IndiaTop News

ਦੇਸ਼ ‘ਚ 15 ਸਾਲ ਤੋਂ ਪੁਰਾਣੇ ਸਾਰੇ ਸਰਕਾਰੀ ਵਾਹਨਾਂ ‘ਤੇ ਹੋਵੇਗੀ ਪਾਬੰਦੀ: ਨਿਤਿਨ ਗਡਕਰੀ

ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ 15 ਸਾਲ ਤੋਂ ਪੁਰਾਣੇ ਸਾਰੇ ਸਰਕਾਰੀ ਵਾਹਨਾਂ ਨੂੰ ਸੜਕਾਂ ਤੋਂ ਹਟਾ ਦਿੱਤਾ ਜਾਵੇਗਾ। ਇਨ੍ਹਾਂ ਵਾਹਨਾਂ ਨੂੰ ਖ਼ਤਮ ਕਰਨ ਲਈ ਹਰ ਜ਼ਿਲ੍ਹੇ ਵਿੱਚ ਇਕ ਯੂਨਿਟ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਸਥਾਨਕ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ ਨਾਲ ਹੀ ਇਸ ਫੈਸਲੇ ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਮਦਦ ਮਿਲੇਗੀ।ਮੁੰਬਈ ‘ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਨਿਤਿਨ ਗਡਕਰੀ ਨੇ ਕਿਹਾ ਕਿ ਉਹ ਬਹੁਤ ਜਲਦ ਵਾਤਾਵਰਣ ਪੱਖੀ ਅਤੇ ਦਲੇਰਾਨਾ ਫੈਸਲੇ ਲੈਣ ਜਾ ਰਹੇ ਹਨ। ਇਸ ਤਹਿਤ 15 ਸਾਲ ਤੋਂ ਪੁਰਾਣੇ ਸਾਰੇ ਵਾਹਨਾਂ ਨੂੰ ਚੱਲਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਂਦਰ ਸਰਕਾਰ ਨੂੰ ਹੀ ਨਹੀਂ ਸਗੋਂ ਹਰ ਸੂਬੇ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਸਰਕਾਰੀ ਅਦਾਰਿਆਂ ਵਿੱਚ ਵਰਤੇ ਜਾਂਦੇ 15 ਸਾਲ ਤੋਂ ਪੁਰਾਣੇ ਟਰੱਕ, ਬੱਸਾਂ ਜਾਂ ਕਾਰਾਂ ਨੂੰ ਸੜਕਾਂ ‘ਤੇ ਚੱਲਣ ਦੀ ਇਜਾਜ਼ਤ ਨਹੀਂ ਹੋਵੇਗੀ।ਗਡਕਰੀ ਨੇ ਕਿਹਾ ਕਿ ਸਰਕਾਰੀ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਹਰ ਜ਼ਿਲ੍ਹੇ ਵਿਚ ਇਕ ਯੂਨਿਟ ਸਥਾਪਿਤ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਜ਼ਿਲ੍ਹਿਆਂ ਵਿੱਚ ਰੁਜ਼ਗਾਰ ਪੈਦਾ ਕੀਤਾ ਜਾਵੇਗਾ। ਇਸ ਫੈਸਲੇ ਨਾਲ ਵਧਦੇ ਪ੍ਰਦੂਸ਼ਣ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਫਿਲਹਾਲ ਇਹ ਫੈਸਲਾ ਸਿਰਫ ਸਰਕਾਰੀ ਵਾਹਨਾਂ ਲਈ ਹੀ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button