IndiaNewsTop News

ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੇ ਪਤਨੀ ਪੂਨਮ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ: ਦਿੱਲੀ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੇ ਪਤਨੀ ਪੂਨਮ ਜੈਨ ਲਈ ਰਾਹਤ ਦੀ ਖ਼ਬਰ ਹੈ। ਬੀਤੇ ਦਿਨ ਅਦਾਲਤ ਨੇ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਤੋਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ । ਅਦਾਲਤ ਨੇ ਪੂਨਮ ਜੈਨ ਨੂੰ ਅੰਤਰਿਮ ਜ਼ਮਾਨਤ ਦਿੰਦਿਆਂ ਕਿਹਾ ਕਿ ਉਸ ਨੂੰ ਜਾਂਚ ਦੌਰਾਨ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ।

ਟੁੱਟ ਗਿਆ ਪੰਜਾਬ ਹਿਮਾਚਲ ਦਾ ਪੁੱਲ | D5 Channel Punjabi

ਜਿਕਰਯੋਗ ਹੈ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਖ਼ਿਲਾਫ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੂਨਮ ਜੈਨ ਨੂੰ ਵੀ ਦੋਸ਼ੀ ਬਣਾਇਆ ਸੀ। ਈਡੀ ਦੀ ਟੀਮ ਨੇ ਇਸ ਮਾਮਲੇ ਨੂੰ ਲੈ ਕੇ ਪੂਨਮ ਜੈਨ ਤੋਂ ਵੀ ਪੁੱਛਗਿੱਛ ਕੀਤੀ । ਉਨ੍ਹਾਂ ‘ਤੇ ਗ੍ਰਿਫਤਾਰੀ ਦੀ ਤਲਵਾਰ ਲੰਬੇ ਸਮੇਂ ਤੋਂ ਲਟਕ ਰਹੀ ਸੀ।

MLA ਸਾਹਮਣੇ ਨੌਜਵਾਨ ਨੇ ਕੱਢੀ ਪਿਸਟਲ! ਫੇਰ ਦੇਖੋ MLA ਨੇ ਕੀ ਕੀਤਾ D5 Channel Punjabi

ਮੰਤਰੀ ਸਤੇਂਦਰ ਜੈਨ ਨੇ ਆਪਣੀ ਪਤਨੀ ਨੂੰ ਗ੍ਰਿਫਤਾਰੀ ਤੋਂ ਬਚਾਉਣ ਲਈ ਦਿੱਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਫਿਲਹਾਲ ਅਦਾਲਤ ਨੇ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਨੂੰ ਇੱਕ ਲੱਖ ਦੇ ਨਿੱਜੀ ਮੁਚਲਕੇ ‘ਤੇ ਅੰਤ੍ਰਿਮ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button