ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਅਸ਼ੋਕ ਵਾਲੀਆ ਦਾ ਦੇਹਾਂਤ
ਨਵੀਂ ਦਿੱਲੀ : ਕਾਂਗਰਸੀ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਅਸ਼ੋਕ ਕੁਮਾਰ ਵਾਲੀਆ ਦਾ ਬੁੱਧਵਾਰ ਦੇਰ ਰਾਤ ਦੇਹਾਂਤ ਹੋ ਗਿਆ। 72 ਸਾਲ ਦੇ ਵਾਲੀਆ ਕੋਰੋਨਾ ਵਾਇਰਸ ਨਾਲ ਸੰਕਰਮਿਤ ਸਨ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ।
ਅੱਕੇ ਕਿਸਾਨਾਂ ਨੇ ਕਰਤਾ ਹਾਈਵੇਅ ਜਾਮ ! ਸੁੱਤੀ ਸਰਕਾਰ ਦੀ ਖੁੱਲ੍ਹੀ ਨੀਂਦ ! ਕਰਤਾ ਵੱਡਾ ਐਲਾਨ, ਝੁਕੂ ਸਰਕਾਰ !
ਉਨ੍ਹਾਂ ਨੇ ਕਿਹਾ ਦਿੱਲੀ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਦੇਣ ਵਾਲੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾ . ਏਕੇ ਵਾਲੀਆ ਜੀ ਦੀ ਕੋਰੋਨਾ ਕਾਰਨ ਦੇਰ ਰਾਤ ਅਪੋਲੋ ਹਸਪਤਾਲ ‘ਚ ਦੇਹਾਂਤ ਦੀ ਖਬਰ ਮਿਲੀ। ਪਰਮਾਤਮਾ ਸੁਰਗਵਾਸੀ ਨੇਤਾ ਦੀ ਆਤਮਾ ਨੂੰ ਸ਼ਾਂਤੀ ਬਖਸ਼ਣ। ਉਨ੍ਹਾਂ ਨੇ ਕਿਹਾ ਦਿੱਲੀ ਕਾਂਗਰਸ ਲਈ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ। ਜ਼ਿਕਰਯੋਗ ਹੈ ਕਿ ਵਾਲੀਆ ਨੇ ਦਿੱਲੀ ‘ਚ ਸ਼ੀਲਾ ਦੀਕਸ਼ਿਤ ਦੀ ਅਗਵਾਈ ਵਾਲੀ ਸਰਕਾਰ ‘ਚ ਬਤੌਰ ਮੰਤਰੀ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲੀ ਸੀ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.