Breaking NewsD5 specialNewsPoliticsPunjab

ਦੁੱਲੋ ਨੇ ਹੁਣ ਵਜ਼ੀਫ਼ਾ ਸਕੈਂਡਲ ਮਸਲੇ ‘ਤੇ ਕੈਪਟਨ ਨੂੰ ਘੇਰਿਆ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਸਾਰੇ ਸਕੈਂਡਲ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਦੂਲੋ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਵਲ 64 ਕਰੋੜ ਰੁਪਏ ਦੀ ਹੋਈ ਹੇਰਾਫੇਰੀ ਦੀ ਜਾਂਚ ਚੀਫ ਸੈਕਟਰੀ ਨੂੰ ਸੌਂਪੀ ਗਈ ਹੈ। ਜਦਕਿ ਇਹ ਸਕੈਂਡਲ ਤਾਂ ਅੱਠ ਸਾਲ ਤੋਂ ਚੱਲਿਆ ਆ ਰਿਹਾ ਹੈ। ਸਾਰਾ ਸਕੈਂਡਲ 8-9 ਸੌ ਕਰੋੜ ਰੁਪਏ ਦਾ ਬਣਦਾ ਹੈ। ਜਿਸ ਕਾਰਨ ਇਸ ਮਾਮਲੇ ਦੀ ਜਾਂ ਤਾਂ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ ਜਾਂ ਫਿਰ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

SGPC ਪ੍ਰਧਾਨ ਲੌਂਗੋਵਾਲ ਦੀ ਸਿੰਘਾਂ ਨੇ ਘੇਰੀ ਕਾਰ

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਵਰਤੋਂ ਸਰਟੀਫਿਕੇਟ ਵੀ ਸਮੇਂ ਸਿਰ ਨਹੀਂ ਭੇਜੇ। ਜਿਸ ਕਾਰਨ ਕੇਂਦਰ ਤੋਂ ਪੈਸਾ ਆਉਣ ਵਿੱਚ ਦੇਰੀ ਹੋਈ ਹੈ। ਇਹ ਸਕੈਂਡਲ ਅਕਾਲੀ ਭਾਜਪਾ ਸਰਕਾਰ ਵੇਲੇ ਵੀ ਹੋਇਆ ਸੀ ਅਤੇ ਹੁਣ ਵੀ ਹੋਇਆ ਹੈ ਜਿਸ ਕਾਰਨ ਕਈ ਵੱਡੇ ਅਧਿਕਾਰੀ ਅਤੇ ਮੌਜੂਦਾ ਮੰਤਰੀ ਵੀ ਜਾਂਚ ਦੇ ਘੇਰੇ ਵਿੱਚ ਲਿਆਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਨੂੰ ਇਸ ਸਕੈਂਡਲ ਕਾਰਨ ਨੁਕਸਾਨ ਹੋਇਆ ਹੈ ਜਿਸ ਕਾਰਨ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button