Breaking NewsD5 specialNewsPunjabTop News

ਦੁੱਗਣਾ ਮੁਆਵਜ਼ਾ ਮਾਮਲਾ : ਜਾਖੜ ਨੇ ਹਾਈਕਮਾਨ ਅਤੇ CM ਕੈਪਟਨ ਨੂੰ ਲਿਖਿਆ ਪੱਤਰ, ਖੇਡ ਮੰਤਰੀ ਸੋਢੀ ਨੂੰ ਕੈਬਨਿਟ ਤੋਂ ਹਟਾਉਣ ਦੀ ਕੀਤੀ ਅਪੀਲ 

ਜਲੰਧਰ : ਪੰਜਾਬ ਕਾਂਗਰਸ ‘ਚ ਘਮਾਸਾਣ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਪ੍ਰਦੇਸ਼ ਪਾਰਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਖਿਲਾਫ ਮੋਰਚਾ ਖੋਲ ਦਿੱਤਾ ਹੈ। ਜਾਖੜ ਨੇ ਹਾਈਕਮਾਨ ਅਤੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ‘ਚ ਜ਼ਮੀਨ ਦਾ ਦੋ ਵਾਰ ਮੁਆਵਜ਼ਾ ਲੈਣ ਦੇ ਮਾਮਲੇ ‘ਚ ਸੋਢੀ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜਾਖੜ ਨੇ ਸੋਢੀ ਨੂੰ ਕੈਬਨਿਟ ਤੋਂ ਹਟਾਉਣ ਦੀ ਅਪੀਲ ਕੀਤੀ ਹੈ।

ਸਵੇਰੇ-ਸਵੇਰੇ ਡੱਲੇਵਾਲ ਦਾ ਵੱਡਾ ਬਿਆਨ ਤੋਮਰ ਨੂੰ ਦਿੱਤਾ ਠੋਕਵਾਂ ਜਵਾਬ! D5 Channel Punjabi

ਕਾਂਗਰਸ ਸੰਗਠਨ ਜਨਰਲ ਸਕੱਤਰ ਕੇਸੀ ਵੇਣੁਗੋਪਾਲ ਨੂੰ ਲਿਖੇ ਆਪਣੇ ਪੱਤਰ ‘ਚ ਜਾਖੜ ਨੇ ਕਿਹਾ ਕਿ ਅਕਾਲੀ ਦਲ – ਭਾਜਪਾ ਸ਼ਾਸਨ ਦੇ ਦੌਰਾਨ ਸੋਢੀ ਪਰਿਵਾਰ ਨੂੰ ਦੁੱਗਣਾ ਮੁਆਵਜ਼ਾ ਮਿਲਿਆ ਸੀ ਅਤੇ ਅਕਾਲੀ ਦਲ ਹੁਣ ਇਸ ਮਾਮਲੇ ‘ਤੇ ਚੁਪ ਹੈ। ਇਸ ਪੱਤਰ ਦੀ ਇੱਕ ਕਾਪੀ ਏਆਈਸੀਸੀ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਵੀ ਭੇਜੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਇਸ ਧੋਖਾਧੜੀ ਲਈ ਜ਼ਿੰਮੇਵਾਰ ਠਹਿਰਾਉਣ ਤੋਂ ਪਹਿਲਾਂ ਰਾਣਾ ਸੋਢੀ ਨੂੰ ਸੂਬਾ ਮੰਤਰੀ ਮੰਡਲ ਤੋਂ ਬਰਖਾਸਤ ਕਰਨਾ ਅਤੇ ਉਨ੍ਹਾਂ ਦੇ ਖਿਲਾਫ ਆਪਰਾਧਿਕ ਮਾਮਲਾ ਦਰਜ ਕਰਨਾ ਲਾਜ਼ਮੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਇਸ ਮੁੱਦੇ ਨੂੰ ਚੁੱਕਿਆ ਸੀ ਅਤੇ ਸੋਢੀ ‘ਤੇ ਨਰਮ ਹੋਣ ਲਈ ਕੈਪਟਨ ਸਰਕਾਰ ‘ਤੇ ਹਮਲਾ ਕੀਤਾ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button