Breaking NewsD5 specialIndiaNewsTop News

ਦੇਸ਼ ਦੇ ਨਾਮ PM Modi ਦਾ ਸੰਬੋਧਨ, 21 ਜੂਨ ਤੋਂ ਦੇਸ਼ ‘ਚ 18 + ਦੇ ਲੋਕਾਂ ਨੂੰ ਮੁਫਤ ਲੱਗੇਗੀ ਵੈਕਸੀਨ

ਨਵੀਂ ਦਿੱਲੀ : ਕੋਰੋਨਾ ਸੰਕਟ ਦੇ ‘ਚ ਸੋਮਵਾਰ ਸ਼ਾਮ ਪੰਜ ਵਜੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਇਸ ਦੌਰਾਨ ਤਾਜ਼ਾ ਹਾਲਤ ਨੂੰ ਲੈ ਕੇ ਚਰਚਾ ਕੀਤੀ। ਆਪਣੇ ਸੰਬੋਧਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਨਾਲ ਦੇਸ਼ ਦੀ ਲੜਾਈ ਜਾਰੀ ਹੈ, ਦੁਨੀਆ ਦੇ ਕਈ ਦੇਸ਼ਾਂ ਦੀ ਤਰ੍ਹਾਂ ਭਾਰਤ ਵੀ ਬਹੁਤ ਵੱਡੀਆਂ ਮੁਸ਼ਕਿਲਾਂ ਤੋਂ ਗੁਜਰਿਆ ਹੈ। ਪੀਐਮ ਮੋਦੀ ਨੇ ਕਿਹਾ ਕਿ ਕਈ ਲੋਕਾਂ ਨੇ ਆਪਣੇ ਪਰਿਵਾਰਿਕ ਮੈਂਬਰਾ ਨੂੰ ਖੋਇਆ ਹੈ,ਅਜਿਹੇ ਸਾਰੇ ਪਰਿਵਾਰਾਂ ਦੇ ਨਾਲ ਮੇਰੀ ਸੰਵੇਦਨਾਵਾਂ ਹਨ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ, ਦੋ ਗਜ਼ ਦੀ ਦੂਰੀ ਵੀ ਬੇਹੱਦ ਜ਼ਰੂਰੀ ਹੈ।

ਹੁਣੇ ਹੀ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ,ਬੀਜੇਪੀ ਦੇ ਵੱਡੇ ਮੰਤਰੀ ਦੀ ਕਿਸਾਨਾਂ ਨੂੰ ਪੂਰੀ ਸਪੋਟ!

ਮੋਦੀ ਨੇ ਕਿਹਾ ਕਿ ਇਸ ਨਾ ਦਿੱਸਣ ਵਾਲੇ ਦੁਸ਼ਮਣ ਨਾਲ ਸਾਡੀ ਲੜਾਈ ਜਾਰੀ ਰਹੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਤੋਂ ਲੜਨ ਲਈ ਵੈਕਸੀਨ ਹੀ ਸੁਰੱਖਿਆ ਕਵਚ ਹੈ। ਸੋਚੋ, ਜੇਕਰ ਸਾਡੇ ਕੋਲ ਵੈਕਸੀਨ ਨਾ ਹੁੰਦੀ ਤਾਂ ਅੱਜ ਭਾਰਤ ਵਰਗੇ ਵੱਡੇ ਦੇਸ਼ ’ਚ ਕੀ ਹੁੰਦਾ? ਅੱਜ ਪੂਰੇ ਦੇਸ਼ ਵਿਚ ਵੈਕਸੀਨ ਲਈ ਜੋ ਮੰਗ ਹੈ, ਉਸ ਦੀ ਤੁਲਨਾ ’ਚ ਉਤਪਾਦਨ ਕਰਨ ਵਾਲੇ ਦੇਸ਼ ਅਤੇ ਵੈਕਸੀਨ ਬਣਾਉਣ ਵਾਲੀਆਂ ਕੰਪਨੀਆਂ ਬਹੁਤ ਘੱਟ ਹਨ। ਦੇਸ਼ ਦੇ ਵਿਗਿਆਨੀਆਂ ਨੇ ਇਹ ਸਾਬਤ ਕਰ ਦਿੱਤਾ ਕਿ ਭਾਰਤ ਵੱਡੇ-ਵੱਡੇ ਦੇਸ਼ਾਂ ਤੋਂ ਪਿੱਛੇ ਨਹੀਂ ਹੈ। ਅੱਜ 23 ਕਰੋੜ ਤੋਂ ਜ਼ਿਆਦਾ ਵੈਕਸੀਨ ਦੀ ਡੋਜ਼ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ।

🔴LIVE| 2022 ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨੇ ਦਿੱਤੀ ਵੱਡੀ ਖੁਸ਼ਖਬਰੀ || D5 Channel Punjabi

