“ਦੁਨੀਆਂ ਭਰ ਦੇ ਮਜ਼ਦੂਰੋ ਇੱਕ ਹੋ ਜਾਵੋ” ਦੇ ਨਾਅਰੇ ਨਾਲ ਟੋਲ ਪਲਾਜ਼ਾ ਕਰਮਚਾਰੀਆਂ ਨੇ ਮਨਾਇਆ ਮਜ਼ਦੂਰ ਦਿਵਸ
ਬਹਾਦੁਰਗੜ੍ਹ: ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਤੇ ਪੈਂਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਮਈ ਦਿਵਸ ਦਿਹਾੜੇ ਨੂੰ ਮਨਾਉਂਦੇ ਹੋਏ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਝੰਡੇ ਲਹਿਰਾਉਣ ਦੀ ਰਸਮ ਅਦਾ ਕੀਤੀ, ਅੰਤਰਰਾਸ਼ਟਰੀ ਮਜ਼ਦੂਰ ਦਿਵਸ ਜਿਸ ਨੂੰ ਮਈ ਦਿਵਸ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਇਸਦੀ ਸ਼ੁਰੂਆਤ 1886 ਵਿੱਚ ਸ਼ਿਕਾਗੋ ਵਿੱਚ ਉਸ ਸਮੇਂ ਹੋਈ ਸੀ, ਜਦੋਂ ਮਜ਼ਦੂਰਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਮਜ਼ਦੂਰ ਇਕੱਠੇ ਹੋਕੇ ਮੰਗ ਕਰ ਰਹੇ ਸਨ ਕਿ ਇੱਕ ਦਿਹਾੜੀ ਵਿੱਚ ਕੰਮ ਦੇ ਘੰਟੇ 8 ਘੰਟੇ ਹੋਣ ਅਤੇ ਹਫਤੇ ਵਿੱਚ ਇੱਕ ਦਿਨ ਦੀ ਛੁੱਟੀ ਹੋਵੇ।
Patiala – ਹੁਣੇ-ਹੁਣੇ ਪਟਿਆਲਾ ਕਾਂਡ ’ਚ ਆਇਆ ਨਵਾਂ ਮੋੜ! ਮੁੱਖ ਦੋਸ਼ੀ ਨੇ ਦੱਸਿਆ ਸੱਚ !
ਇਸ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਬੰਬ ਚਲਾ ਦਿੱਤਾ ਅਤੇ ਬਾਅਦ ਵਿੱਚ ਪੁਲਿਸ ਫਾਈਰਿੰਗ ਵਿੱਚ ਕੁਝ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕੁਝ ਪੁਲਿਸ ਵਾਲੇ ਵੀ ਮਾਰੇ ਗਏ। ਇਸਤੋਂ ਬਾਅਦ 1889 ਵਿੱਚ ਪੈਰਿਸ ਵਿੱਚ ਅੰਤਰਰਾਸ਼ਟਰੀ ਮਹਾਂਸਭਾ ਦੀ ਦੂਜੀ ਬੈਠਕ ਵਿੱਚ ਫਰੈਂਚ ਕ੍ਰਾਂਤੀ ਨੂੰ ਯਾਦ ਕਰਦੇ ਹੋਏ ਇੱਕ ਪ੍ਰਸਤਾਵ ਪਾਰਿਤ ਕੀਤਾ ਗਿਆ ਕਿ ਇਸਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿੱਚ ਮਨਾਇਆ ਜਾਵੇ, ਉਸ ਸਮੇਂ ਤੋਂ ਹੀ ਦੁਨੀਆਂ ਦੇ 80 ਦੇਸ਼ਾਂ ਵਿੱਚ ਮਈ ਦਿਵਸ ਨੂੰ ਰਾਸ਼ਟਰੀ ਛੁੱਟੀ ਘੋਸ਼ਿਤ ਕੀਤਾ ਗਿਆ ਅਤੇ ਇਸਨੂੰ ਰਾਸ਼ਟਰ ਪੱਧਰ ਤੇ ਮਨਾਇਆ ਜਾਣ ਲੱਗ ਪਿਆ।
