Breaking NewsD5 specialNewsPoliticsPunjab

ਦੂਲੋਂ ਨੇ ਕੈਪਟਨ ਦੀ ਸਰਕਾਰ ‘ਤੇ ਖੜ੍ਹੇ ਕੀਤੇ ਵੱਡੇ ਸਵਾਲ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਚੰਡੀਗੜ੍ਹ ਵਿੱਚ ਪਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੂਲੋਂ ਨੇ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ। ਉਹ ਲਾਗੂ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਲੋਕਾਂ ਵਿੱਚ ਬੇਚੈਨੀ ਹੈ।

ਗਰਮੀ ਤੋਂ ਬਚਣ ਲਈ ਵਰਤੋਂ ਆਹ ਤਰੀਕੇ, Interview ਸੁਣੀ ਤਾਂ ਡਾਕਟਰ ਦੀ ਨਹੀਂ ਪਵੇਗੀ ਲੋੜ, ਘਰੇਲੂ ਨੁਸਖੇ

ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਵਿੱਚ ਨਸ਼ਾ ਘਟਣ ਦੀ ਬਜਾਏ ਵੱਧ ਰਿਹਾ ਹੈ। ਹੁਣ ਹਰ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਬਣਾਏ ਜਾਣ ‘ਤੇ ਵੀ ਸਵਾਲ ਖੜ੍ਹੇ ਕੀਤੇ ਅਤੇ ਕਿਹਾ ਕਿ ਬਰਗਾੜੀ ਮਾਮਲੇ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਐਸਆਈਟੀ ਬਣਾਈ ਸੀ ਪਰ ਅਜੇ ਤੱਕ ਮੁੱਖ ਦੋਸ਼ੀਆਂ ਨੂੰ ਅੰਦਰ ਨਹੀਂ ਕੀਤਾ ਗਿਆ। ਜਿਸ ਤੋਂ ਲੱਗਦਾ ਹੈ ਕਿ ਪੰਜਾਬ ਵਿੱਚ ਅਕਾਲੀਆਂ ਅਤੇ ਕਾਂਗਰਸ ਸਰਕਾਰ ਦੀ ਮਿਲੀ ਭੁਗਤ ਹੈ। ਉਨ੍ਹਾਂ ਆਬਕਾਰੀ ਦਰ ਟੈਕਸ ਚੋਰੀ ਹੋਣ ਲਈ ਵੀ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button