D5 specialNewsPoliticsPunjab

ਦੇਸ਼ ਵਿਰੋਧੀ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਅਤੇ ਕਾਨੂੰਨੀ ਲੜਾਈ ਨਾਲੋ-ਨਾਲ ਚੱਲਣਗੇਕੈਪਟਨ ਅਮਰਿੰਦਰ ਸਿੰਘ

ਚੰਡੀਗੜ/ਖਟਕੜ ਕਲਾਂ, 29 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਅਤੇ ਦੇਸ਼ ਵਿਰੋਧੀ ਨਵੇਂ ਖੇਤੀ ਐਕਟਾਂ ਵਿਰੁੱਧ ਸੰਵਿਧਾਨਿਕ ਅਤੇ ਕਾਨੂੰਨੀ ਪੱਧਰ ’ਤੇ ਲੜਾਈ ਲੜਣ ਦਾ ਅਹਿਦ ਲੈਂਦਿਆਂ ਕਿਹਾ ਕਿ ਭਾਰਤ ਸਰਕਾਰ ਦੇ ਨਾਪਾਕ ਇਰਾਦਿਆਂ ਤੋਂ ਕਿਸਾਨਾਂ ਦੀ ਰਾਖੀ ਕਰਨ ਲਈ ਜੋ ਕੁਝ ਵੀ ਕਰਨਾ ਪਿਆ, ਉਹ ਕਰਨਗੇ।
ਅੱਜ ਚੰਡੀਗੜ ਵਿੱਚ ਅਤੇ ਇਸ ਤੋਂ ਪਹਿਲਾਂ ਖਟਕੜ ਕਲਾਂ ਵਿਖੇ ਜਿੱਥੇ ਉਹ ਇਨਾਂ ਕਾਨੂੰਨਾਂ ਖ਼ਿਲਾਫ ਧਰਨੇ ’ਤੇ ਬੈਠੇ, ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਗੈਰ-ਸੰਵਿਧਾਨਿਕ ਐਕਟਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਕਾਨੂੰਨੀ ਰਾਹ ਅਖ਼ਤਿਆਰ ਕਰਨ ਵਾਸਤੇ ਵਕੀਲਾਂ ਨਾਲ ਸਲਾਹ ਕਰਨਗੇ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੇ ਫੈਸਲੇ ’ਤੇ ਮੁੜ ਗੌਰ ਕਰਨ ਲਈ ਮਜਬੂਰ ਕਰਨ ਅਤੇ ਇਨਾਂ ਨਵੇਂ ਕਾਨੂੰਨਾਂ ਵਿਰੁੱਧ ਲੜਾਈ ਲੜਣ ਲਈ ਅੰਦੋਲਨ ਅਤੇ ਕਾਨੂੰਨੀ ਲੜਾਈ ਨਾਲੋ-ਨਾਲ ਚਲਾਈ ਜਾਵੇਗੀ।

🔴 LIVE 🔴ਨਵਜੋਤ ਸਿੱਧੂ ਨੇ ਘੇਰ ਲਿਆ ਕੈਪਟਨ, ਕਹਿੰਦਾ ਦਿਓ ਮੇਰੇ ਸਵਾਲ ਦਾ ਜਵਾਬ ,ਆਹ ਅਦਾਕਾਰ ਨੇ ਕਰਾਤੇ ਸਾਰੇ ਚੁੱਪ !
