Breaking NewsD5 specialEntertainmentInternationalNewsTop News

ਦੀਪ ਸਿੱਧੂ ਦੀ ਯਾਦ ‘ਚ ਕੈਂਡਲ ਮਾਰਚ, ਸੰਗਤਾਂ ਵੱਲੋਂ ਨਿੱਘੀ ਸ਼ਰਧਾਂਜਲੀ

ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਕਿਸਾਨ ਅੰਦੋਲਨ ਦੀ ਫਤਹਿ ਅਤੇ ਸ਼ਹੀਦ ਹੋਏ ਕਿਸਾਨਾਂ ਨਮਿਤ ਅਖੰਡ ਪਾਠ ਸਾਹਿਬ ਕਰਵਾਏ

ਸਿਨਸਿਨਾਟੀ(ਅਮਰੀਕਾ) : ਕਿਸਾਨ ਅੰਦੋਲਨ ਫਤਹਿ ਹੋਣ ਦੇ ਸ਼ੁਕਰਾਨੇ ਅਤੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੁਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗਰੇਟਰ ਸਿਨਸਿਨਾਟੀ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਨ੍ਹਾਂ ਵਿਸ਼ੇਸ਼ ਸਮਾਗਮਾਂ ਵਿੱਚ ਸਿਨਸਿਨਾਟੀ ਦੇ ਲਾਗਲੇ ਸ਼ਹਿਰਾਂ ਡੇਟਨ ਤੋਂ ਇਲਾਵਾ ਨਾਲ ਲੱਗਦੇ ਸੂਬੇ ਕੈਨਟੱਕੀ, ਇੰਡੀਆਨਾ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ।

Punjab Election 2022 : ’22 ਦੀਆਂ ਚੋਣਾਂ ’ਚ ਟੁੱਟੇ ਰਿਕਾਰਡ! ਦੇਖੋ ਸਿੱਧਾ ਲਾਈਵ! || D5 Channel Punjabi

ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਭਾਈ ਅਮਰੀਕ ਸਿੰਘ, ਭਾਈ ਨਿਰਮਲ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ, ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।  ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਦ ਇਸ ਦੀ ਸਫਲਤਾ ਲਈ ਰੋਜਾਨਾ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਹੁੰਦੀ ਰਹੀ।ਇਸ ਦੌਰਾਨ ਬੀਤੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਕਿਸਾਨ ਅੰਦੋਲਨ ਵਿੱਚ ਨੌਜਵਾਨਾਂ ਦੇ ਆਗੂ ਰਹੇ ਅਤੇ ਅਦਾਕਾਰ ਦੀਪ ਸਿੱਧੂ (ਸੰਦੀਪ ਸਿੰਘ ਸਿੱਧੂ) ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਿਨਸਿਨਾਟੀ ਦੀ ਸਮੂਹ ਸੰਗਤ ਵੱਲੋਂ ਦੀਪ ਸਿੱਧੂ ਦੀ ਯਾਦ ਵਿੱਚ ਕੈਂਡਲ ਲਾਈਟ ਵੀਜੀਲ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਆਪਸ ‘ਚ ਉਲਝੇ Akali-Congress, ਕਾਂਗਰਸੀਆਂ ‘ਤੇ ਪੁਲਿਸ ਦੀ ਕਾਰਵਾਈ, ‘AAP’ ਨਾਲ ਪੰਗਾ ਲੈਣਾ ਪੈ ਗਿਆ ਮਹਿੰਗਾ!

ਸੰਗਤ ਵਲੋਂ ਵਿਚਾਰ ਸਾਂਝੇ ਕੀਤੇ ਗਏ ਕਿ ਦੀਪ ਸਿੱਧੂ ਕਿਸਾਨ ਅੰਦੋਲਨ ਦੇ ਦੋਰਾਨ ਇੱਕ ਮਜ਼ਬੂਤ ਆਵਾਜ਼ ਸੀ ਜੋ ਮਨੁੱਖੀ ਅਧਿਕਾਰਾਂ, ਪੰਜਾਬ ਅਤੇ ਇਸਦੇ ਲੋਕਾਂ ਲਈ ਵਧੇਰੇ ਖੁਦਮੁਖਤਿਆਰੀ ਅਤੇ ਭਾਰਤ ਦੇ ਨਾਗਰਿਕਾਂ ਪ੍ਰਤੀ ਮਨੁੱਖਤਾ ਵਿਰੁੱਧ ਕੀਤੇ ਗਏ ਕਿਸੇ ਵੀ ਅਪਰਾਧ ਲਈ ਨਿਆਂ ਲਈ ਸ਼ਾਂਤਮਈ ਢੰਗ ਨਾਲ ਵਕਾਲਤ ਕਰਦਾ ਸੀ। ਉਹਨਾਂ ਦੇ ਜਾਣ ਦਾ ਸਭਨਾਂ ਨੂੰ ਬਹੁਤ ਦੁੱਖ ਹੈ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਵੀ ਅਰੰਭ ਕੀਤੇ ਗਏ ਜਿਸ ਦਾ ਭੋਗ 27 ਫ਼ਰਵਰੀ ਨੂੰ ਪਵੇਗਾ। ਇਸ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਵਲੋਂ ਤਿੰਨ ਦਿਨ ਚੱਲੇ ਇਨ੍ਹਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ ਤੇ ਸੰਗਤ ਦਾ ਧੰਨਵਾਦ ਕੀਤਾ ਗਿਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button