Breaking NewsD5 specialNewsPoliticsPunjab

ਦੁਸਹਿਰੇ ‘ਤੇ ਲਿਆ ਕੈਪਟਨ ਦੇ ਮੰਤਰੀ ਨੇ ਲਿਆ ਪੁੱਠਾ ਪੰਗਾ?ਸਟੇਜ ‘ਤੇ ਬੋਲ ਗਿਆ ਅਜਿਹੇ ਸ਼ਬਦ

ਪਟਿਆਲਾ : ਪਟਿਆਲਾ ‘ਚ ਹੋਏ ਸਰਕਾਰੀ ਪ੍ਰੋਗਰਾਮ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲੋਕਾਂ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ‘ਚ ਸਾਧੂ ਸਿੰਘ ਧਰਮਸੋਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜ਼ਿਕਰ ਕੀਤਾ। ਦਰਅਸਲ ਸਾਧੂ ਸਿੰਘ ਧਰਮਸੋਤ ਨੇ ਕਿਹਾ ਸੀ ਕਿ ਸ੍ਰੀ ਗੁਰੂ ਨਾਨਕ ਨੂੰ ਦੁਨੀਆ ਐਵੇਂ ਹੀ ਨਹੀਂ ਪੂਜਦੀ, ਅੱਜ ਗੁਰੂ ਨਾਨਕ ਦੇ ਮਿਸ਼ਨ ਨੂੰ ਦੁਨੀਆ ‘ਚ ਮਾਨਤਾ ਹੈ, ਤੇ ਪੰਜਾਬ ਦੇ ਬੱਬਰ ਸ਼ੇਰ ਕੈਪਟਨ ਅਮਰਿੰਦਰ ਦਾ ਨਾਮ ਐਵੇ ਨਹੀਂ ਹੈ, ਅੱਜ ਦੀ ਜਵਾਨੀ ਦਾ ਰਾਖਾ, ਕਿਸਾਨੀ ਦਾ ਰਾਖਾ ਤੇ ਪਾਣੀਆਂ ਦਾ ਰਾਖਾ ਕੇਵਲ ਕੈਪਟਨ ਅਮਰਿੰਦਰ ਸਿੰਘ ਹੈ।

🔴LIVE ਦੁਸਹਿਰੇ ਤੋਂ ਬਾਅਦ ਕਿਸਾਨਾਂ ਦਾ ਵੱਡਾ ਧਮਾਕਾ,ਨਵਜੋਤ ਸਿੱਧੂ ਬਣਾਊ ਕਿਸਾਨਾਂ ਨਾਲ ਪਾਰਟੀ?

ਧਰਮਸੋਤ ਦੇ ਇਸ ਬਿਆਨ ‘ਤੇ ਅਕਾਲੀ ਦਲ ਨੇ ਕਾਂਗਰਸ ਖਿਲਾਫ ਮੋਰਚਾ ਖੋਲ ਦਿੱਤਾ ਹੈ। ਅਕਾਲੀ ਦਲ ਵੱਲੋਂ ਸਾਧੂ ਸਿੰਘ ਧਰਮਸੋਤ ਦੇ ਇਸ ਬਿਆਨ ਨੂੰ ਸ਼ਰਮਨਾਕ ਦੱਸਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਗ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੂੰ ਕੈਬਨਿਟ ਵਿੱਚੋਂ ਬਾਹਰ ਕੱਢਣਾ ਚਾਹੀਦਾ ਹੈ ਤੇ ਉਸ ਨੂੰ ਮੁਆਫੀ ਮੰਗਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button