰਨਣ ਨੂੰ ਤਿਆਰ!
ਉਨ੍ਹਾਂ ਨੇ ਕਿਹਾ ਕਿ SGPC ਦੇ ਮੈਬਰਾਂ ਵੱਲੋਂ ਦਿੱਲੀ ਬਾਰਡਰ ‘ਤੇ ਸਮੇਂ – ਸਮੇਂ ‘ਤੇ ਇਨ੍ਹਾਂ ਸੇਵਾਵਾਂ ਦੀ ਨਿਗਰਾਨੀ ਕੀਤੀ ਜਾਂਦੀ ਹੈ। ਦਿੱਲੀ ਪੁੱਜੇ ਐਸਜੀਪੀਸੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਰਣੀਕੇ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਸੇਵਾਦਾਰ ਇਨ੍ਹਾਂ ਸੇਵਾਵਾਂ ਨੂੰ ਪ੍ਰਦਾਨ ਕਰਣ ਵਿੱਚ ਦਿਨ – ਰਾਤ ਲੱਗੇ ਹੋਏ ਹਾਂ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.