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਕਦੇ ਵੀ ਨਹੀਂ ਚਾਹੁੰਦੇ ਕਿ ਪੰਜਾਬ ਦਾ ਨੌਜਵਾਨ ਅਤੇ ਕਿਸਾਨ ਆਪਣੇ ਜਿਊਣ ਦੇ ਅਧਿਕਾਰ ਦੀ ਲੜਾਈ ਲੜਣ ਲਈ ਹਥਿਆਰ ਚੁੱਕੇ। ਉਨਾਂ ਨੇ ਸਾਵਧਾਨ ਕਰਦਿਆਂ ਕਿਹਾ ਕਿ ਇਨਾਂ ਨਵੇਂ ਕਾਨੂੰਨਾਂ ਨਾਲ ਸਰਹੱਦੀ ਸੂਬੇ ਪੰਜਾਬ ਦੀ ਸੁਰੱਖਿਆ ਖ਼ਤਰੇ ਵਿੱਚ ਪਵੇਗੀ ਕਿਉਂਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਹਮੇਸ਼ਾ ਹੀ ਗੜਬੜ ਫੈਲਾਉਣ ਦੇ ਮੌਕਿਆਂ ਦੀ ਤਾਕ ਵਿੱਚ ਰਹਿੰਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਤੇ ਸਮੇਂ ’ਚ ਨਾਸਮਝੀ ਨਾਲ ਵਾਪਰੀ ਹਿੰਸਾ ’ਚ ਪੰਜਾਬ ਦੀਆਂ 35000 ਜ਼ਿੰਦਗੀਆਂ ਅੱਤਵਾਦ ਦੀ ਭੇਟ ਚੜ ਗਈਆਂ। ਉਨਾਂ ਕਿਹਾ ਕਿ ਜੇਕਰ ਕਿਸਾਨਾਂ ਦਰਮਿਆਨ ਬੇਚੈਨੀ ਦੂਜੇ ਸੂਬਿਆਂ ਵਿੱਚ ਵੀ ਫੈਲ ਗਈ ਤਾਂ ਸਮੁੱਚਾ ਮੁਲਕ ਆਈ.ਐਸ.ਆਈ. ਦੇ ਖ਼ਤਰੇ ਹੇਠ ਆ ਜਾਵੇਗਾ। ਉਨਾਂ ਕਿਹਾ ਕਿ ਪਾਕਿਸਤਾਨ ਦੀਆਂ ਪਿੱਠੂ ਤਾਕਤਾਂ ਭਾਰਤ ਵਿੱਚ ਰੋਸ ਪੈਦਾ ਕਰਨ ਲਈ ਵਾਹ ਲਾਉਣਗੀਆਂ। ਪਿਛਲੇ ਮਹੀਨਿਆਂ ਵਿੱਚ ਪੰਜਾਬ ’ਚ 150 ਅੱਤਵਾਦੀਆਂ ਨੂੰ ਗਿ੍ਰਫਤਾਰ ਕਰਨ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲੀ-ਸਿੱਕਾ ਬਰਾਮਦ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸੇ ਨੂੰ ਵੀ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਣਗੇ ਜੋ ਨਵੇਂ ਖੇਤੀ ਕਾਨੂੰਨ ਅਜਿਹਾ ਹੋਣ ਦੀ ਸੰਭਾਵਨਾ ਪੈਦਾ ਕਰਦੇ ਹਨ।

ਸਵੇਰੇ ਸਵੇਰੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ,ਹੁਣ ਕਰਨਗੇ ਵੱਡਾ ਧਮਾਕਾ,ਮੋਦੀ ਨੂੰ ਵੀ ਲੈਣਾ ਪਵੇਗਾ ਆਹ ਫੈਸਲਾ!
