Breaking NewsD5 specialIndiaNewsPress ReleasePunjabTop News

ਦਿੱਲੀ ਵਾਂਗ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾ ਕੇ 24 ਲੱਖ ਬੱਚਿਆਂ ਦਾ ਭਵਿੱਖ ਬਣਾਵਾਂਗੇ ਸੁਨਿਹਰਾ: Arvind Kejriwal

ਪੰਜਾਬ ’ਚ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਬੁਰੀ: Arvind Kejriwal

ਨਵੀ ਦਿੱਲੀ / ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ Arvind Kejriwal ਨੇ ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਅੱਜ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਕਿਹਾ, ‘‘ਅਸੀਂ ਦਿੱਲੀ ਦੇ ਸਰਕਾਰੀ ਸਕੂਲ ਸ਼ਾਨਦਾਰ ਬਣਾ ਦਿੱਤੇ ਹਨ, ਹੁਣ ਪੰਜਾਬ ਦੇ ਸਕੂਲਾਂ ਨੂੰ ਵੀ ਠੀਕ ਕਰਾਂਗੇ ਅਤੇ 24 ਲੱਖ ਬੱਚਿਆਂ ਦਾ ਭਵਿੱਖ ਸੁਨਿਹਰਾ ਬਣਾਵਾਂਗੇ, ਕਿਉਂਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਬੁਰੀ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ 24 ਲੱਖ ਗਰੀਬ ਅਤੇ ਐਸ.ਸੀ. ਭਾਈਚਾਰੇ ਦੇ ਬੱਚਿਆਂ ਦਾ ਭਵਿੱਖ ਅੰਧਕਾਰ ਵਿੱਚ ਹੈ। ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ, ਪਰ ਉਹ ਵੀ ਬਹੁਤ ਪ੍ਰੇਸ਼ਾਨ ਹਨ। ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਲਈ ਸਾਨੂੰ ਸਿਰਫ਼ ਪੰਜਾਬ ਦੇ ਲੋਕਾਂ ਦਾ ਸਾਥ ਚਾਹੀਦਾ ਹੈ।’’ Arvind Kejriwal ਨੇ ਸੁਨੇਹੇ ਵਿੱਚ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਹਾਲ ਸਿੱਖਿਆ ਵਿਵਸਥਾ ਨੂੰ ਦਿੱਲੀ ਵਾਂਗ ਠੀਕ ਕਰਨ ਦੀ ਜ਼ਰੂਰਤ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬਿਲਕੁੱਲ ਵੀ ਪੜ੍ਹਾਈ ਨਹੀਂ ਹੁੰਦੀ, ਜਦੋਂ ਕਿ ਪੰਜਾਬ ਦੇ ਅਧਿਆਪਕ ਬਹੁਤ ਚੰਗੇ ਹਨ, ਪਰ ਅਧਿਆਪਕ ਵਿਚਾਰੇ ਬਹੁਤ ਹੀ ਦੁੱਖੀ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਰੀਬਾਂ, ਐਸ.ਸੀ. ਭਾਈਚਾਰੇ ਦੇ ਕਰੀਬ 24 ਲੱਖ ਬੱਚੇ ਪੜ੍ਹਦੇ ਹਨ। ਜ਼ਰਾ ਸੋਚੋ, ਬਦਹਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਇਨ੍ਹਾਂ 24 ਲੱਖ ਬੱਚਿਆਂ ਦਾ ਕੀ ਭਵਿੱਖ ਹੋਵੇਗਾ?

ਸਰਕਾਰ ਨੇ ਸੱਦੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ! ਅੱਗੋਂ ਕਿਸਾਨਾਂ ਨੇ ਦੇਤਾ ਜਵਾਬ! D5 Channel Punjabi