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਖ਼ਦਸ਼ੇ ਨੂੰ ਦਰਕਿਨਾਰ ਕਰ ਕੇ ਭਾਰਤ ਨੇ ਇਕ ਸਾਲ ਦੇ ਅੰਦਰ ਹੀ ਇਕ ਨਹੀਂ ਸਗੋਂ ਦੋ ਮੇਡ ਇਨ ਇੰਡੀਆ ਵੈਕਸੀਨ ਲਾਂਚ ਕਰ ਦਿੱਤੀਆਂ। ਤਿੰਨ ਹੋਰ ਵੈਕਸੀਨ ਦਾ ਟਰਾਇਲ ਵੀ ਐਡਵਾਂਸ ਸਟੇਜ ’ਤੇ ਚੱਲ ਰਿਹਾ ਹੈ। ਅੱਜ ਦੇਸ਼ ’ਚ 7 ਕੰਪਨੀਆਂ, ਵੱਖ-ਵੱਖ ਪ੍ਰਕਾਰ ਦੀਆਂ ਵੈਕਸੀਨ ਦਾ ਪ੍ਰੋਡਕਸ਼ਨ ਕਰ ਰਹੀਆਂ ਹਨ। ਪਿਛਲੇ ਕਾਫੀ ਸਮੇਂ ਤੋਂ ਦੇਸ਼ ਲਗਾਤਾਰ ਜੋ ਕੋਸ਼ਿਸ਼ ਅਤੇ ਮਿਹਨਤ ਕਰ ਰਿਹਾ ਹੈ, ਉਸ ਤੋਂ ਆਉਣ ਵਾਲੇ ਦਿਨਾਂ ਵਿਚ ਵੈਕਸੀਨ ਦੀ ਸਪਲਾਈ ਹੋਰ ਵੀ ਜ਼ਿਆਦਾ ਵੱਧਣ ਵਾਲੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ’ਚ ਘੱਟ ਹੁੰਦੇ ਕੋਰੋਨਾ ਦੇ ਮਾਮਲਿਆਂ ਦਰਮਿਆਨ ਕੇਂਦਰ ਸਰਕਾਰ ਦੇ ਸਾਹਮਣੇ ਵੱਖ-ਵੱਖ ਸੁਝਾਅ ਵੀ ਆਉਣ ਲੱਗੇ, ਵੱਖ-ਵੱਖ ਮੰਗਾਂ ਵੀ ਹੋਣ ਲੱਗੀਆਂ।

ਸ਼ਿਵ ਸੈਨਾ ਦੇ ਪ੍ਰੋਗਰਾਮ ‘ਚ ਵੜ੍ਹਗੇ ਗੁਰੂ ਦੇ ਸਿੰਘ,ਮਾਹੌਲ ਗਰਮ,ਚਾਰੇ ਪਾਸੇ ਲੱਗੀ ਪੁਲਿਸ!

ਇਸ ਸਾਲ 16 ਜਨਵਰੀ ਤੋਂ ਸ਼ੁਰੂ ਹੋ ਕੇ ਅਪ੍ਰੈਲ ਮਹੀਨੇ ਦੇ ਅੰਤ ਤੱਕ, ਭਾਰਤ ਦਾ ਵੈਕਸੀਨੇਸ਼ਨ ਪ੍ਰੋਗਰਾਮ ਕੇਂਦਰ ਸਰਕਾਰ ਦੀ ਦੇਖ-ਰੇਖ ਵਿਚ ਹੀ ਚੱਲਿਆ। ਸੂਬਿਆਂ ਨੂੰ ਵੀ ਮੁਫ਼ਤ ਵੈਕਸੀਨ ਮੁਹੱਈਆ ਕਰਵਾਵਾਂਗੇ। ਸੂਬਿਆਂ ਨੂੰ ਇਸ ’ਤੇ ਕੁਝ ਵੀ ਖਰਚ ਨਹੀਂ ਕਰਨਾ ਹੋਵੇਗਾ। 18 ਸਾਲ ਤੋਂ ਉਪਰ ਦੇ ਸਾਰੇ ਲੋਕਾਂ ਨੂੰ ਮੁਫ਼ਤ ਵੈਕਸੀਨ ਲੱਗੇਗੀ। ਪ੍ਰਾਈਵੇਟ ਹਸਪਤਾਲ, ਵੈਕਸੀਨ ਦੀ ਤੈਅ ਕੀਮਤ ਮੁਤਾਬਕ ਇਕ ਡੋਜ਼ ’ਤੇ 150 ਰੁਪਏ ਹੀ ਸਰਵਿਸ ਚਾਰਜ ਲੈ ਸਕਣਗੇ। ਇਸ ਦੀ ਨਿਗਰਾਨੀ ਕਰਨ ਦਾ ਕੰਮ ਸੂਬਾ ਸਰਕਾਰਾਂ ਦੇ ਕੋਲ ਹੀ ਰਹੇਗਾ। ਅੱਜ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ ਹੁਣ ਦੀਵਾਲੀ ਤੱਕ ਅੱਗੇ ਵਧਾਇਆ ਜਾਵੇਗਾ। ਨਵੰਬਰ ਤੱਕ ਫ80 ਕਰੋੜ ਤੋਂ ਵੱਧ ਦੇਸ਼ ਵਾਸੀਆਂ ਨੂੰ ਹਰ ਮਹੀਨੇ ਤੈਅ ਮਾਤਰਾ ਵਿਚ ਮੁਫ਼ਤ ਅਨਾਜ ਉਪਲੱਬਧ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button