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਜੋ ਇੱਥੇ ਮੁੱਖ ਮੰਤਰੀ ਨਾਲ ਹਾਜ਼ਰ ਸਨ, ਨੇ 2 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਦਸਤਖ਼ਤ ਮੁਹਿੰਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਨਾਲ ਨਵੇਂ ਖੇਤੀ ਕਾਨੂੰਨਾਂ ਵਿਰੁੱਧ 2 ਕਰੋੜ ਕਿਸਾਨਾਂ ਦੇ ਦਸਤਖ਼ਤ ਲਏ ਜਾਣਗੇ। ਉਨਾਂ ਕਿਹਾ ਕਿ ਕਿਸਾਨਾਂ ਦੇ ਦਸਤਖ਼ਤਾਂ ਵਾਲੇ ਪੱਤਰ 14 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ ਜਿਸ ਦਿਨ ਇਤਫਾਕਨ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਹਾੜਾ ਹੈ। ਉਨਾਂ ਇਹ ਵੀ ਕਿਹਾ ਕਿ ਇਸ ਲੜਾਈ ਨੂੰ ਕਾਨੂੰਨੀ ਸਿੱਟੇ ’ਤੇ ਲਿਜਾਣ ਲਈ ਕਿਸਾਨ ਸੰਮੇਲਨ ਵੀ ਕਰਾਏ ਜਾਣਗੇ।
ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਰਖਵਾਲਾ ਦੱਸਦਿਆਂ ਸ੍ਰੀ ਰਾਵਤ ਨੇ ਕਿਹਾ ਕਿ ਕਿਸਾਨ ਭਾਈਚਾਰਾ ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਲੜਾਈ ਵਿੱਚ ਉਨਾਂ ਦੀ ਅਗਵਾਈ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਤੋਂ ਉਮੀਦ ਰੱਖਦਾ ਹੈ। ਉਨਾਂ ਨੇ ਅਕਾਲੀਆਂ ’ਤੇ ਤਨਜ਼ ਕੱਸਦਿਆਂ ਕਿਹਾ ਕਿ ਅਕਾਲੀ ਲੰਮਾ ਸਮਾਂ ਤਾਂ ਮੂਕ ਦਰਸ਼ਕ ਬਣ ਕੇ ਬੈਠੇ ਰਹੇ ਅਤੇ ਹੁਣ ਕਿਸਾਨਾਂ ਦੇ ਹੱਕਾਂ ਦੀ ਲੜਾਈ ਦਾ ਲਾਹਾ ਖੱਟਣ ਲਈ ਆ ਰਹੇ ਹਨ।
ਅਡਾਨੀ ਵਰਗੇ ਵੱਡੇ ਕਾਰਪੋਰੇਟਾਂ ਨੂੰ ਖੁਸ਼ ਕਰਨ ਲਈ ਪੰਜਾਬੀਆਂ ਅਤੇ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤੇ ਜਾਣ ਦੀ ਸਖ਼ਤ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਕੀ ਅਡਾਨੀ ਗਰੀਬ ਭਾਰਤੀਆਂ ਨੂੰ ਸਸਤਾ ਭੋਜਨ ਦੇਵੇਗਾ?’’ ਉਨਾਂ ਕਿਹਾ ਕਿ ਇਹ ਕਾਨੂੰਨ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਨੂੰ ਤਬਾਹ ਕਰਨ ਤੋਂ ਇਲਾਵਾ ਜਨਤਕ ਵੰਡ ਪ੍ਰਣਾਲੀ ਲਈ ਵੀ ਮਾਰੂ ਸਾਬਿਤ ਹੋਣਗੇ।

ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਨਾਲ ਜੁੜੀ ਦਿੱਲੀ ਤੋਂ ਵੱਡੀ ਖ਼ਬਰ !ਦਿੱਤਾ ਹੋਰ ਵੱਡਾ ਝਟਕਾ !
