Breaking NewsD5 specialIndiaNewsTop News

ਦੇਸ਼ ਵਿੱਚ ਪਿਛਲੇ 24 ਘੰਟਿਆਂ ‘ਚ ਸਾਹਮਣੇ ਆਏ 39097 ਨਵੇਂ ਕੇਸ, ਇੱਕ ਦਿਨ ‘ਚ 500 ਤੋਂ ਜ਼ਿਆਦਾ ਮੌਤਾਂ

ਨਵੀਂ ਦਿੱਲੀ : ਦੇਸ਼ ‘ਚ ਸ਼ਨੀਵਾਰ ਨੂੰ ਕੋਵਿਡ-19 ਦੇ 39,097 ਮਾਮਲੇ ਸਾਹਮਣੇ ਆਉਣ ਨਾਲ ਵਾਇਰਸ ਦੇ ਕੁਲ ਮਾਮਲੇ 3,13,32,159 ਹੋ ਗਏ ਹਨ, ਜਦਕਿ 546 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ 4,20,016 ’ਤੇ ਪਹੁੰਚ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ’ਚ ਕੋਵਿਡ-19 ਦੇ ਇਲਾਜ਼ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 4,08,977 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 1.34 ਫ਼ੀਸਦੀ ਹੈ। ਜਦਕਿ ਇਸ ਮਹਾਮਾਰੀ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਰਾਸ਼ਟਰੀ ਦਰ 97.35 ਫ਼ੀਸਦੀ ਹੈ। ਇਕ ਦਿਨ ਵਿਚ ਇਲਾਜ ਅਧੀਨ ਮਾਮਲਿਆਂ ਵਿਚ 3,463 ਮਰੀਜ਼ ਵੱਧ ਗਏ ਹਨ।

BIG NEWS ਬੇਅਦਬੀ ਮਾਮਲੇ ‘ਚ ਨਵਾਂ ਮੋੜ! ਡੇਰਾ ਪ੍ਰੇਮੀਆਂ ‘ਤੇ ਵੱਡੀ ਕਾਰਵਾਈ!D5 Channel Punjabi

ਅੰਕੜਿਆਂ ਮੁਤਾਬਕ ਮਹਾਮਾਰੀ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 3,05,03,166 ਹੋ ਗਈ ਹੈ, ਜਦਕਿ ਮੌਤ ਦਰ 1.34 ਫ਼ੀਸਦੀ ਹੈ। ਜੇਕਰ ਟੀਕਾਕਰ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ ਕੋਰੋਨਾ ਟੀਕੇ ਦੀਆਂ ਹੁਣ ਤੱਕ 42.78 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਕੋਵਿਡ-19 ਦੀ ਜਾਂਚ ਲਈ ਸ਼ੁੱਕਰਵਾਰ ਨੂੰ 16,31,266 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਜਿਸ ਤੋਂ ਬਾਅਦ ਦੇਸ਼ ’ਚ ਹੁਣ ਤੱਕ ਕੁੱਲ 45,45,70,811 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button