Press ReleasePunjabTop News

ਦੁਬਈ ਤੋਂ ਆਏ ਵਫ਼ਦ ਨੇ ਬਾਗਬਾਨੀ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਕੀਤੀ ਸ਼ਲਾਘਾ

ਪੰਜਾਬ ਤੋਂ ਬਾਗਬਾਨੀ ਫਸਲਾਂ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਲਈ ਜੌੜਾਮਾਜਰਾ ਵੱਲੋਂ ਮੀਟਿੰਗ ਦੀ ਪ੍ਰਧਾਨਗੀ

ਪੰਜਾਬ ਆਗਾਮੀ ਸਮੇਂ ਵਿੱਚ ਬਾਗਬਾਨੀ ਉਤਪਾਦਾਂ ਦੀ ਸਿੱਧੀ ਬਰਾਮਦ ਕਰੇਗਾ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਵਿਸ਼ੇਸ਼ ਕਦਮ ਚੁੱਕਦਿਆਂ ਬਾਗਬਾਨੀ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਬਾਗਬਾਨੀ ਫ਼ਸਲਾਂ ਖਾਸ ਕਰਕੇ ਆਲੂ, ਕਿੰਨੂ, ਮਿਰਚ ਅਤੇ ਲੀਚੀ ਦੀ ਬਰਾਮਦ ਨੂੰ ਉਤਸ਼ਾਹਿਤ ਕਰਨ ਦੀਆਂ ਸੰਭਾਵਨਾਵਾਂ ਅਤੇ ਹੋਰ ਬਾਗਬਾਨੀ ਫਸਲਾਂ ਦੇ ਮਿਆਰੀ ਉਤਪਾਦਨ, ਮੰਡੀਕਰਨ ਅਤੇ ਪ੍ਰੋਸੈਸਿੰਗ ਬਾਰੇ ਵਿਚਾਰ-ਵਟਾਂਦਰਾ ਕਰਨ ਸਬੰਧੀ ਮੀਟਿੰਗ ਕੀਤੀ।
Ik Meri vi Suno: Navjot Sidhu ਦੀ Petition ’ਤੇ ਅਦਾਲਤ ਦਾ ਫੈਸਲਾ,CM Mann ਦਾ ਵੱਡਾ ਐਲਾਨ|D5 Channel Punjabi
ਮੰਤਰੀ ਵੱਲੋਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਗਾਂਹਵਧੂ ਕਿਸਾਨਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਅਤੇ ਕਿਸਾਨਾਂ ਨੇ ਇਨ੍ਹਾਂ ਬਾਗਬਾਨੀ ਫਸਲਾਂ ਦੀ ਬਰਾਮਦ ਸਬੰਧੀ ਸੰਭਾਵਨਾਵਾਂ ਅਤੇ ਭਵਿੱਖੀ ਮੁਸ਼ਕਿਲਾਂ ਦੇ ਹੱਲ ਸਬੰਧੀ ਸੁਝਾਅ ਵੀ ਦਿੱਤੇ। ਇਸ ਮੀਟਿੰਗ ਵਿੱਚ ਅਗਾਂਹਵਧੂ ਕਿਸਾਨ ਪਰਦੀਪ ਕੁਮਾਰ, ਬਲਵਿੰਦਰ ਸਿੰਘ, ਹਰਦੀਪ ਸਿੰਘ ਘੱਗਾ, ਪਵਨ ਜੋਤ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਵੀ ਹਾਜ਼ਰ ਸਨ।
ਲੱਭ ਗਿਆ ਫੁਲਵਹਿਰੀ (Vitiligo) ਦਾ ਪੱਕਾ ਇਲਾਜ! ਕਬਜ਼ ਵਾਲੇ ਮਰੀਜ਼ ਰਹਿਣ ਸਾਵਧਾਨ! | Take Care |D5 Channel Punjabi
ਜੌੜਾਮਾਜਰਾ ਨੇ ਬਰਾਮਦ ਲਈ ਵੱਖ-ਵੱਖ ਬਾਗਬਾਨੀ ਫਸਲਾਂ ਦੀ ਮਹੱਤਤਾ ਅਤੇ ਵਿਭਾਗ ਵੱਲੋਂ ਅਪਣਾਈ ਜਾ ਰਹੀ ਕਲੱਸਟਰ ਪਹੁੰਚ ਦੇ ਲਾਭਾਂ ਬਾਰੇ ਦੱਸਿਆ। ਉਨ੍ਹਾਂ ‘ਫੇਜ਼’ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਥਾਪਤ ਕੀਤੇ ਗਏ ਮਿਰਚ ਕਲੱਸਟਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਪੰਜਾਬ ਵੱਲੋਂ ਆਲੂ, ਮਿਰਚ, ਕਿੰਨੂ ਅਤੇ ਲੀਚੀ ਦੀ ਬਰਾਮਦ ਦੀ ਸੰਭਾਵਨਾ ਦੱਸਦਿਆਂ ਉਨ੍ਹਾਂ ਨੇ ਆਗਾਮੀ ਸਮੇਂ ਵਿੱਚ ਪੰਜਾਬ ਦੀਆਂ ਹੋਰ ਪ੍ਰਮੁੱਖ ਫ਼ਸਲਾਂ ਨੂੰ ਕਲੱਸਟਰ ਪਹੁੰਚ ਅਧੀਨ ਲਿਆਉਣ ਦਾ ਵਿਚਾਰ ਪੇਸ਼ ਕੀਤਾ।
‘Sukhpal Khaira ਪਿੱਛੇ ਪਏ ਬੰਦੇ’ ‘Delhi ਤੋਂ ਅਇਆ ਹੁਕਮ’ ਕਿਸੇ ਵੀ ਹੱਦ ਤੱਕ ਜਾਣ ਨੂੰ ਤਿਆਰ Ravneet Bittu
ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਕਿਸਾਨਾਂ ਨੇ ਆਪੋ-ਆਪਣੇ ਖੇਤਰ ਵਿੱਚ ਬੀਜੀਆਂ ਫ਼ਸਲਾਂ ਦੇ ਮੰਡੀਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਦਿਆਂ ਮੰਤਰੀ ਨੂੰ ਇਨ੍ਹਾਂ ਮਸਲਿਆਂ ਦੇ ਹੱਲ ਲਈ ਬੇਨਤੀ ਕੀਤੀ। ਕਿਸਾਨਾਂ ਨੇ ਬਾਗਬਾਨੀ ਉਤਪਾਦਾਂ ਦੀ ਬਰਾਮਦ ਵਿੱਚ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੀ ਦੱਸਿਆ, ਜਿਸ ਵਿੱਚ ਮਿਰਚ ਅਤੇ ਆਲੂ ਦੀਆਂ ਢੁੱਕਵੀਆਂ ਕਿਸਮਾਂ, ਮਿਰਚਾਂ ਲਈ ਕੋਲਡ ਸਟੋਰੇਜ ਅਤੇ ਸੁਕਾਉਣ ਦੀਆਂ ਸਹੂਲਤਾਂ, ਅਮਰੂਦ ਅਤੇ ਮਿਰਚ ਲਈ ਪ੍ਰੋਸੈਸਿੰਗ ਬੁਨਿਆਦੀ ਢਾਂਚਾ ਵਰਗੀਆਂ ਸਮੱਸਿਆਵਾਂ ਸ਼ਾਮਲ ਸਨ। ਉਨ੍ਹਾਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਬਰਾਮਦ ਸਹੂਲਤਾਂ ਵਧਾਉਣ ਦਾ ਮੁੱਦਾ ਵੀ ਉਠਾਇਆ।
Sukhpal Khaira ਦੀ ਗ੍ਰਿਫ਼ਤਾਰੀ? CM Mann ਦਾ ਵੱਡਾ ਐਕਸ਼ਨ! ਅਸ਼ਲੀਲ ਵੀਡੀਓ ਨੇ ਪਾਇਆ ਗਾਹ | D5 Channel Punjabi
ਮੀਟਿੰਗ ਵਿੱਚ ਦੁਬਈ ਦੇ ਵਪਾਰੀਆਂ ਅਤੇ ਨਿਰਯਾਤਕਾਂ ਦਾ ਇੱਕ ਵਫ਼ਦ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੇ ਸਿੱਧੇ ਮੰਡੀਕਰਨ ਵਿੱਚ ਸਹਾਇਤਾ ਦੇਣ ਲਈ ਅੱਗੇ ਆਇਆ। ਜੌੜਾਮਾਜਰਾ ਨੇ ਕਿਸਾਨਾਂ ਨੂੰ ਵਫ਼ਦ ਨਾਲ ਸਿੱਧਾ ਵਿਚਾਰ-ਵਟਾਂਦਰਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਦੁਬਈ ਦੇ ਰਸਤੇ ਤੋਂ ਸਿੱਧਾ ਅੰਤਰਰਾਸ਼ਟਰੀ ਮੰਡੀ ਵਿੱਚ ਬਰਾਮਦ ਕਰ ਸਕਣ। ਵਫ਼ਦ ਦੇ ਮੈਂਬਰ ਬਾਗਬਾਨੀ ਖੇਤਰ ਵਿੱਚ ਪੰਜਾਬ ਸਰਕਾਰ ਦੇ ਯਤਨਾਂ ਤੋਂ ਬਹੁਤ ਪ੍ਰਭਾਵਿਤ ਹੋਏ। ਇਸ ਮੌਕੇ ਅਧਿਕਾਰੀਆਂ ਅਤੇ ਉੱਦਮੀਆਂ ਨੇ ਨਿਰਯਾਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਸੁਝਾਅ ਵੀ ਦਿੱਤੇ।
Diljit ਦੀ ਨਵੀਂ Movie Ban, ਵਕੀਲ ਦੇ ਵੱਡੇ ਖੁਲਾਸੇ, ਡਲੀਟ ਹੋਈ Diljit ਦੀ ਪੋਸਟ! | D5 Channel Punjabi
ਮੀਟਿੰਗ ਵਿੱਚ ਮੰਤਰੀ ਨੇ ਮਿਰਚਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਵੱਲੋਂ ਚਲਾਈ ਜਾ ਰਹੀ ਕਲੱਸਟਰ ਪਹੁੰਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲੱਸਟਰ ਪਹੁੰਚ ਨੂੰ ਲਾਗੂ ਕਰਨ ਨਾਲ ਕਿਸਾਨ ਆਪਣੀਆਂ ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਵਧੀਆ ਕੀਮਤ ਵੀ ਮਿਲੇਗੀ ਅਤੇ ਉਹ ਦੂਰ-ਦੁਰਾਡੇ ਦੇ ਬਾਜ਼ਾਰਾਂ ਵਿੱਚ ਆਪਣੀ ਉਪਜ ਵੇਚਣ ਦੇ ਯੋਗ ਹੋ ਜਾਣਗੇ। ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੌਜੂਦਾ ਉਤਪਾਦਨ ਅਤੇ ਉਤਪਾਦਨ ਵਧਾਉਣ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਵਿਭਾਗ ਵੱਲੋਂ ਇਸ ਮੰਤਵ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ। ਬਾਗਬਾਨੀ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਨਿਰਯਾਤ ਸਹੂਲਤਾਂ ਵਧਾਉਣ ਵਾਸਤੇ ਕਿਸਾਨਾਂ ਦਾ ਪੂਰਾ ਸਮਰਥਨ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button