ਨਵੇਂ ਕਾਨੂੰਨਾਂ ਨੂੰ ਮੁਲਕ ਦੇ ਸੰਘੀ ਢਾਂਚੇ ’ਤੇ ਡਾਕਾ ਮਾਰਨ ਵਾਲਾ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਇਨਾਂ ਖੇਤੀ ਬਿਲਾਂ ਦੇ ਕਾਨੂੰਨ ਬਣ ਜਾਣ ਨੂੰ ਪੰਜਾਬ ਲਈ ਕਾਲਾ ਦਿਨ ਦੱਸਿਆ। ਉਨਾਂ ਕਿਹਾ ਕਿ ਜਿਸ ਢੰਗ ਨਾਲ ਪਹਿਲਾਂ ਇਨਾਂ ਨੂੰ ਆਰਡੀਨੈਂਸ ਦੇ ਰਸਤੇ ਲਿਆਂਦਾ ਗਿਆ ਅਤੇ ਫਿਰ ਬਿਨਾਂ ਕੋਈ ਵਿਚਾਰ-ਚਰਚਾ ਕੀਤੇ ਸੰਸਦ ਵਿੱਚ ਜਬਰੀ ਪਾਸ ਕੀਤਾ ਜਾਣਾ ਬਹੁਤ ਅਫਸੋਸਜਨਕ ਕਾਰਵਾਈ ਹੈ। ਉਨਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਵੱਲੋਂ ਫੈਲਾਏ ਜਾ ਰਹੇ ਝੂਠ ਦੇ ਉਲਟ ਹਕੀਕਤ ਇਹ ਹੈ ਕਿ ਪੰਜਾਬ ਸਰਕਾਰ ਨੂੰ ਇਹ ਆਰਡੀਨੈਂਸ ਲਿਆਉਣ ਬਾਰੇ ਇਕ ਵਾਰ ਵੀ ਨਹੀਂ ਦੱਸਿਆ ਗਿਆ।
ਪਿਛਲੇ ਕਈ ਮਹੀਨਿਆਂ ਤੋਂ ਬਿੱਲਾਂ ਦਾ ਬਚਾਅ ਕਰਨ ਲਈ ਅਕਾਲੀਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਫਿਰ ਸਵਾਲ ਕੀਤਾ ਕਿ ਹਰਸਿਮਰਤ ਬਾਦਲ ਇਸ ਪੂਰੇ ਸਮੇਂ ਦੌਰਾਨ ਕੀ ਕਰ ਰਹੇ ਸਨ ਅਤੇ ਜਦੋਂ ਆਰਡੀਨੈਂਸ ਲਿਆਂਦੇ ਗਏ ਸਨ ਤਾਂ ਉਸ ਨੇ ਮੰਤਰੀ ਮੰਡਲ ’ਚੋਂ ਅਸਤੀਫ਼ਾ ਕਿਉਂ ਨਹੀਂ ਦਿੱਤਾ। ਉਨਾਂ ਨੇ ਅਕਾਲੀਆਂ ਦੇ ਕਿਸਾਨਾਂ ਨਾਲ ਖੜੇ ਹੋਣ ਦੇ ਖੋਖਲੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ “ਅਕਾਲੀਆਂ ਨੇ ਸਰਬ ਪਾਰਟੀ ਮੀਟਿੰਗ ਵਿਚ ਸਾਡਾ ਵਿਰੋਧ ਕਿਉਂ ਕੀਤਾ? ਉਹ ਵਿਧਾਨ ਸਭਾ ’ਚੋਂ ਕਿਉਂ ਭੱਜ ਗਏ?” ਉਨਾਂ ਕਿਹਾ ਕਿ ਇਹ ਦਾਅਵੇ ਸਿਰਫ ਪੰਜਾਬ ਵਿਚ ਸੱਤਾ ਹਥਿਆਉਣ ਲਈ ਹਨ, ਪਰ ਹੁਣ ਕੋਈ ਵੀ ਉਨਾਂ ’ਤੇ ਭਰੋਸਾ ਨਹੀਂ ਕਰਦਾ। ਉਨਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਐਨ.ਡੀ.ਏ ਛੱਡਣ ਦਾ ਫੈਸਲਾ ਵੀ ਉਨਾਂ ਦੀ ਆਪਣੀ ਪਾਰਟੀ ਦੇ ਮੈਂਬਰਾਂ ਦੇ ਵਿਦਰੋਹ ਦਾ ਨਤੀਜਾ ਸੀ।
ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਐਮਐਸਪੀ ‘ਤੇ ਕੇਂਦਰ ਦੇ ਜ਼ੁਬਾਨੀ ਭਰੋਸੇ ‘ਤੇ ਇਤਬਾਰ ਨਹੀਂ ਕੀਤਾ ਜਾ ਸਕਦਾ। ਉਨਾਂ ਟਿੱਪਣੀ ਕੀਤੀ ਕਿ “ਜਦੋਂ ਉਹ ਸੰਵਿਧਾਨਕ ਗਰੰਟੀਆਂ ਨੂੰ ਤੋੜ ਸਕਦੇ ਹਨ ਤਾਂ ਉਨਾਂ ਦੇ ਜ਼ੁਬਾਨੀ ਭਰੋਸੇ ’ਤੇ ਕੌਣ ਯਕੀਨ ਕਰੇਗਾ ” ਅਤੇ ਸਵਾਲ ਕੀਤਾ ਕਿ  ਐਮਐਸਪੀ ਨੂੰ ਇਨਾਂ ਐਕਟਾਂ ਵਿਚ ਕਿਸਾਨੀ ਦਾ ਸੰਵਿਧਾਨਕ ਹੱਕ ਕਿਉਂ ਨਹੀਂ ਬਣਾਇਆ ਗਿਆ।

ਚੰਦੂਮਾਜਰਾ ਨੇ ਪਹਿਲਾਂ ਹੀ ਦੱਸਤਾ ਸੀ ਤੋੜ ਵਿਛੋੜੇ ਦਾ ਰਾਜ ! ਕਰਤਾ ਸੀ ਵੱਡਾ ਖੁਲਾਸਾ !
