Breaking NewsD5 specialNewsPunjabTop News

ਦਿੱਲੀ ਵਾਂਗ ਅੰਮ੍ਰਿਤਸਰ ਅੰਤਰਾਸ਼ਟਰੀ ਹਵਾਈ ਅੱਡੇ ਤੋਂ ਵੀ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ

ਅੰਮ੍ਰਿਤਸਰ : ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੁ ਰਾਮਦਾਸ ਜੀ ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਵਾਂਗ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ , ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ , ਅੰਮ੍ਰਿਤਸਰ ਦੀ ਵਿਧਾਇਕਾ ਸ੍ਰੀ ਮਤੀ ਜੀਵਨ ਜਿਓਤ ਕੌਰ ,ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸੀ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਨੂੰ ਭੇਜੀ ਈ ਮੇਲ ਰਾਹੀੰ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਹਰ ਸਾਲ ਲੱਖਾਂ ਲੋਕ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਤੇ ਰਾਜਸਥਾਨ ਤੋਂ ਵਿਦੇਸ਼ਾਂ ਤੋਂ ਆਉਂਦੇ ਹਨ ਲੱਖਾਂ ਹੀ ਲੋਕ ਅਤੇ ਵਿਦੇਸ਼ਾਂ ਨੂੰ ਜਾਂਦੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਅਜੇ ਤੀਕ ਕਿਸੇ ਵੀ ਸਰਕਾਰ ਨੇ ਦਿੱਲੀ ਵਾਂਗ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਖੇਚਲ ਨਹੀਂ ਕੀਤੀ।

Weather Update Today : ਘਰੋਂ ਨਿਕਲਣ ਤੋਂ ਪਹਿਲਾਂ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚਿਤਵਾਨੀ| D5 Channel Punjabi

ਯਾਤਰੂਆਂ ਨੂੰ ਨਿੱਜੀ ਗੱਡੀਆਂ ਲੈ ਕੇ ਆਉਣਾ ਜਾਣਾ ਪੈਂਦਾ ਹੈ। ਇਸ ਲਈ ਪੰਜਾਬ ਰੋਡਵੇਜ਼ ਤੇ ਪੈਪਸੂ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਲਗ਼ਜ਼ਰੀ ਬੱਸਾਂ ਦਿੱਲੀ ਵਾਂਗ ਚਲਾਉਣ ਦੀ ਖੇਚਲ ਕੀਤੀ ਜਾਵੇ ਤਾਂ ਜੋ ਯਾਤਰੂਆਂ ਨੂੰ ਨਿੱਜੀ ਗੱਡੀਆਂ ਦੀ ਖ਼ਜਲ ਖ਼ੁਆਰੀ ਤੋਂ ਨਿਜਾਤ ਮਿਲ ਸਕੇ।ਅਜਿਹਾ ਕਰਨ ਨਾਲ ਉਨ੍ਹਾਂ ਯਾਤਰੂਆਂ ਨੂੰ ਵੀ ਰਾਹਤ ਮਿਲੇਗੀ ਜਿਹੜੇ ਡੁਬੱਈ ਤੇ ਹੋਰ ਅਰਬ ਦੇਸ਼ਾਂ ਨੂੰ ਜਾਂਦੇ ਤੇ ਉਨ੍ਹਾਂ ਪਾਸ ਆਪਣੀਆਂ ਕਾਰਾਂ ਨਹੀਂ ਤੇ ਉਹ ਬੱਸਾਂ ਰਾਹੀਂ ਆਉਂਦੇ ਜਾਂਦੇ ਹਨ। ਮੰਚ ਆਗੂ ਨੇ ਹਵਾਈ ਅੱਡੇ ਤੋਂ ਘਿਉ ਮੰਡੀ ਤੀਕ ਲੋਕਲ ਬੱਸਾਂ ਚਲਾਉਣ ਦੀ ਵੀ ਮੰਗ ਕੀਤੀ ਹੈ ਤਾਂ ਜੋ ਜਿਹੜੇ ਯਾਤਰੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਜਾਣਾ ਚਾਹੁੰਦੇ ਹਨ ਉਹ ਆਸਾਨੀ ਨਾਲ ਜਾ ਸਕਣ। ਮੰਚ ਵੱਲੋਂ 5 ਮਈ 2022 ਨੂੰ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਨੂੰ ਇਸ ਸਬੰਧੀ ਪੱਤਰ ਭੇਜੇ ਗਏ ਸਨ ਪਰ ਅਫਸੋਸ ਦੀ ਗੱਲ ਹੈ ਕਿ ਬੱਸਾਂ ਕੀ ਚਲਾਉਣੀਆਂ ਸਨ ਕਿਸੇ ਨੇ ਵੀ ਇਨ੍ਹਾਂ ਪੱਤਰਾਂ ਦੇ ਉਤਰ ਭੇਜਣ ਦੀ ਖੇਚਲ ਨਹੀਂ ਕੀਤੀ। ਇਹ ਬਹੁਤ ਹੀ ਅਹਿਮ ਮਸਲਾ ਹੈ ਇਸ ਲਈ ਮੌਜੂਦਾ ਅਜਲਾਸ ਵਿਚ ਸਰਕਾਰ ਪਾਸੋਂ ਇਸ ਬਾਰੇ ਪੁੱਛਣ ਦੀ ਖੇਚਲ ਕੀਤੀ ਜਾਵੇ ਕਿ ਅਜੇ ਤੀਕ ਇਹ ਬੱਸ ਸੇਵਾ ਸ਼ੁਰੂ ਕਿਉਂ ਨਹੀਂ ਕੀਤੀ ਗਈ ?

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button