Breaking NewsD5 specialNewsPress ReleasePunjab

ਦਿੱਲੀ ਸਰਕਾਰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਬਾਰੇ ਪੰਜਾਬ ਤੋਂ ਸਿੱਖੇ: ਵਿਜੈ ਇੰਦਰ ਸਿੰਗਲਾ

ਕੇਜਰੀਵਾਲ ਨੇ ਸਿਆਸੀ ਲਾਹਾ ਖੱਟਣ ਲਈ ਦਿੱਲੀ ਮਾਡਲ ਸਕੂਲਾਂ ਦੀ ਇਸ਼ਤਿਹਾਰਬਾਜ਼ੀ `ਤੇ ਬਰਬਾਦ ਕੀਤੇ ਕਰੋੜਾਂ ਰੁਪਏ: ਕੈਬਨਿਟ ਮੰਤਰੀ ਸਿੰਗਲਾ
ਚੰਡੀਗੜ੍ਹ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਜਾਰੀ ਕੀਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਦੇ ਆਧਾਰ ’ਤੇ ਕੇਜਰੀਵਾਲ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਲਈ ਪੰਜਾਬ ਤੋਂ ਸਿੱਖਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਨਿਵੇਸ਼ ਕਰਨ ਦੀ ਬਜਾਏ ਟੈਕਸਦਾਤਾਵਾਂ ਦੇ ਪੈਸੇ ਇਸ਼ਤਿਹਾਰ ਮੁਹਿੰਮਾਂ ‘ਤੇ ਬਰਬਾਦ ਕੀਤੇ ਹਨ। ਕੈਬਨਿਟ ਮੰਤਰੀ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ  ਸਕੂਲ ਸਿੱਖਿਆ ਵਿਭਾਗ ਦੇ ਅਧਿਆਪਕਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਸਕੂਲ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣਨ ਲਈ ਵਧਾਈ ਦੇਣ ਵਾਸਤੇ ਵਰਚੁਅਲ ਪ੍ਰੋਗਰਾਮ ਵਿਖੇ ਸ਼ਿਰਕਤ ਕਰ ਰਹੇ ਸਨ।

ਦਿੱਲੀ ਤੋਂ ਹਾਈਕਮਾਨ ਦਾ ਵੱਡਾ ਫਰਮਾਨ!ਸਿੱਧੂ ਨੂੰ ਲੈ ਪਾਰਟੀ ’ਚ ਵੱਡਾ ਫੇਰਬਦਲ?

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਦੇ ਨਿਰੰਤਰ ਸਮਰਥਨ ਅਤੇ ਦੂਰਦਰਸ਼ੀ ਅਗਵਾਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਸਿੱਖਿਆ ਵਿਭਾਗ ਅਗਲੇ ਸਾਲ 100 ਫ਼ੀਸਦੀ ਅੰਕ ਪ੍ਰਾਪਤ ਕਰਨ ਲਈ ਆਪਣੇ ਪ੍ਰਦਰਸ਼ਨ ਵਿੱਚ ਸੁਧਾਰ ਲਿਆਉਣ ਦੀਆਂ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗਾ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਚੋਟੀ ਦਾ ਅਹੁਦਾ ਬਰਕਰਾਰ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਦੇ ਖੇਤਰ ਵਿੱਚ ਸ਼ਤ ਪ੍ਰਤੀਸ਼ਤ ਅੰਕ (150/150) ਪ੍ਰਾਪਤ ਕੀਤੇ ਜਿਸ ਵਿੱਚ ਕਲਾਸਰੂਮ, ਲੈਬਾਂ, ਪਖਾਨੇ, ਪੀਣ ਵਾਲੇ ਪਾਣੀ ਅਤੇ ਲਾਇਬ੍ਰੇਰੀਆਂ ਦੀ ਉਪਲਬਧਤਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਨੇ ਇਕਵਿਟੀ (228/230) ਅਤੇ ਐਕਸੈਸ (79/80) ਡੋਮੇਨ ਵਿਚ ਵੀ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ ਜਿਸ ਵਿਚ ਕਮਜ਼ੋਰ ਵਰਗਾਂ ਦੇ ਬੱਚਿਆਂ ਨੂੰ ਮੁੱਖ ਧਾਰਾ ਵਿਚ ਸ਼ਾਮਲ ਕਰਨਾ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਉਪਕਰਣ, ਦਾਖਲਾ ਅਨੁਪਾਤ, ਸਕੂਲ ਵਿੱਚ ਬਣੇ ਰਹਿਣ ਦੀ ਦਰ, ਸੰਚਾਰ ਦਰ ਅਤੇ ਸਕੂਲਾਂ ਦੀ ਉਪਲਬਧਤਾ ਸ਼ਾਮਲ ਸਨ।

