ਦੀਵਾਲੀ ਮੌਕੇ ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਧੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਹੁਣ ਸਰਕਾਰ ਤਰਫੋਂ ਆਰਟੀਈ ਤਹਿਤ 12ਵੀਂ ਜਮਾਤ ਤੱਕ ਪੜ੍ਹਦੀਆਂ ਧੀਆਂ ਦਾ ਸਾਰਾ ਖਰਚਾ ਸਰਕਾਰ ਚੁੱਕੇਗੀ।
ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਬਜਟ ‘ਚ ਇਸ ਦਾ ਐਲਾਨ ਕੀਤਾ ਸੀ।ਬਜਟ ਵਿਚ ਐਲਾਨ ਹੋਣ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ। ਹੁਣ ਇਸ ਦਾ ਤੋਹਫਾ ਦੀਵਾਲੀ ਦੇ ਸ਼ੁਭ ਮੌਕੇ ‘ਤੇ ਵੀ ਦਿੱਤਾ ਗਿਆ ਹੈ।
ਇਸ ਦੀ ਤਿਆਰੀ ਸਿੱਖਿਆ ਵਿਭਾਗ ਵੱਲੋਂ ਮੁਕੰਮਲ ਕਰ ਲਈ ਗਈ ਹੈ। ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤੇ ਗਏ ਇਸ ਐਲਾਨ ਤਹਿਤ ਹੁਣ ਪਹਿਲੀ ਤੋਂ 12ਵੀਂ ਜਮਾਤ ਤੱਕ ਜਿੱਥੇ ਆਰਟੀਈ ਤਹਿਤ ਦਾਖ਼ਲਾ ਲੈਣ ਵਾਲੀਆਂ ਲੜਕੀਆਂ ਨੂੰ ਮੁਫ਼ਤ ਸਿੱਖਿਆ ਮਿਲੇਗੀ। ਇਸ ਦੇ ਨਾਲ ਹੀ ਇਸ ਸਾਲ 8ਵੀਂ ਜਮਾਤ ਪਾਸ ਕਰਕੇ 9ਵੀਂ ‘ਚ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵੀ ਇਸ ਦਾ ਲਾਭ ਮਿਲੇਗਾ।
ਸਿੱਖਿਆ ਮੰਤਰੀ ਡਾ.ਬੀਡੀ ਕੱਲਾ ਅਨੁਸਾਰ ਸਰਕਾਰ ਵੱਲੋਂ ਆਰਥਿਕ ਤੌਰ ਉਤੇ ਕਮਜ਼ੋਰ ਬੱਚਿਆਂ ਨੂੰ ਬਿਹਤਰ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਇਟ ਟੂ ਐਜੂਕੇਸ਼ਨ ਦੀ ਸ਼ੁਰੂਆਤ ਕੀਤੀ ਗਈ ਸੀ। ਆਰਟੀਈ ਤਹਿਤ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਸ਼ੁਰੂਆਤੀ ਜਮਾਤ ਦੀਆਂ 25 ਫ਼ੀਸਦੀ ਸੀਟਾਂ ਉਤੇ ਬੱਚਿਆਂ ਨੂੰ ਆਰਟੀਈ ਤਹਿਤ ਦਾਖ਼ਲਾ ਦਿੱਤਾ ਜਾਂਦਾ ਹੈ।
ਇਸ ਦੇ ਨਾਲ ਹੀ ਇਨ੍ਹਾਂ ਬੱਚਿਆਂ ਦੀ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੀ ਪੜ੍ਹਾਈ ਲਈ ਇੱਕਮੁਸ਼ਤ ਨਿਸ਼ਚਿਤ ਰਾਸ਼ੀ ਸਰਕਾਰ ਵੱਲੋਂ ਸਹਿਣ ਕੀਤੀ ਜਾਂਦੀ ਹੈ। ਪਰ ਇਸ ਸਾਲ ਦੇ ਬਜਟ ਵਿੱਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 9ਵੀਂ ਤੋਂ 12ਵੀਂ ਜਮਾਤ ਤੱਕ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.