PunjabTop News

ਦੋ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋਂ ਨੂੰ ਯੂਨੀਅਨ ਆਗੂਆਂ ਨੇ ਨੇ ਖ਼ੁਦ ਕੀਤਾ ਸੰਗਰੂਰ ਪੁਲੀਸ ਹਵਾਲੇ

ਦੋ ਦਲਿਤ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋਂ ਨੂੰ ਯੂਨੀਅਨ ਆਗੂਆਂ ਨੇ ਖ਼ੁਦ ਸੰਗਰੂਰ ਪੁਲੀਸ ਹਵਾਲੇ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਉਹੀ ਮਨਜੀਤ ਸਿੰਘ ਹੈ, ਜਿਸ ਦੀ ਦਲਿਤ ਮਜ਼ਦੂਰਾਂ ਦੀ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਸੀ।

ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਸਣੇ ਐੱਸਸੀ/ਐੱਸਟੀ ਐਕਟ ਤਹਿਤ ਦਰਜ ਕੇਸ ’ਚ ਪੁਲੀਸ ਨੂੰ ਲੋੜੀਂਦੇ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਨੂੰ ਕਰੀਬ 24 ਦਿਨਾਂ ਮਗਰੋਂ ਅੱਜ ਵੱਡਾ ਇਕੱਠ ਕਰਕੇ ਪੁਲੀਸ ਹਵਾਲੇ ਕਰ ਦਿੱਤਾ ਹੈ। ਜਥੇਬੰਦੀ ਵੱਲੋਂ ਅੱਜ ਸਥਾਨਕ ਅਨਾਜ ਮੰਡੀ ’ਚ ਵੱਡੀ ਰੈਲੀ ਕੀਤੀ ਗਈ, ਜਿਸ ਤੋਂ ਬਾਅਦ ਸੈਂਕੜੇ ਕਿਸਾਨ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਵੱਖ-ਵੱਖ ਵਾਹਨਾਂ ’ਤੇ ਸਵਾਰ ਹੋ ਕੇ ਕਾਫਲੇ ਦੇ ਰੂਪ ਵਿੱਚ ਐੱਸਐੱਸਪੀ ਦਫ਼ਤਰ ਅੱਗੇ ਪੁੱਜੇ, ਜਿਥੇ ਸੰਗਰੂਰ-ਬਰਨਾਲਾ ਸੜਕ ਉਪਰ ਆਵਾਜਾਈ ਠੱਪ ਕਰਦਿਆਂ ਰੋਸ ਧਰਨਾ ਦਿੱਤਾ ਗਿਆ। ਕੇਸ ਵਿਚ ਨਾਮਜ਼ਦ ਬਲਾਕ ਆਗੂ ਜਗਤਾਰ ਸਿੰਘ ਲੱਡੀ ਭਾਵੇਂ ਮੌਜੂਦ ਸੀ ਪਰ ਉਸ ਨੂੰ ਪੁਲੀਸ ਕੋਲ ਪੇਸ਼ ਨਹੀਂ ਕੀਤਾ ਗਿਆ।

ਐੱਸਐੱਸਪੀ ਦਫ਼ਤਰ ਅੱਗੇ ਭਰਵੇਂ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮਨਜੀਤ ਸਿੰਘ ਘਰਾਚੋਂ ਨੇ ਜੋ ਨੌਜਵਾਨਾਂ ਦੀ ਕੁੱਟਮਾਰ ਕੀਤੀ ਹੈ, ਉਸ ਨੂੰ ਅਸੀਂ ਗਲਤ ਮੰਨਦੇ ਹਾਂ ਪਰ ਕੇਸ ਵਿਚ ਐੱਸਸੀ/ਐੱਸਟੀ ਐਕਟ ਲਗਾਉਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਕੁੱਟਮਾਰ ਦੀ ਵੀਡੀਓ ਵੇਖੀ ਹੈ, ਜਿਸ ਵਿਚ ਮਨਜੀਤ ਸਿੰਘ ਘਰਾਚੋਂ ਨੌਜਵਾਨਾਂ ਨੂੰ ਜਾਤੀ ਤੌਰ ’ਤੇ ਅਪਸ਼ਬਦ ਨਹੀਂ ਬੋਲ ਰਿਹਾ ਅਤੇ ਨਾ ਹੀ ਉਸ ਨੂੰ ਪਤਾ ਸੀ ਕਿ ਇਹ ਨੌਜਵਾਨ ਕਿਸ ਜਾਤ ਨਾਲ ਸਬੰਧਤ ਹਨ।

ਉਨ੍ਹਾਂ ਕਿਹਾ ਕਿ ਜਦੋਂ ਮਨਜੀਤ ਨੂੰ ਪਤਾ ਲੱਗਿਆ ਕਿ ਉਕਤ ਨੌਜਵਾਨਾਂ ਨੇ ਉਸ ਦੇ ਲੜਕੇ ਰਾਜਵੀਰ ਸਿੰਘ ਉਪਰ ਹਮਲਾ ਕੀਤਾ ਹੈ ਤਾਂ ਇੱਕ ਪਿਤਾ ਵਜੋਂ ਉਸਦਾ ਰੋਹ ਵਿਚ ਆਉਣਾ ਸੁਭਾਵਿਕ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button