Breaking NewsD5 specialIndiaNewsPunjab

ਦੇਸ਼ ਦੇ ਕਈ ਹਿੱਸਿਆਂ ‘ਚ 24 ਘੰਟੇ ਦਾ ਆਰੇਂਜ ਅਲਰਟ, ਹਨ੍ਹੇਰੀ – ਤੂਫਾਨ ਦੇ ਨਾਲ ਭਾਰੀ ਬਾਰਿਸ਼ ਦੀ ਸੰਭਾਵਨਾ

ਨਵੀਂ ਦਿੱਲੀ : ਭਿਆਨਕ ਗਰਮੀ ਦੀ ਮਾਰ ਝੱਲ ਰਹੇ ਉੱਤਰ ਭਾਰਤ ਨੂੰ ਬਦਲਦੇ ਮੌਸਮ ਨਾਲ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਹੋਈ ਬਾਰਿਸ਼ ਦੇ ਚੱਲਦਿਆਂ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਇਲਾਕਿਆਂ ‘ਚ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ। ਇਨ੍ਹਾਂ ਖੇਤਰਾਂ ‘ਚ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ‘ਚ ਪੰਜਾਬ,ਹਰਿਆਣਾ ਅਤੇ ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਗਰਜ ਦੇ ਨਾਲ ਹਨ੍ਹੇਰੀ – ਤੂਫਾਨ ਆਉਣ ਅਤੇ ਹਲਕੀ ਬਾਰਿਸ਼ ਹੋਣ ਦਾ ਅਨੁਮਾਨ ਲਗਾਇਆ ਹੈ। ਉਥੇ ਹੀ ਪਹਾੜੀ ਖੇਤਰਾਂ ਵਿੱਚ ਵੀ ਗੜ੍ਹੇਮਾਰੀ ਦੇ ਨਾਲ ਬਿਜਲੀ ਗਰਜਣ ਦਾ ਅਨੁਮਾਨ ਲਗਾਇਆ ਗਿਆ ਹੈ, ਜਿਸਨੂੰ ਲੈ ਕੇ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

BIG NEWS | ਪੰਜਾਬ ਸਰਕਾਰ ਦਾ ਵੱਡਾ ਝਟਕਾ, ਚੁੱਪ ਚੁਪੀਤੇ ਲਿਆ ਫ਼ੈਸਲਾ | Captain Amarinder Singh

ਭਾਰਤੀ ਮੌਸਮ ਵਿਗਿਆਨ ਵਿਭਾਗ ( ਆਈਐਮਡੀ) ਨੇ ਪੂਰਵਾਨੁਮਾਨ ਲਗਾਇਆ ਹੈ ਕਿ ਉੱਤਰ – ਪੱਛਮੀ ਅਤੇ ਮੱਧ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਗਰਮੀ ਸ਼ੁੱਕਰਵਾਰ ਤੋਂ ਹੋਰ ਘੱਟ ਹੋਵੇਗੀ। ਰਾਸ਼ਟਰੀ ਰਾਜਧਾਨੀ ‘ਚ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ। ਵੀਰਵਾਰ ਨੂੰ ਇੱਥੇ ਦਾ ਪਾਰਾ ਕਈ ਡਿਗਰੀ ਹੇਠਾਂ ਡਿੱਗਿਆ ਅਤੇ ਸ਼ਾਮ ਦੇ ਸਮੇਂ ਸ਼ਹਿਰ ਵਿੱਚ ਤੇਜ ਹਵਾਵਾਂ ਚੱਲੀਆਂ ਅਤੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। 29 – 30 ਮਈ ਨੂੰ ਦਿੱਲੀ – ਐਨਸੀਆਰ ‘ਚ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚਲਣ ਦੇ ਨਾਲ ਧੂੜ ਭਰੀ ਹਨ੍ਹੇਰੀ ਅਤੇ ਗਰਜ ਦੇ ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button