Patiala ਕਾਂਡ ਤੋਂ ਬਾਅਦ SSP Avneet kaur Sidhu ਦੀ ਧਮਾਕੇਦਾਰ Interview | D5 Channel Punjabi
ਭਾਰਤ ਵਿੱਚ 1923 ਤੋਂ ਇਸਨੂੰ ਰਾਸ਼ਟਰੀ ਪੱਧਰ ਤੇ ਮਨਾਇਆ ਜਾਣ ਲੱਗਾ। ਇਤਿਹਾਸਕ ਨਜ਼ਰ ਨਾਲ ‘ਦੁਨੀਆਂ ਦੇ ਮਜ਼ਦੂਰੋਂ ਇੱਕ ਹੋਵੋ’ ਦੇ ਨਾਰੇ ਨੂੰ ਦੇਖੀਏ ਤਾਂ ਉਸ ਸਮੇਂ ਵੀ ਦੁਨੀਆਂ ਦੇ ਲੋਕ ਦੋ ਖੇਮਿਆਂ ਵਿੱਚ ਵੰਡੇ ਹੋਏ ਸੀ। ਅਮੀਰ ਅਤੇ ਗਰੀਬ ਦੇਸ਼ਾਂ ਵਿੱਚ ਫਰਕ ਸੀ। ਸਾਰੇ ਦੇਸ਼ਾਂ ਵਿੱਚ ਕੁਸ਼ਲ ਅਤੇ ਗੈਰ-ਕੁਸ਼ਲ ਮਜ਼ਦੂਰ ਇਕੱਠੇ ਟ੍ਰੇਡ ਯੂਨੀਅਨਾਂ ਵਿੱਚ ਭਾਗੀਦਾਰ ਨਹੀਂ ਸੀ। ਬੇਸ਼ਕ 01 ਮਈ ਦਾ ਦਿਨ ਅੰਤਰਰਾਸ਼ਟਰੀ ਮਜਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਵੱਖ ਵੱਖ ਥਾਵਾਂ ਤੇ ਮਜ਼ਦੂਰਾਂ ਦੀ ਮਾੜ੍ਹੀ ਹਾਲਤ ਤੇ ਚਿੰਤਾ ਪ੍ਰਗਟ ਕੀਤੀ ਜਾਂਦੀ ਹੈ ਅਤੇ ਇਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਕੀਮਾਂ ਬਣਾਈਆਂ ਜਾਂਦੀਆਂ ਹਨ।
ਪਿਓ ਦੀ ਲਾਲਸਾ ਪੂਰੀ ਕਰਨ ਲਈ ਬੱਚੇ ਨੇ ਚੱਕਿਆ ਵੱਡਾ ਕਦਮ | D5 Channel Punjabi
ਇਹਨਾਂ ਮਜਦੂਰਾਂ ਨੂੰ ਜੋਖਿਮ ਭਰੇ ਕੰਮ ਕਰਨ ਕਾਰਨ ਕਈ ਤਰਾਂ ਦੀਆਂ ਬਿਮਾਰੀਆਂ ਵੀ ਲੱਗ ਚੁਕੀਆਂ ਹਨ ਪਰ ਮਾਲਕਾਂ ਵਲੋਂ ਇਹਨਾਂ ਤੋਂ ਸਿਰਫ ਕੰਮ ਲੈਣ ਤੱਕ ਹੀ ਮਤਲਬ ਰੱਖਿਆ ਜਾਦਾ ਹੈ। ਬੇਸੱਕ ਸਰਕਾਰ ਵਲੋਂ ਮਜਦੂਰਾਂ ਦੀ ਭਲਾਈ ਲਈ ਵੱਖ ਵੱਖ ਵਿਭਾਗ ਬਣਾਏ ਗਏ ਹਨ ਪਰ ਮਜਦੂਰਾਂ ਦੇ ਇਨਸਾਫ ਅਤੇ ਭਲਾਈ ਲਈ ਬਣਾਏ ਗਏ ਬੋਰਡ ਅਤੇ ਵਿਭਾਗ ਵੀ ਬਹੁਤੀ ਵਾਰ ਮਜ਼ਦੂਰਾਂ ਦੀ ਥਾਂ ਅਪਣੇ ਹੀ ਅਧਿਕਾਰੀਆਂ ਅਤੇ ਆਗੂਆਂ ਦਾ ਭਲਾ ਕਰਨ ਵਿੱਚ ਲਾਭ ਮਹਿਸੂਸ ਕਰਦੇ ਹਨ, ਪਿਛਲੇ ਸਮੇਂ ਦੋਰਾਨ ਵਾਪਰੀਆਂ ਅਦਸੁਖਾਵੀਂ ਘਟਨਾਵਾਂ ਨੇ ਸਾਬਤ ਕਰ ਦਿਤਾ ਹੈ ਕਿ ਸਰਕਾਰਾਂ ਮਜਦੂਰਾਂ ਦੀ ਸੁਰਖਿਆ ਲਈ ਕਿੰਨੀ ਕੁ ਗੰਭੀਰ ਹਨ।
