
ਅੰਮ੍ਰਿਤਸਰ ‘ਚ ਥਾਣਾ ਸਾਈਬਰ ਕ੍ਰਾਈਮ ‘ਚ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਖਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ। ਮਹਿਰੋਂ ਨੇ ਅੰਮ੍ਰਿਤਸਰ ਦੀ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਦੀਪਿਕਾ ਨੇ ਮਹਿਰੋਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਦੇ ਤਹਿਤ ਮਹਿਰੋਂ ਖਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਸੀ) ਦੀ ਧਾਰਾ 308, 79, 351(3), 324(4), 67 ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ।
ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਉਸ ਦੇ ਦੋ ਸਾਥੀਆਂ ਖਿਲਾਫ਼ ਪਹਿਲਾਂ ਹੀ ਲੁਧਿਆਣਾ ਦੀ ਇਨਫਲੂਐਂਸਰ ਕੰਚਨ ਕੁਮਾਰੀ ਦਾ ਕਤਲ ਕਰਨ ਦੇ ਮਾਮਲੇ ‘ਚ ਬਠਿੰਡਾ ‘ਚ ਐਫਆਈਆਰ ਦਰਜ ਹੈ। ਮਹਿਰੋਂ ਖਿਲਾਫ਼ ਲੁਕਆਊਟ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ।
ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਇੱਕ ਵੀਡੀਓ ਸੰਦੇਸ਼ ਵਿੱਚ ਦੀਪਿਕਾ ਲੂਥਰਾ ਨੂੰ ਸਖ਼ਤ ਚੇਤਾਵਨੀ ਦਿੱਤੀ। ਮਹਿਰੋਂ ਨੇ ਕਿਹਾ ਕਿ ਦੀਪਿਕਾ ਨੂੰ ਅਸ਼ਲੀਲ ਕੰਟੈਂਟ ਬਣਾਉਣਾ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਇਸ ਦਾ ਪੰਜਾਬ ਦੇ ਬੱਚਿਆਂ ਤੇ ਬੁਰਾ ਪ੍ਰਭਾਵ ਪੈਂਦਾ ਹੈ। ਪਾਰਕਿੰਗ ਸਿਰਫ਼ ਬਠਿੰਡਾ ਵਿੱਚ ਹੀ ਨਹੀਂ, ਸਗੋਂ ਹਰ ਸ਼ਹਿਰ ਵਿੱਚ ਹੈ ਅਤੇ ਇਹ ਜ਼ਰੂਰੀ ਨਹੀਂ ਹੈ ਕਿ ਹਰ ਵਾਰ ਲਾਸ਼ ਮਿਲ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.