Breaking NewsD5 specialNewsPress ReleasePunjabTop News

ਦਿੱਲੀ ਵਾਂਗ ਪੰਜਾਬ ‘ਚ ਵੀ ਜਨਤਾ ਦੀ ਰਾਇ ਨਾਲ ਬਜਟ ਤਿਆਰ ਕਰੇਗੀ ‘ਆਪ’ ਸਰਕਾਰ : ਅਰਵਿੰਦ ਕੇਜਰੀਵਾਲ

ਕੇਜਰੀਵਾਲ ਸਰਕਾਰ ਨੇ ਵਿੱਤੀ ਸਾਲ 2022-23 ਦੇ ਬਜਟ ਲਈ ਦਿੱਲੀ ਦੇ ਲੋਕਾਂ ਅਤੇ ਵਪਾਰੀਆਂ-ਕਾਰੋਬਾਰੀਆਂ ਤੋਂ ਮੰਗੇ ਸੁਝਾਅ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ 2022 ਵਿੱਚ ਆਮ ਆਦਮੀ ਪਾਰਟੀ ਦੀ ਬਣਨ ‘ਤੇ ਸੂਬੇ ਦਾ ਸਾਲਾਨਾ ਵਿੱਤੀ ਬਜਟ ਵੀ ਪੰਜਾਬ ਦੇ ਲੋਕਾਂ ਨਾਲ ਸਲਾਹ ਕਰਕੇ ਹੀ ਤਿਆਰ ਕੀਤਾ ਜਾਵੇਗਾ ਕਿਉਂਕਿ ਜੋ ਲੋਕ ਜਾਂ ਵਰਗ ਜਿਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰਦੇ ਹਨ, ਉਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਬਿਹਤਰ ਸੁਝਾਅ ਵੀ ਉਨ੍ਹਾ ਕੋਲ ਹੀ ਹੁੰਦੇ ਹਨ।

ਮਜੀਠੀਆ ਮਾਮਲੇ ’ਤੇ ਹਾਈਕੋਰਟ ਸਖ਼ਤ, ਲਿਆ ਵੱਡਾ ਫੈਸਲਾ | D5 Channel Punjabi

ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਇਸ ਤਰ੍ਹਾ ਹੀ ਬਜਟ ਤਿਆਰ ਕਰਦੀ ਹੈ। ਸੋਮਵਾਰ ਨੂੰ ਵੱਲੋਂ ਪਾਰਟੀ ਜਾਰੀ ਇੱਕ ਬਿਆਨ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਅਗਲੇ ਵਿੱਤੀ ਸਾਲ 2022-23 ਦੇ ਬਜਟ ਲਈ ਸਲਾਹ-ਮਸ਼ਵਰਾ ਸ਼ੁਰੂ ਕਰ ਦਿੱਤਾ ਹੈ।

Punjab Election : Captain ਨੇ Delhi ਤੋਂ ਹਿਲਾਤੀ ਸਿਆਸਤ, Modi ਕੋਲ ਪਹੁੰਚ ਪਲਟਤਾ ਪਾਸਾ | D5 Channel Punjabi

ਬਜਟ ਤਿਆਰ ਕਰਨ ਲਈ ਦਿੱਲੀ ਵਾਸੀਆਂ ਅਤੇ ਵਪਾਰੀਆਂ-ਕਾਰੋਬਾਰੀਆਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਪੰਜਾਬ ਵਿੱਚ ਵੀ ‘ਆਪ’ ਦੀ ਸਰਕਾਰ ਬਣਨ ’ਤੇ ਅਜਿਹਾ ਹੀ ਬਜਟ ਤਿਆਰ ਕੀਤਾ ਜਾਵੇਗਾ। ਪੰਜਾਬ ਦਾ ਬਜਟ ਤਿਆਰ ਕਰਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਖਾਸ ਕਰਕੇ ਵਪਾਰੀਆਂ-ਕਾਰੋਬਾਰੀਆਂ, ਕਿਸਾਨਾਂ-ਮਜ਼ਦੂਰਾਂ, ਔਰਤਾਂ, ਨੌਜਵਾਨਾਂ-ਬਜ਼ੁਰਗਾਂ ਅਤੇ ਮੁਲਾਜ਼ਮਾਂ ਸਮੇਤ ਸਾਰੇ ਵਰਗਾਂ ਦੀ ਰਾਏ ਜ਼ਰੂਰ ਲਈ ਜਾਵੇਗੀ।

