Breaking NewsD5 specialIndiaNewsTop News

ਦਿੱਲੀ, ਯੂਪੀ ਸਮੇਤ ਇਨ੍ਹਾਂ ਰਾਜਾਂ ‘ਚ ਅਗਲੇ 4 – 5 ਦਿਨ ਹੋਵੇਗੀ ਬਾਰਿਸ਼ !

ਨਵੀਂ ਦਿੱਲੀ : ਦਿੱਲੀ – ਐਨਸੀਆਰ ‘ਚ ਮਾਨਸੂਨ ਦੀ ਬਾਰਿਸ਼ ਤੋਂ ਬਾਅਦ ਮੌਸਮ ਬਿਲਕੁਲ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 4 – 5 ਦਿਨ ਦਿੱਲੀ ‘ਚ ਬਾਰਿਸ਼ ਦੇ ਨਾਲ ਹੀ ਹਿਮਾਚਲ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ‘ਚ ਕੁਝ ਸਥਾਨਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਦੇ ਵੱਲੋਂ ਰਾਜਸਥਾਨ ਅਤੇ ਜੰਮੂ – ਕਸ਼ਮੀਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮਧੱ ਪ੍ਰਦੇਸ਼, ਛੱਤੀਸਗੜ, ਪੰਜਾਬ, ਹਰਿਆਣਾ ‘ਚ ਅੱਜ ਹਲਕੀ ਤੋਂ ਮੱਧ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਪ੍ਰਸ਼ਾਂਤ ਕਿਸ਼ੋਰ ਮੁੜ ਕਾਂਗਰਸ਼ ‘ਚ ਸ਼ਾਮਲ?2022 ਦੀਆਂ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ||D5 Channel Punjabi

ਯੂਪੀ ਦੀ ਰਾਜਧਾਨੀ ਲਖਨਊ ਦੇ ਕਈ ਇਲਾਕਿਆਂ ਵਿੱਚ ਅੱਜ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਸਹਾਰਨਪੁਰ, ਮੇਰਠ, ਬਿਜਨੌਰ, ਮੁਜ਼ੱਫਰਨਗਰ, ਅਮਰੋਹਾ, ਮੁਰਾਦਾਬਾਦ, ਰਾਮਪੁਰ, ਪੀਲੀਭੀਤ, ਬਲੀਆ, ਲਖੀਮਪੁਰ ਖੇੜੀ ਸਮੇਤ ਕਈ ਹੋਰ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਦੇ ਅਨੁਸਾਰ ਅਗਲੇ ਦੋ ਦਿਨਾਂ ਲਈ ਛੱਤੀਸਗੜ, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼ ਵਿੱਚ ਚੰਗੀ ਬਾਰਸ਼ ਹੋ ਸਕਦੀ ਹੈ। ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।

ਪ੍ਰਸ਼ਾਂਤ ਕਿਸ਼ੋਰ ਮੁੜ ਕਾਂਗਰਸ਼ ‘ਚ ਸ਼ਾਮਲ?2022 ਦੀਆਂ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ||D5 Channel Punjabi

ਮੌਸਮ ਵਿਭਾਗ ਦੁਆਰਾ ਮਹਾਰਾਸ਼ਟਰ ਦੇ ਪੁਣੇ, ਰਾਏਗੜ, ਰਤਨਗਿਰੀ, ਕੋਲਹਾਪੁਰ ਅਤੇ ਸਤਾਰਾ ਜ਼ਿਲ੍ਹਿਆਂ ਲਈ ਅੱਜ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਮੌਸਮ ਵਿਭਾਗ ਵੱਲੋਂ ਜਾਰੀ ਰੈਡ ਅਲਰਟ ਵਿੱਚ ਨੀਵੇਂ ਇਲਾਕਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ 24 ਘੰਟਿਆਂ ਵਿੱਚ 204.4 ਮਿਲੀਮੀਟਰ ਤੋਂ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਦਿੰਦੇ ਹੋਏ ਮੁੰਬਈ ਵਿੱਚ ਆਈਐਮਡੀ ਦੇ ਖੇਤਰੀ ਪੂਰਵ ਅਨੁਮਾਨ ਕੇਂਦਰ ਦੇ ਇੱਕ ਬੁਲਾਰੇ ਨੇ ਕਿਹਾ ਹੈ ਕਿ ਪੱਛਮੀ ਹਵਾਵਾਂ ਮੁੜ ਸ਼ੁਰੂ ਹੋਣ ਕਾਰਨ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button