ਕੈਪਟਨ ਅਮਰਿੰਦਰ ਨੇ ਕਿਹਾ ਕਿ ਕੇਂਦਰ ਵਿਚ ਬੈਠੇ ਇਹ ਲੋਕ ਖੇਤੀਬਾੜੀ ਬਾਰੇ ਸਪੱਸ਼ਟ ਤੌਰ ’ਤੇ ਕੁਝ ਨਹੀਂ ਜਾਣਦੇ, ਜਿਸ ਨਾਲ ਕਿਸਾਨਾਂ-ਆੜਤੀਆਂ ਦੇ ਲੰਮੇ ਸਮੇਂ ਦੇ ਨਾਤੇ ਨੂੰ ਖ਼ਤਮ ਕਰਨ ਲਈ ਉਨਾਂ ਦੀ ਕੋਸ਼ਿਸ਼ ਦਾ ਪਤਾ ਚੱਲਿਆ ਹੈ। ਉਨਾਂ ਅੱਗੇ ਕਿਹਾ ਕਿ ਛੋਟੇ ਕਿਸਾਨ, ਜਿਨਾਂ ਦੀ ਪੰਜਾਬ ਸਰਕਾਰ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਮਦਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਜੋ ਕਿਸਾਨ ਭਾਈਚਾਰੇ ਦਾ 70 ਫੀਸਦੀ ਹਨ, ਸਭ ਤੋਂ ਵੱਧ ਪ੍ਰਭਾਵਤ ਹੋਣਗੇ। ਇਕ ਸਵਾਲ ਦੇ ਜਵਾਬ ਵਿਚ, ਉਨਾਂ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਏਪੀਐਮਸੀ ਐਕਟ ਦੇ ਦਾਇਰੇ ਨੂੰ ਵਧਾਉਣ ਅਤੇ ਸੈਂਕੜੇ ਨਵੀਂਆਂ ਮੰਡੀਆਂ / ਯਾਰਡ ਸਥਾਪਤ ਕਰਨ ਦੀ ਗੱਲ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਸਾਨ ਪਹੁੰਚ ਪ੍ਰਦਾਨ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਸਭ ਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਪੰਜਾਬ ਅਤੇ ਇਸ ਦੇ ਲੋਕਾਂ, ਖ਼ਾਸਕਰ ਕਿਸਾਨੀ ਦੀ ਰੱਖਿਆ ਲਈ ਇਕਜੁੱਟ ਹੋ ਕੇ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਲੜਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਸਮੇਂ ਲੜਾਈ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੈ ਪਰ ਤੱਥ ਇਹ ਹੈ ਕਿ ਕੇਂਦਰ ਵੱਲੋਂ ਸੂਬਿਆਂ ਦੀਆਂ ਸਾਰੀਆਂ ਸ਼ਕਤੀਆਂ ਖੋਹੀਆਂ ਜਾ ਰਹੀਆਂ ਹਨ। ਉਨਾਂ ਚੁਟਕੀ ਲੈਂਦਿਆ ਕਿਹਾ ‘ਸਾਡੇ ਕੋਲ ਸ਼ਰਾਬ ਦੀ ਵਿਕਰੀ ਤੋਂ ਐਕਸਾਈਜ਼ ਦੇ ਇਲਾਵਾ ਹੋਰ ਕੁਝ ਨਹੀਂ ਬਚਿਆ ਹੈ ਅਤੇ ਇਸ ਸਭ ਦੇ ਬਾਵਜੂਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਇਹ ‘ਰੱਬ ਦੀ ਕਰਣੀ’ ਹੈ।’
