Breaking NewsD5 specialIndiaNewsTop News

ਦੇਸ਼ ‘ਚ 70 ਦਿਨ ਬਾਅਦ ਕੋਰੋਨਾ ਦੇ ਸਭ ਤੋਂ ਘੱਟ 84332 ਕੇਸ ਪਰ 24 ਘੰਟਿਆਂ ‘ਚ 4000 ਤੋਂ ਜ਼ਿਆਦਾ ਮੌਤਾਂ

ਨਵੀਂ ਦਿੱਲੀ : ਭਾਰਤ ‘ਚ ਕੋਵਿਡ – 19 ਦੇ ਰੋਜ਼ ਆਉਣ ਵਾਲੇ ਨਵੇਂ ਮਾਮਲੇ ਲਗਾਤਾਰ ਪੰਜਵੇਂ ਦਿਨ ਇੱਕ ਲੱਖ ਦੇ ਅੰਕੜਿਆਂ ਤੋਂ ਘੱਟ ਹਨ ਅਤੇ 70 ਦਿਨ ‘ਚ ਸਭ ਤੋਂ ਘੱਟ 84,332 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਸ਼ਨੀਵਾਰ ਨੂੰ ਅੰਕੜਿਆਂ ਅਨੁਸਾਰ ਨਵੇਂ ਮਾਮਲੇ ਆਉਣ ਨਾਲ ਸੰਕਰਮਣ ਦੇ ਕੁਲ ਮਾਮਲੇ ਵਧ ਕੇ 2,93,59,155 ਹੋ ਗਏ ਹਨ। ਇਸ ਮਹਾਂਮਾਰੀ ਨਾਲ 4,002 ਹੋਰ ਲੋਕਾਂ ਦੇ ਜਾਨ ਗਵਾਉਣ ਨਾਲ ਮ੍ਰਿਤਕਾਂ ਦੀ ਗਿਣਤੀ 3,67,081 ‘ਤੇ ਪਹੁੰਚ ਗਈ ਹੈ। ਇਲਾਜ਼ ਅਧੀਨ ਮਰੀਜਾਂ ਦੀ ਗਿਣਤੀ ਡਿੱਗ ਕੇ 10,80,690 ਹੋ ਗਈ ਹੈ ਜੋ ਸੰਕਰਮਣ ਦੇ ਕੁਲ ਮਾਮਲਿਆਂ ਦਾ 3.68 ਫ਼ੀਸਦੀ ਹੈ ਜਦੋਂ ਕਿ ਕੋਵਿਡ – 19 ਨਾਲ ਤੰਦਰੁਸਤ ਹੋਣ ਵਾਲੇ ਲੋਕਾਂ ਦੀ ਰਾਸ਼ਟਰੀ ਦਰ 95.07 ਫ਼ੀਸਦੀ ਹੋ ਗਈ ਹੈ।

🔴LIVE| ਅਕਾਲੀ ਦਲ ਬਣਿਆ ‘ਹਾਥੀ ਦਾ ਸਾਥੀ’ਵੇਖੋ ਲਾਈਵ

ਮੰਤਰਾਲੇ ਨੇ ਦੱਸਿਆ ਕਿ ਭਾਰਤ ‘ਚ ਇਲਾਜ਼ ਅਧੀਨ ਮਰੀਜਾਂ ਦੀ ਗਿਣਤੀ 63 ਦਿਨ ਤੋਂ ਬਾਅਦ 11 ਲੱਖ ਤੋਂ ਘੱਟ ਹੈ ਜਦੋਂ ਕਿ 24 ਘੰਟਿਆਂ ‘ਚ ਆਏ 84,332 ਨਵੇਂ ਮਾਮਲੇ 70 ਦਿਨਾਂ ‘ਚ ਸਭ ਤੋਂ ਘੱਟ ਹਨ। ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਲਈ 20,44 , 131 ਨਮੂਨਿਆਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੁਣ ਤੱਕ ਕੁਲ 37,42,42,384 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

ਬੇਅਦਬੀ ਤੇ ਗੋਲੀਕਾਂਡ ਮਾਮਲੇ ਨਾਲ ਜੁੜੀ ਵੱਡੀ ਖ਼ਬਰ !ਸੈਣੀ, ਉਮਰਾਨੰਗਲ ਤੇ ਚਰਨਜੀਤ ਦੀ ਉੱਡੀ ਨੀਂਦ !

ਮੰਤਰਾਲਾ ਨੇ ਦੱਸਿਆ ਕਿ ਸੰਕਰਮਣ ਦੀ ਰੋਜ਼ਾਨਾ ਦਰ 4.39 ਫ਼ੀਸਦੀ ਦਰਜ ਕੀਤੀ ਗਈ ਹੈ। ਇਹ ਲਗਾਤਾਰ 19ਵੇਂ ਦਿਨ 10 ਫ਼ੀਸਦੀ ਤੋਂ ਘੱਟ ਰਹੀ ਹੈ। ਹਫ਼ਤਾਵਾਰ ਸੰਕਰਮਣ ਦਰ ਵੀ ਡਿੱਗ ਕੇ 4.94 ਫ਼ੀਸਦੀ ਹੋ ਗਈ ਹੈ। ਅੰਕੜਿਆਂ ਅਨੁਸਾਰ ਇਸ ਮਹਾਮਾਰੀ ਨਾਲ ਤੰਦਰੁਸਤ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ 30ਵੇਂ ਦਿਨ ਸੰਕਰਮਣ ਦੇ ਨਵੇਂ ਮਾਮਲਿਆਂ ਤੋਂ ਜਿਆਦਾ ਹੈ। ਸੰਕਰਮਣ ਮੁਕਤ ਹੋ ਚੁੱਕੇ ਲੋਕਾਂ ਦੀ ਗਿਣਤੀ ਵਧ ਕੇ 2,79,11,384 ਹੋ ਗਈ ਹੈ ਜਦੋਂ ਕਿ ਮੌਤ ਦਰ 1.25 ਫ਼ੀਸਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button