ਦਿੱਲੀ ਹਿੰਸਾ ਦੇ ਚੱਲਦਿਆਂ ਦੀਪ ਸਿੱਧੂ ਦਾ ਵਿਰੋਧ, ਪੰਜਾਬ ਡੈਮੋਕ੍ਰੇਟਿਕ ਪਾਰਟੀ ਨੇ ਫੂਕਿਆ ਪੁਤਲਾ
ਨਵੀਂ ਦਿੱਲੀ : ਗਣਤੰਤਰ ਦਿਵਸ ‘ਤੇ ਦਿੱਲੀ ‘ਚ ਹੋਈ ਹਿੰਸਾ ਤੋਂ ਬਾਅਦ ਤੋਂ ਕਿਸਾਨੀ ਅੰਦੋਲਨ ‘ਚ ਦਰਾਰ ਪੈਂਦੀ ਨਜ਼ਰ ਆ ਰਹੀ ਹੈ ਤੇ ਦੂਜੇ ਪਾਸੇ ਹਿੰਸਾ ‘ਚ ਲੱਖਾ ਸਿਧਾਣਾ ਤੇ ਦੀਪ ਸਿੱਧੂ ਦਾ ਨਾਮ ਆਉਣ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਲੋਕਾ ਦਾ ਗੁੱਸਾ ਫੁੱਟ ਰਿਹਾ ਹੈ। ਉਥੇ ਹੀ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੇ ਸੈਕਟਰ 42 ‘ਚ ਦੀਪ ਸਿੱਧੂ ਦਾ ਪੁਤਲਾ ਫੂਕ ਕੇ ਰੋਸ਼ ਮਾਰਚ ਕੀਤਾ ਤੇ ਸ਼ਾਂਤੀਪੂਰਵਕ ਤਰੀਕੇ ਨਾਲ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ।
ਲਓ ਜੀ! ਹੁਣ ਭਖਿਆ ਕਿਸਾਨ ਅੰਦੋਲਨ! ਕੌਮੀ ਪ੍ਰਧਾਨ ਨੇ ਦੱਸੀ ਨਵੀਂ ਰਣਨੀਤੀ !ਹਰਕਤ ‘ਚ ਆਈ ਕੇਂਦਰ ਸਰਕਾਰ !
ਪੰਜਾਬ ਡੈਮੋਕ੍ਰੇਟਿਕ ਪਾਰਟੀ ਦੇ ਫਾਊਂਡਰ ਪ੍ਰੇਸੀਡੈਂਟ ਗੁਰਕਿਰਪਾਲ ਸਿੰਘ ਮਾਨ ਦਾ ਕਹਿਣਾ ਹੈ ਕਿ ਅਜਿਹੇ ਅਸਮਾਜਿਕ ਤੱਤਾਂ ਦਾ ਬਾਈਕਾਟ ਕਰਨਾ ਚਾਹੀਦਾ ਹੈ ਅਤੇ ਸੰਸਾਰ ਗਵਾਹ ਹੈ ਕਿ ਆਪਸੀ ਤਾਲਮੇਲ ਅਤੇ ਮੇਲ-ਮਿਲਾਪ ਅਤੇ ਗੱਲ ਬਾਤ ਨਾਲ ਹੀ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ। ਇਸ ਲਈ ਜ਼ਲਦ ਤੋਂ ਜ਼ਲਦ ਕਾਲੇ ਕਾਨੂੰਨਾਂ ਦੀ ਵਾਪਸੀ ਕਰ ਮੋਦੀ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨਣੀ ਹੀ ਚਾਹੀਦੀ ਹੈ।
ਲਓ ਜੀ! ਹੁਣ ਭਖਿਆ ਕਿਸਾਨ ਅੰਦੋਲਨ! ਕੌਮੀ ਪ੍ਰਧਾਨ ਨੇ ਦੱਸੀ ਨਵੀਂ ਰਣਨੀਤੀ !ਹਰਕਤ ‘ਚ ਆਈ ਕੇਂਦਰ ਸਰਕਾਰ !
ਜ਼ਿਕਰਯੋਗ ਹੈ ਕਿ ਮੋਹਾਲੀ ਨਗਰ ਨਿਗਮ ਚੋਣਾਂ ‘ਚ ਵੀ ਪੰਜਾਬ ਡੈਮੋਕਰੇਟਿਕ ਪਾਰਟੀ ਆਪਣੇ ਨੁਮਾਇੰਦੇ ਬਣਾ ਰਹੀ ਹੈ ਤੇ ਪਾਰਟੀ ਨੂੰ ਕਈ ਕਰਮਚਾਰੀਆਂ ਅਤੇ ਸੇਵਾ ਮੁਕਤ ਜਥੇਬੰਦੀਆਂ ਦਾ ਸਮਰਥਨ ਪ੍ਰਾਪਤ ਹੈ। ਸਾਡੀ ਪਾਰਟੀ ਅਹਿੰਸਾ ਦੇ ਸਮਰਥਨ ‘ਚ ਖੜ੍ਹੀ ਹੈ, ਹਿੰਸਾ ਸਿਰਫ ਵਿਨਾਸ਼ ਵੱਲ ਲੈ ਜਾਂਦੀ ਹੈ। ਮੈਂ ਸਾਰੇ ਅਤਿਵਾਦੀ ਸੋਚ ਵਾਲੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਇਹ ਸਿਰਫ ਮਨੁੱਖ ਦਾ ਹੀ ਨਹੀਂ, ਬਲਕਿ ਪੂਰੇ ਦੇਸ਼ ਦੀ ਗੱਲ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.