BIG NEWS : Bikram Majithia ਨੂੰ ਲੈ High Court ਦਾ ਵੱਡਾ ਫੈਸਲਾ | D5 Channel Punjabi

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਬਣਨ ਜਾ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਅਤੇ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਮੀਟਿੰਗ ਦੌਰਾਨ ਮਿਲੇ ਸੁਝਾਵਾਂ ਨੂੰ ਬਜਟ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇਗੀ। ਸੂਬੇ ਦੇ ਅਣਗੌਲੇ ਅਤੇ ਵਾਂਝੇ ਵਰਗ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਮਿਲੇਗਾ ਅਤੇ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਜਟ ਅਤੇ ਯੋਜਨਾਵਾਂ ਵਿੱਚ ਉਨ੍ਹਾਂ ਦੀ ਰਾਏ ਅਤੇ ਸੁਝਾਅ ਸ਼ਾਮਲ ਕਰੇਗੀ।

Canada News : Canada ਸਰਕਾਰ ਦਾ ਸਖ਼ਤ ਐਕਸ਼ਨ ! ਬੇਕਾਬੂ ਹੋਏ ਲੋਕ | D5 Channel Punjabi

ਐਤਵਾਰ ਨੂੰ ਦਿੱਲੀ ਦੇ ਲੋਕਾਂ ਅਤੇ ਵਪਾਰੀਆਂ-ਕਾਰੋਬਾਰੀਆਂ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਸੀ, “ਅਸੀਂ ਵਿੱਤੀ ਸਾਲ 2022-23 ਲਈ ਬਜਟ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਸੀਂ ਤੁਹਾਡੇ ਵਿਚਾਰ ਅਤੇ ਸੁਝਾਅ ਜਾਣਨਾ ਚਾਹੁੰਦੇ ਹਾਂ ਕਿ ਸਰਕਾਰ ਨੂੰ ਕਿਸ ਤਰ੍ਹਾਂ ਦੀ ਯੋਜਨਾ ਬਣਾਉਣੀ ਚਾਹੀਦੀ ਹੈ। ਤੁਹਾਡੇ ਟੈਕਸ ਦੇ ਪੈਸਿਆਂ ਨਾਲ ਚੱਲ ਰਹੀਆਂ ਸਕੀਮਾਂ ਵਿੱਚ ਕਿਹੜੇ ਕਿਹੜੇ ਸੁਧਾਰ ਕਰਨੇ ਚਾਹੀਦੇ ਹਨ। ਤੁਹਾਡੇ ਕੀਮਤੀ ਸੁਝਾਅ ਅਗਲੇ ਬਜਟ ਵਿੱਚ ਸ਼ਾਮਲ ਕੀਤੇ ਜਾਣਗੇ।”

Punjab Election : CM ਐਲਾਨਣ ਤੋਂ ਬਾਅਦ Bhagwant Mann ਜੁੜੀ ਵੱਡੀ ਖ਼ਬਰ! | D5 Channel Punjabi

ਕੇਜਰੀਵਾਲ ਨੇ ਕਿਹਾ ਕਿ ‘ਦਿੱਲੀ ਸਰਕਾਰ ਦਾ ਇਹ ਬਜਟ ‘ਸਵਰਾਜ ਬਜਟ’ ਹੈ। ਇਸ ਤਹਿਤ ਦਿੱਲੀ ਦੇ ਆਮ ਲੋਕਾਂ ਅਤੇ ਵਪਾਰੀਆਂ-ਕਾਰੋਬਾਰੀਆਂ ਨੂੰ ਸੂਬੇ ਦਾ ਬਜਟ ਤਿਆਰ ਕਰਨ ਵਿੱਚ ਭਾਗੀਦਾਰ ਬਣਾਇਆ ਜਾਵੇਗਾ ਅਤੇ ਉਨ੍ਹਾਂ ਦੀ ਰਾਏ ਅਤੇ ਸੁਝਾਅ ਅਗਲੇ ਸਾਲ ਦੇ ਸਾਲਾਨਾ ਬਜਟ ਵਿੱਚ ਸ਼ਾਮਲ ਕੀਤੇ ਜਾਣਗੇ। ਦਿੱਲੀ ‘ਚ ਕੇਜਰੀਵਾਲ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਜਾਗਰੂਕਤਾ ਮੁਹਿੰਮ ਚਲਾਈ ਹੈ, ਜਿਸ ‘ਚ ਸੂਬੇ ਦੇ ਲੋਕਾਂ ਅਤੇ ਕਾਰੋਬਾਰੀਆਂ ਤੇ ਕਾਰੋਬਾਰੀਆਂ ਤੋਂ ਦਿੱਲੀ ਦਾ ਬਜਟ ਤਿਆਰ ਕਰਨ ਲਈ ਸੁਝਾਅ ਮੰਗੇ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button