Breaking NewsD5 specialIndiaNewsTop News

ਦੇਸ਼ ਛੱਡ ਕੇ ਬਾਹਰ ਨਹੀਂ ਜਾ ਸਕਣਗੇ Manjinder Sirsa, ਦਿੱਲੀ ਪੁਲਿਸ ਨੇ ਜਾਰੀ ਕੀਤਾ ਲੁਕ ਆਊਟ ਸਰਕੂਲਰ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ‘ਤੇ ਕਥਿਤ ਆਰਥਿਕ ਗੜਬੜੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਲੁਕ – ਆਊਟ ਨੋਟਿਸ ਜਾਰੀ ਹੋਇਆ ਹੈ। ਦਰਅਸਲ ਦਿੱਲੀ ਪੁਲਿਸ ਦੀ ਆਰਥਿਕ ਦੋਸ਼ ਸ਼ਾਖਾ (EOW) ਨੇ ਮਨਜਿੰਦਰ ਸਿੰਘ ਸਿਰਸਾ ਦੇ ਖਿਲਾਫ ਲੁਕ ਆਊਟ ਸਰਕੂਲਰ (LOC) ਜਾਰੀ ਕੀਤਾ ਹੈ। ਇਸ ਦੇ ਚੱਲਦਿਆਂ ਹੁਣ ਸਿਰਸਾ ਦੇਸ਼ ਛੱਡ ਕੇ ਕਿਤੇ ਬਾਹਰ ਨਹੀਂ ਜਾ ਸਕਦੇ।

ਅਕਾਲੀ ਦਲ ਸੰਯੁਕਤ ਦਾ ਆਮ ਆਦਮੀ ਪਾਰਟੀ ਨਾਲ ਹੋਇਆ ਗਠਜੋੜ || D5 Channel Punjabi

ਦਿੱਲੀ ਪੁਲਿਸ ਨੇ ਸਾਰੇ ਹਵਾਈ ਅੱਡਿਆਂ ‘ਤੇ ਸਿਰਸਾ ਨੂੰ ਰੋਕਣ ਦਾ ਆਦੇਸ਼ ਜਾਰੀ ਕਰ ਦਿੱਤਾ ਹੈ। ਦੇਸ਼ ਦੇ ਕਿਸੇ ਵੀ Immigration Counter ਤੋਂ ਸਿਰਸਾ ਨੂੰ ਹੁਣ Clearance ਨਹੀਂ ਮਿਲੇਗੀ। ਦੱਸ ਦਈਏ ਕਿ ਸਿਰਸਾ ਦੇ ਖਿਲਾਫ ਜਨਰਲ ਸਕੱਤਰ ਅਹੁਦੇ ‘ਤੇ ਰਹਿੰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫੰਡ ‘ਚ ਹੇਰਾਫੇਰੀ ਕਰਨ ਦੇ ਇਲਜ਼ਾਮ ਦੀ ਜਾਂਚ ਚੱਲ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button