ਇਹ ਜ਼ਿਕਰ ਕਰਦਿਆਂ ਕਿ ਕੇਂਦਰ ਸਰਕਾਰ ਪੁੱਛ ਰਹੀ ਹੈ ਕਿ ਪੰਜਾਬ ਦੇ ਕਿਸਾਨ ਵਿਰੋਧ ਕਿਉਂ ਕਰ ਰਹੇ ਹਨ, ਉਨਾਂ ਟਿੱਪਣੀ ਕੀਤੀ, ”ਕਿਸਾਨਾਂ ਹੋਰ ਕੀ ਕਰਨ? ਲੱਡੂ ਵੰਡਣ?” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਮਹਾਂ ਮਹਾਂਮਾਰੀ ਦੇ ਸਮੇਂ ਦੌਰਾਨ ਅਤੇ ਕਈ ਸਾਲਾਂ ਤੋਂ ਨਾ ਸਿਰਫ਼ ਦੇਸ਼ ਦਾ ਢਿੱਡ ਭਰਿਆ ਹੈ ਬਲਕਿ ਭਾਰਤ ਨੂੰ ਅਨਾਜ ਦੇ ਖੇਤਰ ਵਿੱਚ ਸਵੈ-ਨਿਰਭਰ ਵੀ ਬਣਾਇਆ ਹੈ। ਉਨਾਂ ਅੱਗੇ ਕਿਹਾ ਕਿ ਇਨਾਂ ਕਾਨੂੰਨਾਂ ਨਾਲ ਮੰਡੀ ਬੋਰਡ ਨੂੰ ਹੁੰਦੀ ਆਮਦਨ ’ਤੇ ਪ੍ਰਭਾਵ ਪੈਣ ਦੇ ਨਾਲ ਨਾਲ ਪਿੰਡਾਂ ਵਿੱਚ ਵਿਕਾਸ ਦੇ ਕੰਮ ਵੀ ਠੱਪ ਹੋ ਜਾਣਗੇ।
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਰਾਹੁਲ ਗਾਂਧੀ ਨੇ ਪਹਿਲਾਂ ਹੀ ਖੇਤੀ ਕਾਨੂੰਨਾਂ ਵਿਰੁੱਧ ਕਮਰ ਕੱਸ ਲਈ ਹੈ ਤਾਂ ਪੰਜਾਬ ਕਾਂਗਰਸ ਇਨਾਂ ਕਾਨੂੰਨਾਂ ਵਿਰੁੱਧ ਦੇਸ਼ ਵਿਆਪੀ ਸੰਘਰਸ਼ ਦੀ ਅਗਵਾਈ ਕਰਨ ਲਈ ਉਨਾਂ ਦਾ ਸਮਰਥਨ ਮੰਗੇਗੀ।
ਇੱਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਕਿ ਕੋਵਿਡ ਤੋਂ ਬਚਾਅ ਲਈ ਲਾਈ ਗਈ ਧਾਰਾ 144 ਤਹਿਤ ਕਿਸਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ, ਜਿਨਾਂ ਨੂੰ ਆਪਣੀ ਰੋਜ਼ੀ-ਰੋਟੀ ਲਈ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਲੜਾਈ ਲੰਬੀ ਚੱਲੇਗੀ ਪਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਹਿੱਤਾਂ ਦੀ ਉਸੇ ਤਰਾਂ ਹੀ ਰਾਖੀ ਕਰਨਗੇ ਜਿਵੇਂ ਉਨਾਂ ਨੇ ਪਹਿਲਾਂ ਸੂਬੇ ਦੇ ਦਰਿਆਈ ਪਾਣੀਆਂ ਨੂੰ ਬਚਾਉਣ ਲਈ ਕੀਤਾ ਸੀ।

-NAV GILL

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button