PunjabTop News

ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੂੰ ਪਟਿਆਲਾ ਤੋਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਪੁਲਿਸ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦਾ ਨਾਮ ਰਮਨਦੀਪ ਸਿੰਘ ਦੱਸਿਆ ਜਾ ਰਿਹਾ ਹੈ। ਪੁਲਿਸ ਮੁਲਜ਼ਮ ਨੂੰ ਅੰਮ੍ਰਿਤਸਰ ਲਿਆ ਰਹੀ ਹੈ ਅਤੇ ਦੁਪਹਿਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਦੀਪਿਕਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸੁਰੱਖਿਆ ਲਈ ਉਸ ਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕਰ ਦਿੱਤੇ ਹਨ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਧਮਕੀ ਦੇਣ ਵਾਲਾ ਦੋਸ਼ੀ ਰਮਨਦੀਪ ਸਿੰਘ ਪਟਿਆਲਾ ’ਚ ਲੁੱਕਿਆ ਹੋਇਆ ਹੈ। ਇਸ ਤਹਿਤ ਟੀਮ ਸੋਮਵਾਰ ਰਾਤ ਨੂੰ ਪਟਿਆਲਾ ਪਹੁੰਚੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button