NewsBreaking NewsD5 specialPoliticsPunjab

ਦੁੱਧ ਦੀ ਪਰਖ ਲਈ ਮਿਸਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ‘ਤੇ ਲੈਬਾਟਰੀਆਂ ਸਥਾਪਤ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸੂਬੇ ਭਰ ਵਿਚ ਚਲਾਈਆਂ ਜਾਰੀਆਂ ਵੱਖ ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਦੇ ਤਹਿਤ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰ ‘ਤੇ ਦੁੱਧ ਦੀ ਗੁੱਣਵਤਾ ਅਤੇ ਮਿਲਾਵਟ ਨੂੰ ਪਰਖਣ ਲਈ ਵਿਸੇਸ ਲੈਬਾਟਰੀਆਂ ਸਥਾਪਿਤ ਕੀਤੀਆਂ ਗਈਆਂ ਹਨ।

Simarjit Bains ਨੇ ਕਰਤਾ ਵੱਡਾ ਖ਼ੁਲਾਸਾ!, ਵਿਦੇਸ਼ਾਂ ਤੋਂ ਪਰਤੇ ਪੰਜਾਬੀਆਂ ਦਾ ਦੇਖੋ ਸਰਕਾਰ ਕੀ ਕਰ ਰਹੀ ਹੈ ਹਾਲ!

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਗੈਰ ਸਮਾਜੀ ਅਨਸਰਾਂ ਨੂੰ ਨੱਥ ਪਾਉਣ ਅਤੇ ਸੂਬੇ ਦੇ ਲਕਾਂ ਨੂੰ ਬਿਨਾਂ ਮਿਲਾਵਟਰ ਦੇ ਦੁੱਧ ਉਪਲੱਬਧ ਕਰਵਾਉਣ ਲਈ ਵਿਭਾਗ ਦੇ ਸਾਰੇ ਜਿਲ੍ਹਾ ਪੱਧਰੀ ਦਫਤਰਾਂ ਅਤੇ ਸਿਖਲਾਈ ਕੇਂਦਰਾਂ ਵਿੱਚ ਦੁੱਧ ਦੀ ਗੁੱਣਵਤਾ ਅਤੇ ਮਿਲਾਵਟ ਨੂੰ ਪਰਖਣ ਲਈ ਵਿਸੇਸ ਲੈਬਾਟਰੀਆਂ ਸਥਾਪਿਤ ਕੀਤੀਆਂ ਗਈਆਂ ਹਨ।

Lockdown ‘ਚ ਬਜ਼ੁਰਗ ਮਾਪਿਆਂ ਨੂੰ ਕਲਯੁਗੀ ਪੁੱਤ ਨੇ ਘਰੋਂ ਬਾਹਰ ਕੱਢਿਆ | ਪੁਲਿਸ ਵੇਖ ਕੇ ਦੂਜੀ ਮੰਜ਼ਿਲ ਤੋਂ ਛਾਲ ਮਾਰੀ

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗੀ ਕਰਮਚਾਰੀਆਂ ਨੂੰ ਦੁੱਧ ਪਰਖ ਸਬੰਧੀ ਸਿਖਲਾਈ ਦੇ ਕੇ ਤੈਨਾਤ ਕੀਤਾ ਗਿਆ ਹੈ। ਕੋਈ ਵੀ ਖਪਤਕਾਰ ਆਪਣੇ ਜਿਲ੍ਹੇ ਦੇ ਦਫਤਰ ਜਾਂ ਨੇੜੇ ਦੇ ਸਿਖਲਾਈ ਕੇਂਦਰ ਵਿੱਚ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ 50 ਗ੍ਰਾਮ ਬਿਨ੍ਹਾਂ ਉਬਾਲੇ ਦੁੱਧ ਦਾ ਨਮੂਨਾ ਲੈ ਕੇ ਚੈਕ ਕਰਵਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਦੁੱਧ ਦੀ ਜਾਂਚ ਮੁਫਤ ਕੀਤੀ ਜਾਵੇਗੀ ਅਤੇ ਜਿਸ ਦਾ ਨਤੀਜਾ ਮੌਕੇ ‘ਤੇ ਹੀ ਦਿੱਤਾ ਜਾਵੇਗਾ।

Simarjit Bains ਨੇ ਕਰਤਾ ਵੱਡਾ ਖ਼ੁਲਾਸਾ!, ਵਿਦੇਸ਼ਾਂ ਤੋਂ ਪਰਤੇ ਪੰਜਾਬੀਆਂ ਦਾ ਦੇਖੋ ਸਰਕਾਰ ਕੀ ਕਰ ਰਹੀ ਹੈ ਹਾਲ!

ਬਾਜਵਾ ਨੇ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਤਰ੍ਹਾਂ ਦੁੱਧ ਪਰਖ ਕਰਵਾ ਕੇ ਅਸੀਂ ਯਕੀਨੀ ਬਣਾ ਸਕਦੇ ਹਾਂ ਕਿ ਅਸੀਂ ਜਿਸ ਭਾਅ ਦੁੱਧ ਖਰੀਦਦੇ ਹਾਂ ਕਿ ਉਹ ਸਾਡੇ ਪੈਸਿਆਂ ਦਾ ਪੂਰਾ ਮੁੱਲ ਮੋੜਦਾ ਹੈ।ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਸਕਦਾ ਹੈ ਕੀ ਦੁੱਧ ਰਾਹੀਂ ਅਸੀਂ ਆਪਣੇ ਬੱਚਿਆਂ ਨੂੰ ਕੋਈ ਹਾਨੀਕਾਰਕ ਤੱਤ ਤਾਂ ਨਹੀਂ ਪਿਲਾ ਰਹੇ।

CAPTAIN ਦੇ ਘਰ ਹੋਈ ਮੀਟਿੰਗ ‘ਚ ਹੋਇਆ ਆਹ ਕੁਝ! ਵੱਡੇ ਅਧਿਕਾਰੀ ‘ਤੇ ਡਿੱਗੀ ਗਾਜ਼ ! D5 Channel Punjabi

ਖਪਤਕਾਰਾਂ ਨੂੰ ਦੁੱਧ ਦੀ ਪਰਖ ਕਰਵਾਉਣ ਦੀ ਅਪੀਲ ਕਰਦਿਆਂ ਹੋਇਆਂ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੁਹਿੰਮ ਨਾ ਸਿਰਫ ਖਪਤਕਾਰਾਂ ਵਿੱਚ ਦੁੱਧ ਦੀ ਵਰਤੋਂ ਨੂੰ ਵਧਾ ਕੇ ਤੰਦਰੁਸਤ ਪੰਜਾਬ ਮਿਸਨ ਵਿੱਚ ਯੋਗਦਾਨ ਪਾਏਗੀ ਬਲਕਿ ਦੁੱਧ ਦੀ ਮੰਗ ਵਧਣ ਨਾਲ ਦੁੱਧ ਉਤਪਾਦਕ ਵੀਰਾਂ ਨੂੰ ਵੀ ਸੁੱਚਜਾ ਮੰਡੀਕਰਨ ਅਤੇ ਵਧੀਆ ਕੀਮਤਾਂ ਦੇਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button