IndiaTop News

ਦਿੱਲੀ ਮੈਟਰੋ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ‘ਤੇ ਮਿਲੇ 4 ਲੱਖ ਰੁਪਏ, ਫੜੇ ਗਏ ਵਿਅਕਤੀ ਦਾ ਵੱਡਾ ਖੁਲਾਸਾ

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਇਸ ਤੋਂ ਪਹਿਲਾਂ ਰਾਸ਼ਟਰੀ ਰਾਜਧਾਨੀ ਦੇ ਚਾਰ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।  ਜਦਕਿ ਇਕ ਹੋਰ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

ਇਸ ਵਿਅਕਤੀ ਨੇ ਖੁਲਾਸਾ ਕੀਤਾ ਹੈ ਕਿ ਉਸ ਨੇ ਕੰਧਾਂ ‘ਤੇ ਇਹ ਨਾਅਰੇ ਲਿਖਣ ਲਈ ਚਾਰ ਲੱਖ ਰੁਪਏ ਲਏ ਸਨ। ਪੁਲੀਸ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੁਲਜ਼ਮਾਂ ਨੇ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਨਿਰਦੇਸ਼ਾਂ ’ਤੇ ਇਹ ਕਾਰਵਾਈ ਕੀਤੀ। ਪੁਲੀਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਪ੍ਰੀਤਪਾਲ ਵਜੋਂ ਹੋਈ ਹੈ ਜਦੋਂਕਿ ਹਿਰਾਸਤ ਵਿੱਚ ਲਏ ਵਿਅਕਤੀ ਦੀ ਪਛਾਣ ਰਾਜਵਿੰਦਰ ਸਿੰਘ ਵਜੋਂ ਹੋਈ ਹੈ। ਉਸ ਨੇ ਕਿਹਾ ਕਿ ਪੰਜਾਬ ਤੋਂ ਦਿੱਲੀ ਪਹੁੰਚਦੇ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

27 ਅਗਸਤ ਨੂੰ ਦਿੱਲੀ ਦੇ ਸ਼ਿਵਾਜੀ ਪਾਰਕ, ​​ਮਾਦੀਪੁਰ, ਪੱਛਮ ਵਿਹਾਰ, ਉਦਯੋਗ ਨਗਰ ਅਤੇ ਮਹਾਰਾਜਾ ਸੂਰਜਮਲ ਸਟੇਡੀਅਮ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਦੇ ਸਮਰਥਨ ‘ਚ ਨਾਅਰੇ ਲਿਖੇ ਹੋਏ ਪਾਏ ਗਏ। ਇਨ੍ਹਾਂ ਵਿੱਚ ‘ਦਿੱਲੀ ਬਣੇਗਾ ਖਾਲਿਸਤਾਨ’ ਅਤੇ ‘ਖਾਲਿਸਤਾਨ ਜ਼ਿੰਦਾਬਾਦ’ ਵਰਗੇ ਨਾਅਰੇ ਲਿਖੇ ਹੋਏ ਸਨ। ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (SFJ) ਦੁਆਰਾ ਜਾਰੀ ਕੀਤੇ ਗਏ ਇੱਕ ਕਥਿਤ ਵੀਡੀਓ ਵਿੱਚ ਮੈਟਰੋ ਸਟੇਸ਼ਨਾਂ ਦੀਆਂ ਵਿਗੜੀਆਂ ਕੰਧਾਂ ਦਿਖਾਈਆਂ ਗਈਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button