Breaking NewsD5 specialIndiaNewsPoliticsPunjab

ਦਿੱਲੀ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨਾਲ ਮੁਲਾਕਾਤ ਕੀਤੀ। ਦਿੱਲੀ ਚੋਣਾਂ ਦੇ ਮੱਦੇਨਜ਼ਰ ਹੋਈ ਇਸ ਮੁਲਾਕਾਤ ਤੋਂ ਬਾਅਦ ਦੋਵਾਂ ਨੇਤਾਵਾਂ ਨੇ ਘੋਸ਼ਣਾ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਚੋਣਾਂ ‘ਚ ਭਾਜਪਾ ਨੂੰ ਸਮਰਥਨ ਕਰੇਗੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਚੋਣ ਨਾ ਲੜਨ ਦਾ ਫੈਸਲਾ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਨੇ ਇਹ ਫੈਸਲਾ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਬੀਜੇਪੀ ਦੇ ਨਾਲ ਚੱਲ ਰਹੇ ਆਪਣੇ ਮੱਤਭੇਦਾਂ ਦੇ ਚਲਦੇ ਕੀਤਾ ਸੀ।

BREAKING | ਹੁਣ BJP ਨੇ ਬਾਦਲਾਂ ਨਾਲ ਖੇਡੀ ਗੇਮ, ਵੱਡਾ ਫ਼ੈਸਲਾ, ਬਸ ਹੁਣ Harsimrat Badal ਦੀ ਕੁਰਸੀ ਬਾਕੀ..!

ਜਿਸ ਨੂੰ ਕਿ ਆਪਸ ‘ਚ ਬੈਠ ਕੇ ਸੁਲਝਾ ਲਿਆ ਗਿਆ ਹੈ। ਜਿਸ ਤੋਂ ਬਾਅਦ ਅਕਾਲੀ ਦਲ ਵੱਲੋਂ ਬੀਜੇਪੀ ਨੂੰ ਸਮਰਥਨ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਉਨ੍ਹਾਂ ਨੇ ਆਪਣੇ ਵਰਕਰਾਂ ਨੂੰ ਵੀ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਬੀਜੇਪੀ ਨੂੰ ਸੁਪੋਰਟ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਕੁੱਝ ਦਿਨ ਪਹਿਲਾ ਮਨਜਿੰਦਰ ਸਿਰਸਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਲੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button