Breaking NewsD5 specialIndiaNewsTop News

ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ 38164 ਨਵੇਂ ਮਾਮਲੇ, 499 ਮੌਤਾਂ

ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ’ਚ ਕੋਰੋਨਾ ਵਾਇਰਸ ਦੇ 38,164 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਦੇਸ਼ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 3,11,44,229 ਹੋ ਗਈ ਹੈ। ਵਾਇਰਸ ਨਾਲ 499 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦਾ ਅੰਕੜਾ ਵਧ ਕੇ 4,14,108 ਹੋ ਗਿਆ ਹੈ। ਪਿਛਲੇ 104 ਦਿਨਾਂ ਵਿਚ ਵਾਇਰਸ ਨਾਲ ਇਕ ਦਿਨ ਵਿਚ ਮੌਤਾਂ ਦੇ ਇਹ ਸਭ ਤੋਂ ਘੱਟ ਮਾਮਲੇ ਆਏ ਹਨ।

ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ ਇਲਾਜ ਅਧੀਨ ਯਾਨੀ ਕਿ ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਹੋ ਕੇ 4,21,665 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 1.35 ਫ਼ੀਸਦੀ ਹੈ। ਪਿਛਲੇ 24 ਘੰਟਿਆਂ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ ਕੁੱਲ 995 ਦੀ ਕਮੀ ਆਈ ਹੈ। ਮਰੀਜ਼ਾਂ ਦੇ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 97.32 ਫ਼ੀਸਦੀ ਹੈ।

ਅੰਕੜਿਆਂ ਮੁਤਾਬਕ ਹੁਣ ਤੱਕ ਦੇਸ਼ ’ਚ ਕੋਰੋਨਾ ਟੀਕਿਆਂ ਦੀ ਕੁੱਲ 40.64 ਕਰੋੜ ਖ਼ੁਰਾਕ ਲੋਕਾਂ ਨੂੰ ਲਾਈਆਂ ਜਾ ਚੁੱਕੀਆਂ ਹਨ। ਉੱਥੇ ਹੀ ਹੁਣ ਤੱਕ ਕੁੱਲ 44,54,22,256 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ’ਚੋਂ 14,63,593 ਨਮੂਨਿਆਂ ਦੀ ਜਾਂਚ ਐਤਵਾਰ ਨੂੰ ਕੀਤੀ ਗਈ। ਹੁਣ ਤੱਕ 3,03,08,456 ਲੋਕ ਵਾਇਰਸ ਮੁਕਤ ਹੋ ਚੁੱਕੇ ਹਨ। ਕੋਵਿਡ-19 ਨਾਲ ਮੌਤ ਦਰ 1.33 ਫ਼ੀਸਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button