Punjab Congress : ਕਾਂਗਰਸੀ ਲੀਡਰਾਂ ਦਾ ਲੱਗੂ ਨੰਬਰ! ਪ੍ਰਧਾਨ ਨੇ ਦਿੱਤਾ ਬਿਆਨ | D5 Channel Punjabi
ਗੈਰ ਸੰਗਠਿਤ ਖੇਤਰ ਵਿੱਚ ਕੰਮ ਕਰਦੇ ਕਰੋੜ੍ਹਾਂ ਮਜਦੂਰਾਂ ਨੂੰ ਅਜੇ ਤੱਕ 01 ਮਈ ਦੇ ਦਿਹਾੜ੍ਹੇ ਬਾਰੇ ਵੀ ਪੂਰੀ ਜਾਣਕਾਰੀ ਨਹੀਂ ਹੈ ਅਤੇ ਨਾਂ ਹੀ ਕਿਸੇ ਸਰਕਾਰੀ ਅਧਿਕਾਰੀ ਨੇ ਇਹਨਾਂ ਵੱਲ ਦੇਖਿਆ ਹੈ। ਇਨ੍ਹਾਂ ਮਜਦੂਰਾਂ ਲਈ 01 ਮਈ ਮਜਦੂਰ ਦਿਵਸ ਦਾ ਕਦੋਂ ਮਹੱਤਵ ਹੋਉਗਾ ਇਹ ਅਜੇ ਤੱਕ ਵੀ ਇੱਕ ਵੱਡੀ ਬੁਝਾਰਤ ਹੀ ਹੈ। ਜੇਕਰ ਅਸੀਂ ਸੱਚਮੁਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣੀ ਹੈ ਤਾਂ ਸਾਨੂੰ ਸਭਨੂੰ ਮਿਲਕੇ ਮਜ਼ਦੂਰਾਂ ਦੀ ਵਿਗੜਦੀ ਹਾਲਤ ਵਿੱਚ ਸੁਧਾਰ ਲਿਆਉਣ ਲਈ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ।
Patiala ਮਾਮਲੇ ’ਚ ਹੋ ਗਈ ਵੱਡੀ ਕਾਰਵਾਈ, ਖ਼ਤਰਨਾਕ ਸਾਜਿਸ਼ ਹੋਈ ਪਰਦਾਫ਼ਾਸ਼! ਹੋ ਗਏ ਵੱਡੇ ਖੁਲਾਸੇ | D5 Channel Punjabi
01 ਮਈ ਦਾ ਦਿਹਾੜਾ ਮਨਾਉਣ ਦਾ ਅਸਲੀ ਮਕਸਦ ਉਦੋਂ ਹੀ ਪੂਰਾ ਹੋਵੇਗਾ ਜਦੋਂ ਮਜਦੂਰਾਂ ਦੇ ਹੱਕ ਪੂਰੀ ਤਰਾਂ ਸੁਰਖਿਅਤ ਹੋਣਗੇ, ਉਨ੍ਹਾ ਦੀ ਹੋ ਰਹੀ ਲੁਟ ਖਸੁਟ ਬੰਦ ਹੋਵੇਗੀ। ਇਸ ਮੌਕੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂ ਵਰਿੰਦਰ ਕੁਮਾਰ, ਗੁਰਪ੍ਰੀਤ ਸਿੰਘ,ਸਵਰਨ ਸਿੰਘ, ਵਿਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਆਦਿ ਹਾਜ਼ਰ ਸਨ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.