Breaking NewsD5 specialIndiaNewsTop News

ਦੇਸ਼ ’ਚ ਮੁੜ ਕੋਰੋਨਾ ਦਾ ਕਹਿਰ, ਇਕ ਦਿਨ ’ਚ 10 ਹਜ਼ਾਰ ਤੋਂ ਵੱਧ ਮਾਮਲੇ

ਨਵੀਂ ਦਿੱਲੀ : ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 35,178 ਨਵੇਂ ਮਾਮਲੇ ਦਰਜ ਕੀਤੇ ਗਏ, ਜੋ ਇਸ ਤੋਂ ਇਕ ਦਿਨ ਪਹਿਲਾਂ ਦੀ ਤੁਲਨਾ ’ਚ ਕਰੀਬ 10 ਹਜ਼ਾਰ ਵੱਧ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੇਸ਼ ’ਚ ਇਨਫੈਕਸ਼ਨ ਦੇ 25,166 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਦੇਸ਼ ’ਚ ਸੋਮਵਾਰ ਨੂੰ 55 ਲੱਖ 5 ਹਜ਼ਾਰ 74 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ ਅਤੇ ਹੁਣ ਤੱਕ 56 ਕਰੋੜ 6 ਲੱਖ 52 ਹਜ਼ਾਰ 32 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 35,178 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 3 ਕਰੋੜ 22 ਲੱਖ 85 ਹਜ਼ਾਰ 857 ਹੋ ਗਿਆ ਹੈ।

Farmers Protest ਭਾਜਪਾ ਆਗੂ ਤੋਂ ਸੁਣੋ ਕਿਵੇਂ ਨਿਕਲੇਗਾ ਖੇਤੀ ਕਾਨੂੰਨਾਂ ਦਾ ਹੱਲ ? D5 Channel Punjabi

ਇਸ ਦੌਰਾਨ ’ਚ ਸਰਗਰਮ ਮਾਮਲੇ 2433 ਘੱਟ ਕੇ ਤਿੰਨ ਲੱਖ 67 ਹਜ਼ਾਰ 415 ਰਹਿ ਗਏ ਹਨ। ਇਸ ਦੌਰਾਨ 440 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4 ਲੱਖ 32 ਹਜ਼ਾਰ 519 ਹੋ ਗਿਆ ਹੈ। ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.14 ਫੀਸਦੀ, ਰਿਕਵਰੀ ਦਰ ਵੱਧ ਕੇ 97.52 ਫੀਸਦੀ ਅਤੇ ਮੌਤ ਦਰ 1.34 ਫੀਸਦੀ ਹੈ। ਮਹਾਰਾਸ਼ਟਰ ’ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 1132 ਘੱਟ ਕੇ 64790 ਰਹਿ ਗਏ ਹਨ। ਇਸੇ ਦੌਰਾਨ ਸੂਬੇ ’ਚ 5424 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 6201168 ਹੋ ਗਈ ਹੈ, ਜਦੋਂ ਕਿ 116 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 135255 ਹੋ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button