ਹੁਣੇ ਖੇਤੀਬਾੜੀ ਮੰਤਰੀ ਦਾ ਆਇਆ ਅਜਿਹਾ ਬਿਆਨ,ਸੁਣ ਕੇ ਜਥੇਬੰਦੀਆਂ ਵੀ ਹੋਈਆਂ ਹੈਰਾਨ || D5 Channel Punjabi

ਸ੍ਰੀ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਰੋਤਾਂ ਦੀ ਸਰਬੋਤਮ ਵਰਤੋਂ ਨੂੰ ਵੀ ਯਕੀਨੀ ਬਣਾਇਆ ਹੈ ਕਿਉਂਕਿ ਸਿੱਖਿਆ ਵਿਭਾਗ ਨੇ 100 ਫ਼ੀਸਦੀ ਫੰਡਾਂ ਦੀ ਵਰਤੋਂ ਉਲਟੀ ਬੋਲੀ ਪ੍ਰਕਿਰਿਆ ਵਾਲੇ ਜੈੱਮ ਪੋਰਟਲ ਰਾਹੀਂ ਸਭ ਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਫੰਡਾਂ ਦੀ ਸਮੇਂ ਸਿਰ ਅਤੇ ਸਹੀ ਵਰਤੋਂ ਨੇ ਵਿਭਾਗ ਨੂੰ ਅਗਲੀਆਂ ਕਿਸ਼ਤਾਂ ਨੂੰ ਸਮੇਂ ਸਿਰ ਪ੍ਰਾਪਤ ਕਰਨ ਯੋਗ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਨਵੀਆਂ ਪਹਿਲਕਦਮੀਆਂ ਅਤੇ ਸੁਧਾਰ ਵੀ ਸਕੂਲ ਸਿੱਖਿਆ ਵਿੱਚ ਮਹੱਤਵਪੂਰਨ ਬਦਲਾਅ ਲਿਆਉਣ ਵਿੱਚ ਸਹਾਈ ਹੋਏ ਹਨ। ਉਨ੍ਹਾਂ ਕਿਹਾ ਕਿ ਸਮਾਰਟ ਸਕੂਲ ਨੀਤੀ, ਆਨਲਾਈਨ ਤਬਾਦਲਾ ਨੀਤੀ, ਵਿਦਿਆਰਥੀਆਂ ਨੂੰ ਮੁਫ਼ਤ ਸਮਾਰਟਫੋਨਾਂ ਦੀ ਵੰਡ, ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸਕੂਲਾਂ ਵਿਚ ਸ਼ੁਰੂਆਤ ਅਤੇ ਮਹਾਂਮਾਰੀ ਦੇ ਮੁਸ਼ਕਲ ਸਮੇਂ ਦੌਰਾਨ ਆਨਲਾਈਨ ਕਲਾਸਾਂ ਜ਼ਰੀਏ ਸਿੱਖਿਆ ਦੇ ਮਿਆਰੀ ਪੱਧਰ ਨੂੰ ਕਾਇਮ ਰੱਖਣਾ, ਮੁੱਖ ਕਾਰਕ ਸਨ ਜੋ ਸੂਬੇ ਨੂੰ ਬਿਹਤਰ ਪਰਫਾਰਮੈਂਸ ਗਰੇਡਿੰਗ ਇੰਡੈਕਸ ਹਾਸਲ ਕਰਨ ਵਿਚ ਸਹਾਈ ਸਿੱਧ ਹੋਏ।

ਆਹ ਦੇਖੋ ਮੁੱਖ ਮੰਤਰੀ ਸਾਬ੍ਹ!ਸਰਕਾਰੀ ਸਕੂਲ ‘ਚ ਸ਼ਰੇਆਮ ਚੱਲ ਰਹੀ ਸ਼ਰਾਬ ਦੀ ਭੱਠੀ || D5 Channel Punjabi

ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਿਰਫ਼ ਪਰਫਾਰਮੈਂਸ ਗਰੇਡਿੰਗ ਇੰਡੈਕਸ ਹੀ ਨਹੀਂ ਸਗੋਂ ਹੋਰਨਾਂ ਮਾਪਦੰਡਾਂ ਵਿਚ ਵੀ ਸਕੂਲ ਸਿੱਖਿਆ ਦੇ ਖੇਤਰ ਵਿਚ ਅਥਾਹ ਸੁਧਾਰ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਦਾਖਲਿਆਂ ਵਿਚ 29 ਫ਼ੀਸਦੀ ਦਾ ਵਾਧਾ ਦਰਜ ਕੀਤਾ ਹੈ ਅਤੇ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨੂੰ ਵੀ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਹਰ ਪਹਿਲੂ ਵਿਚ ਵਾਧਾ ਦਰਜ ਕੀਤਾ ਗਿਆ ਹੈ ਜੋ ਕਿ ਹੋਰਨਾਂ ਸੂਬਿਆਂ ਲਈ ਮਿਸਾਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button