Breaking NewsD5 specialPunjab

ਦੀਵਾਲੀ ਤੇ ਗੁਰਪੁਰਬ ਦੇ ਮੱਦੇ ਨਜ਼ਰ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲੈਣ ਲਈ 27 ਅਕਤੂਬਰ ਤੱਕ ਕੀਤਾ ਜਾ ਸਕਦੈ ਅਪਲਾਈ

ਫ਼ਤਹਿਗੜ੍ਹ ਸਾਹਿਬ, 21 ਅਕਤੂਬਰ:

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਦਿੱਤੇ ਹੁਕਮਾਂ ਦੇ ਸਨਮੁੱਖ ਦੀਵਾਲੀ/ਗੁਰਪੁਰਬ ਦੇ ਤਿਓਹਾਰ ਮੌਕੇ ਜੋ ਵਿਅਕਤੀ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨ ਹਨ, ਉਹ ਆਪਣੀ ਦਰਖਾਸਤ (ਸਮੇਤ ਆਧਾਰ ਕਾਰਡ, ਦੋ ਪਾਸਪੋਰਟ ਫੋਟੋਆਂ ਅਤੇ ਪਟਾਕਿਆਂ ਦੀ ਵਿਕਰੀ ਲਈ ਸਬ ਡਵੀਜ਼ਨ ਦਾ ਨਾਮ) 27 ਅਕਤੂਬਰ ਤੱਕ ਸਵੇਰੇ 10:00 ਵਜੇ ਤੋਂ ਬਾਅਦ ਦੁਪਿਹਰ 04:00 ਵਜੇ ਤੱਕ (ਕਿਸੇ ਵੀ ਕੰਮ ਵਾਲੇ ਦਿਨਾਂ ਦੌਰਾਨ) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਗਏ ਕਾਊਂਟਰ ਵਿਖੇ ਦੇ ਸਕਦੇ ਹਨ।

ਰਾਜਾ ਵੜਿੰਗ ਨੇ ਮਾਰੀ ਮੋਦੀ ਨੂੰ ਲਲਕਾਰ !’ਦੁਸ਼ਮਣ ਗੁਜਰਾਤੀ ਬਹੁਤ ਚਲਾਕ ਐ’…!ਗਰਮ ਹੋਇਆ ਮਾਹੌਲ !

ਇਹ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਟਾਕਿਆਂ ਸਬੰਧੀ ਡਰਾਅ ਲਾਟਰੀ ਸਿਸਟਮ ਰਾਹੀਂ 30 ਅਕਤੂਬਰ ਨੂੰ ਸਵੇਰੇ 11:30 ਵਜੇ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੋਵਿਡ-19 ਸਬੰਧੀ ਗਾਇਡਲਾਈਨਜ਼ ਦੀ ਪਾਲਣਾ ਯਕੀਨੀ ਬਣਾਈ ਜਾਵੇ, ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀ ਦਾ ਨਾਂ ਡਰਾਅ ਲਈ ਵਿਚਾਰਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜ਼ੀ ਲਾਇਸੈਂਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਪ੍ਰਸ਼ਾਸਨ ਵੱਲੋਂ ਨਿਰਧਾਰਤ ਜਗ੍ਹਾ ‘ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕੇਗਾ।

-NAV GILL

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button