‘ਆਪ’ ਸੁਪਰੀਮੋਂ ਨੇ ਕਿਹਾ, ‘‘ਪਹਿਲਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਰ੍ਹਾਂ ਦਿੱਲੀ ਦੇ ਸਰਕਾਰੀ ਸਕੂਲ ਵੀ ਬਹੁਤ ਖ਼ਰਾਬ ਹੋਇਆ ਕਰਦੇ ਸਨ। ਅਸੀਂ ਲੋਕਾਂ ਨੇ ਬਹੁਤ ਮਿਹਨਤ ਕਰਕੇ ਦਿੱਲੀ ਦੇ ਬਦਹਾਲ ਸਕੂਲਾਂ ਨੂੰ ਵਧੀਆਂ ਬਣਾਇਆ ਹੈ। ਦਿੱਲੀ ਦੇ ਸਰਕਾਰੀ ਸਕੂਲ ਐਨੇ ਚੰਗੇ ਹੋ ਗਏ ਹਨ ਕਿ ਇਸ ਸਾਲ ਦਿੱਲੀ ਦੇ 2. 50 ਲੱਖ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ਤੋਂ ਆਪਣੇ ਨਾਂਅ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਹੈ। ਫਿਰ ਕਿਉਂ ਨਹੀਂ ਪੰਜਾਬ ਦੇ ਸਕੂਲ ਵੀ ਦਿੱਲੀ ਦੀ ਤਰ੍ਹਾਂ ਚੰਗੇ ਹੋਣੇ ਚਾਹੀਦੇ? Arvind Kejriwal ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ Charanjit Singh Channi ਆਖਦੇ ਹਨ ਕਿ ਪੰਜਾਬ ਦੇ ਸਰਕਾਰੀ ਸਕੂਲ ਪੂਰੇ ਦੇਸ਼ ਦੇ ਸਰਕਾਰੀ ਸਕੂਲਾਂ ਤੋਂ ਵਧੀਆਂ ਹਨ। ਇਨਾਂ ਨੂੰ ਠੀਕ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਸਵਾਲ ਕੀਤਾ ਕਿ ਤੁਸੀਂ ਮੰਨਦੇ ਹੋ ਕਿ ਪੰਜਾਬ ਦੇ ਸਰਕਾਰੀ ਸਕੂਲ ਸੱਚਮੁੱਚ ਦੇਸ਼ ਵਿੱਚੋਂ ਸਭ ਤੋਂ ਵਧੀਆਂ ਹਨ? Kejriwal ਨੇ ਅੱਗੇ ਕਿਹਾ ਕਿ ਪਿੱਛਲੇ 75 ਸਾਲਾਂ ਤੋਂ ਇਨਾਂ ਰਾਜਨੀਤਿਕ ਪਾਰਟੀਆਂ ਨੇ ਜਾਣਬੁੱਝ ਕੇ ਸਰਕਾਰੀ ਸਕੂਲਾਂ ਨੂੰ ਖ਼ਰਾਬ ਰੱਖਿਆ ਹੈ, ਤਾਂਕਿ ਗਰੀਬ ਅਤੇ ਐਸ.ਸੀ ਭਾਈਚਾਰੇ ਦੇ ਲੋਕ ਤਰੱਕੀ ਨਾ ਕਰ ਸਕਣ। ਉਨ੍ਹਾਂ ਕਿਹਾ, ‘‘ਮੈਨੂੰ ਸਿਆਸਤ ਨਹੀਂ ਆਉਂਦੀ। ਮੈਨੂੰ ਤਾਂ ਸਿਰਫ਼ ਪੰਜਾਬ ਦੇ ਅੰਦਰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ 24 ਲੱਖ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੈ। ਅਸੀਂ ਇਨ੍ਹਾਂ ਬੱਚਿਆਂ ਦਾ ਭਵਿੱਖ ਹੋਰ ਖ਼ਰਾਬ ਨਹੀਂ ਹੋਣ ਦੇਵਾਂਗੇ। ਅਸੀਂ ਸਭ ਮਿਲ ਕੇ ਸਰਕਾਰੀ ਸਕੂਲਾਂ ਨੂੰ ਠੀਕ ਕਰਾਂਗੇ। ਅਸੀਂ ਸ਼ਾਨਦਾਰ ਸਕੂਲ ਬਣਾਵਾਂਗੇ ਅਤੇ ਇਨਾਂ ਬੱਚਿਆਂ ਨੂੰ ਸੁਨਿਹਰਾ ਭਵਿੱਖ ਦੇਵਾਂਗੇ। ਇਸ ਦੇ ਲਈ ਸਿਰਫ਼ ਤੁਹਾਡਾ ਸਾਰਿਆਂ ਦਾ ਸਾਨੂੰ ਸਾਥ ਚਾਹੀਦਾ ਹੈ।’’

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button