InternationalTop News

ਦੇਸ਼ ਨਿਕਾਲਾ ਦੇ ਖਤਰੇ ਦਾ ਸਾਹਮਣਾ ਕਰ ਰਹੇ ਹਨ ਕੈਨੇਡਾ ‘ਚ ਵਸਦੇ ਪੰਜ ਲੱਖ ਦੇ ਕਰੀਬ ਪੰਜਾਬੀ ਨੌਜਵਾਨ

ਕੈਨੇਡਾ ਵਿੱਚ ਵਸਦੇ ਪੰਜ ਲੱਖ ਦੇ ਕਰੀਬ ਪੰਜਾਬੀ ਨੌਜਵਾਨ ਦੇਸ਼ ਨਿਕਾਲਾ ਦੇ ਖਤਰੇ ਦਾ ਸਾਹਮਣਾ ਕਰ ਰਹੇ ਹਨ। ਦੂਜੇ ਪਾਸੇ ਕੈਨੇਡਾ ‘ਚ 10 ਲੱਖ ਨੌਕਰੀਆਂ ਖਤਮ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਅਤੇ ਇਨ੍ਹਾਂ ‘ਚੋਂ ਇਕੱਲੇ ਓਨਟਾਰੀਓ ‘ਚ 5 ਲੱਖ ਨੌਕਰੀਆਂ ਖਤਮ ਹੋ ਸਕਦੀਆਂ ਹਨ। ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਮੂਲ ਦੇ ਲੋਕਾਂ ਵਿੱਚ ਚਿੰਤਾ ਪੈਦਾ ਹੋ ਗਈ ਹੈ। ਡਗ ਫੋਰਡ ਨੇ ਅਲਬਰਟਾ ਨੂੰ ਦੂਜਾ ਸਭ ਤੋਂ ਪ੍ਰਭਾਵਤ ਸੂਬਾ ਦੱਸਿਆ ਹੈ। ਇਸ ਤੋਂ ਬਾਅਦ ਬ੍ਰਿਟਿਸ਼ ਕੋਲੰਬੀਆ ਦਾ ਨੰਬਰ ਆਉਂਦਾ ਹੈ। ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਤੋਂ ਬਾਅਦ ਲਗਾਏ ਗਏ ਟੈਕਸਾਂ ਦੇ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਫੈਡਰਲ ਸਰਕਾਰ ਨੂੰ ਸਖ਼ਤ ਜਵਾਬ ਦੇਣਾ ਹੋਵੇਗਾ। ਕੈਨੇਡਾ ਵਿੱਚ ਨੌਕਰੀਆਂ ਦੇ ਨੁਕਸਾਨ ਦੀ ਗਿਣਤੀ ਸਿੱਧੇ ਤੌਰ ‘ਤੇ ਟੈਕਸਾਂ ਨਾਲ ਪ੍ਰਭਾਵਿਤ ਖੇਤਰਾਂ ‘ਤੇ ਨਿਰਭਰ ਕਰੇਗੀ, ਪਰ ਡੱਗ ਫੋਰਡ ਸਰਕਾਰ ਦਾ ਮੰਨਣਾ ਹੈ ਕਿ ਓਨਟਾਰੀਓ ਵਿੱਚ ਇਹ ਗਿਣਤੀ ਸਾਢੇ ਚਾਰ ਲੱਖ ਤੋਂ ਪੰਜ ਲੱਖ ਦੇ ਵਿਚਕਾਰ ਹੋ ਸਕਦੀ ਹੈ। ਓਨਟਾਰੀਓ ਇੱਕ ਅਜਿਹਾ ਸੂਬਾ ਹੈ ਜਿਸ ਵਿੱਚ ਟੋਰਾਂਟੋ, ਬਰੈਂਪਟਨ, ਮਿਸੀਸਾਗਾ, ਓਟਾਵਾ ਵਰਗੇ ਇਲਾਕੇ ਸ਼ਾਮਲ ਹਨ, ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬੀ ਨੌਜਵਾਨ ਕੰਮ ਕਰਦੇ ਹਨ। ਪ੍ਰੀਮੀਅਰ ਡੱਗ ਫੋਰਡ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਨੂੰ ਸਾਰਿਆਂ ਨੂੰ ਟੀਮ ਕੈਨੇਡਾ ਦੇ ਰੂਪ ਵਿੱਚ ਕੰਮ ਕਰਨਾ ਹੋਵੇਗਾ ਅਤੇ ਅਮਰੀਕੀ ਵਸਤੂਆਂ ‘ਤੇ ਜਵਾਬੀ ਟੈਰਿਫ ਦੀ ਨੀਤੀ ਬਣਾਉਣ ਲਈ ਇਕੱਠੇ ਆਉਣਾ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button