Breaking NewsD5 specialNewsPress ReleasePunjab

ਦਿੱਲੀ ਵਿਧਾਨ ਸਭਾ ਕੰਪਲੈਕਸ ਵਿਚ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਆਤਮ ਰਸ ਕੀਰਤਨ ਦਰਬਾਰ ਵਿਚ ਭਾਰੀ ਸੰਖਿਆ ਵਿਚ ਪਹੁੰਚੀ ਸੰਗਤ

ਉਪਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਵਿਧਾਇਕ ਜਰਨੈਲ ਸਿੰਘ ਨੇ ਲਿਆ ਗੁਰੂ ਦਾ ਆਸ਼ੀਰਵਾਦ

ਚੰਡੀਗੜ੍ਹ:ਆਮ ਆਦਮੀ ਪਾਰਟੀ ਦਿੱਲੀ ਵੱਲੋ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਵਿਧਾਨ ਸਭਾ ਕੰਪਲੈਕਸ ਵਿਚ ਆਤਮ ਰਸ ਕੀਰਤਨ ਦਰਬਾਰ ਸਜਾਇਆ ਗਿਆ । ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੇ  ਕੀਰਤਨ ਦਰਬਾਰ ਵਿਚ ਪਹੁੰਚ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ । ਨਾਲ ਹੀ ਪੰਜਾਬ ਮਾਮਲਿਆ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈ ਕੇ ਪੰਜਾਬ ਅਤੇ ਦਿੱਲੀ ਦੀ ਤਰੱਕੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।

ਦਿੱਲੀ ਤੋ ਆਈ ਵੱਡੀ, ਖ਼ਬਰ ਜਲਦ ਮਿਲੂ ਖੁਸ਼ਖਬਰੀ || D5 Channel Punjabi

ਇਸ ਤੋ ਇਲਾਵਾ ਪੰਜਾਬੀ ਅਕਾਦਮੀ ਦਿੱਲੀ ਦੇ ਚੇਅਰਮੈਨ ਹਰਚਰਨ ਸਿੰਘ ਬੰਨੀ ਅਤੇ ਵਿਧਾਇਕ ਪਰਿਹਲਾਦ ਸਿੰਘ ਸਮੇਤ ਕਈ ਹੋਰ ਆਗੂ ਅਤੇ ਭਾਰੀ ਗਿਣਤੀ ਵਿਚ ਸੰਗਤ ਨੇ ਆਤਮ ਰਸ ਕੀਰਤਨ ਦਰਬਾਰ ਵਿਚ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ । ਦਿੱਲੀ ਦੀ ਸਮੁੱਚੀ ਸੰਗਤ ਪੰਥ ਦੇ ਵੱਡੇ ਵੱਡੇ ਪ੍ਰਚਾਰਕਾਂ ਵਲੋ ਸੁਣਾਏ ਗਏ ਗੁਰੂ ਸ਼ਬਦ ਅਤੇ ਗੁਰਬਾਣੀ ਸੁਣ ਕੇ ਨਿਹਾਲ ਹੋਈ ।ਆਮ ਆਦਮੀ ਪਾਰਟੀ ਵੱਲੋਂ 13 ਨਵੰਬਰ, ਸ਼ਨੀਵਾਰ ਸ਼ਾਮ 6 ਵਜੇ ਤੋਂ ਦਿੱਲੀ ਵਿਧਾਨ ਸਭਾ ਕੰਪਲੈਕਸ ਵਿਚ ਆਤਮ ਰਸ ਕੀਰਤਨ ਦਰਬਾਰ ਕਰਵਾਇਆ ਗਿਆ ਸੀ । ਪਾਰਟੀ ਨੇ ਦਿੱਲੀ ਦੇ ਲੋਕਾਂ ਨੂੰ ਕੀਰਤਨ ਦਰਬਾਰ ਵਿਚ ਪਹੁੰਚ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਦੀ ਅਪੀਲ ਕੀਤੀ ਗਈ ਸੀ, ਜਿਸ ਦੇ ਚਲਦਿਆਂ ਭਾਰੀ ਸੰਖਿਆ ਵਿਚ ਪਹੁੰਚੀ ਸੰਗਤ ਗੁਰੂ ਸ਼ਬਦ ਅਤੇ ਗੁਰਬਾਣੀ ਸੁਣ ਕੇ ਨਿਹਾਲ ਹੋਈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button